ਅੰਮ੍ਰਿਤਸਰ: ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਤੇ ਅੰਮ੍ਰਿਤਸਰ ਗੁਰਦੁਆਰਾ ਰਾਮਸਰ ਸਾਹਿਬ ਵਿਖੇ ਅਖੰਡ ਪਾਠ ਸਾਹਿਬ (Akhand Path Sahib) ਦੇ ਭੋਗ ਪਾਏ ਗਏ ਅਤੇ ਸੰਗਤ ਵੱਡੀ ਗਿਣਤੀ ਵਿਚ ਨਤਮਸਤਕ ਹੋਈ। ਸਵੇਰ ਤੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਵੀ ਸ਼ਰਧਾਲੂਆਂ ਵੱਲੋਂ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਜਾ ਰਿਹਾ ਹੈ।
ਇਸ ਮੌਕੇ ਕਥਾਵਾਚਕ ਜਸਬੀਰ ਸਿੰਘ ਨੇ ਕਿਹਾ ਹੈ ਕਿ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ ਮੌਕੇ ਸੰਗਤਾਂ ਸਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਵੱਡੀ ਗਿਣਤੀ ਵਿਚ ਸੰਗਤ ਪਹੁੰਚ ਰਹੀ ਹੈ ਉੱਥੇ ਦੂਜੇ ਪਾਸੇ ਗੁਰਦੁਆਰਾ ਰਾਮਸਰ ਵਿਖੇ ਵੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾ ਰਹੇ ਹਨ ਅਤੇ ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਸਾਹਿਬਾਨ ਦੇ ਦੱਸੇ ਹੋਏ ਮਾਰਗ ਤੇ ਚੱਲਣ ਦੀ ਲੋੜ ਹੈ।
ਇਸ ਮੌਕੇ ਸੁਲੱਖਣ ਸਿੰਘ ਨੇ ਕਿਹਾ ਹੈ ਕਿ ਗੁਰਬਾਣੀ (Gurbani) ਨਾਲ ਜੁੜਨਾ ਚਾਹੀਦਾ ਹੈ ਅਤੇ ਗੁਰੂ ਸਾਹਿਬ ਦੁਆਰਾ ਦੱਸੇ ਗਏ ਮਾਰਗ ਉਤੇ ਚੱਲਣਾ ਚਾਹੀਦਾ ਹੈ।ਉਨ੍ਹਾਂ ਨੇ ਕਿਹਾ ਹੈ ਕਿ ਗੁਰੂਘਰ ਰਾਮਸਰ ਵਿਚ ਸੰਗਤਾਂ ਵੱਡੀ ਗਿਣਤੀ ਵਿਚ ਨਤਮਸਤਕ ਹੋਈਆਂ ਹਨ।
ਇਹ ਵੀ ਪੜੋ:World Blood Donor Day:ਲੋਕਾਂ ਨੂੰ ਖੂਨਦਾਨ ਲਈ ਆਉਣਾ ਚਾਹੀਦਾ ਅੱਗੇ-ਰਾਕੇਸ਼ ਸ਼ਰਮਾ