ਅੰਮ੍ਰਿਤਸਰ: ਨਵੰਬਰ 1984 ਦੇ ਸਿੱਖ ਕਤਲੇਆਮ (Sikh massacre) ਦੇ ਸ਼ਹੀਦਾਂ ਦੀ ਯਾਦ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takhat Sahib) ਨਾਲ ਸਬੰਧਿਤ ਗੁਰੂਦੁਆਰਾ ਝੰਡਾ ਬੂੰਗਾ ਸਾਹਿਬ (Gurudwara Jhanda Boonga Sahib) ਵਿਖੇ ਵਿਸ਼ੇਸ਼ ਸਮਾਗਮ ਦਾ ਅਯੋਜਿਨ ਕੀਤਾ ਗਿਆ।
ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸਦੇ ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਤੋਂ ਆਈਆਂ ਸੰਗਤਾਂ ਨੂੰ ਇਲਾਹੀ ਬਾਣੀ ਦਾ ਕੀਰਤਨ ਸ੍ਰਵਨ ਕੀਤਾ। ਇਸ ਮੌਕੇ ਭਾਈ ਬਲਜੀਤ ਸਿੰਘ (Bhai Baljit Singh) ਨੇ ਸ਼ਹੀਦਾਂ ਨਮਿਤ ਅਰਦਾਸ ਕੀਤੀ।
ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿਟੇਵੀਡ ਜਨਰਲ ਸਕੱਤਰ ਭਗਵੰਤ ਸਿੰਘ ਸਿਆਲਕਾ ਸਮੇਤ ਅਨੇਕਾਂ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਪੰਥਕ ਸਖਸ਼ੀਅਤਾਂ ਮੌਜੂਦ ਸਨ।
ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਸੁਰਜੀਤ ਸਿੰਘ ਭਿਟੇਵਡ (Shiromani Gurdwara Parbandhak Committee Vice President Surjit Singh Bhitewad) ਨੇ ਨਵੰਬਰ 1984 ਸਿੱਖ ਕਤਲੇਆਮ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਸਿੱਖ ਕਤਲੇਆਮ ਨੂੰ ਮਾਨਵਤਾ ਵਿਰੋਧੀ ਕਰੂਰ ਕਾਰਾ ਕਿਹਾ। ਉਹਨਾਂ ਕਿਹਾ ਕਿ ਸਿੱਖ ਕੌਮ ਇਸ ਨੂੰ ਕਦੇ ਵੀ ਭੁੱਲ ਨਹੀਂ ਸਕਦੀ।
ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ 37 ਸਾਲ ਬਾਅਦ ਵੀ ਸਿੱਖ ਕੌਮ ਨੂੰ ਇਨਸਾਫ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਨ੍ਹਾਂ ਸ਼ਹੀਦਾਂ ਨੂੰ ਜਿਥੇ ਸ਼ਰਧਾ ਅਤੇ ਸਤਿਕਾਰ ਭੇਂਟ ਕਰਦੀ ਹੈ ਉਥੇ ਹੀ ਕਾਂਗਰਸ ਵਲੋਂ ਕੀਤੇ ਗਏ ਜ਼ੁਲਮਾਂ ਦੀ ਸਖ਼ਤ ਸ਼ਬਦਾਂ 'ਚ ਨਿੰਦਾਂ ਕਰਦੀ ਹੈ।
ਇਹ ਵੀ ਪੜ੍ਹੋ: ਯੂਥ ਅਕਾਲੀ ਦਲ ਨੇ ਜਗਦੀਸ਼ ਟਾਈਟਲਰ ਦਾ ਫੂਕਿਆ ਪੁਤਲਾ