ਅੰਮ੍ਰਿਤਸਰ: ਬਿਕਰਮ ਸਿੰਘ ਮਜੀਠੀਆ ਦੇ ੳੱਤੇ ਡਰੱਗ ਤਸਕਰੀ ਮਾਮਲੇ ਨੂੰ ਲੈ ਕੇ ਲਗਾਤਾਰ ਸਿਆਸਤ ਭੱਖ਼ੀ ਹੋਈ ਹੈ। ਉਥੇ ਹੀ, ਅੰਮ੍ਰਿਤਸਰ ਵਿੱਚ ਵੀ ਬੀਤੇ ਦਿਨ ਮੰਗਲਵਾਰ ਨੂੰ ਬਿਕਰਮ ਸਿੰਘ ਮਜੀਠੀਆ ਦੇ ਗ੍ਰੀਨ ਐਵਨਿਊ ਘਰ ਦੇ ਵਿਚ ਮੋਹਾਲੀ ਕ੍ਰਾਈਮ ਬਰਾਂਚ ਵੱਲੋਂ ਰੇਡ ਕੀਤੀ ਗਈ ਸੀ ਜਿਸ ਤੋਂ ਬਾਅਦ ਉਨ੍ਹਾਂ ਦੀ ਭੈਣ ਅਤੇ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਬਿਕਰਮ ਸਿੰਘ ਮਜੀਠੀਆ ਦੇ ਹੱਕ ਵਿੱਚ ਆਵਾਜ਼ ਚੁੱਕਦੀ ਹੋਏ ਨਜ਼ਰ ਆਏ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਬੇਅਦਬੀਆਂ ਦੇ ਦੌਰ ਅਤੇ ਚਿੱਟੇ ਦੇ ਕਾਰਨ ਮਰਨ ਵਾਲੇ ਕਈ ਲੋਕ ਜਿਨ੍ਹਾਂ ਦੇ ਭਰਾ ਅਤੇ ਵੀਰ ਦੁਨੀਆਂ ਤੋਂ ਚਲੇ ਗਏ ਹਨ, ਉਨ੍ਹਾਂ ਦਰਦ ਉਹ ਵੀ ਸਮਝਦੇ ਹਨ, ਕਿਉਂਕਿ ਉਨ੍ਹਾਂ ਦਾ ਵੀ ਇੱਕ ਭਰਾ ਹੈ ਅਤੇ ਉਨ੍ਹਾਂ ਦੇ ਵੀ ਬੱਚੇ ਹਨ। ਉੱਥੇ ਹੀ, ਉਨ੍ਹਾਂ ਕਿਹਾ ਕਿ ਜੇਕਰ ਬਿਕਰਮ ਸਿੰਘ ਮਜੀਠੀਆ ਵੱਲੋਂ ਸੂਈ ਦੇ ਨੱਕੇ ਜਿੰਨੇ ਵੀ ਚਿੱਟੇ ਦਾ ਵਪਾਰ ਕੀਤਾ ਗਿਆ ਹੋਵੇ, ਤਾਂ ਬਿਕਰਮ ਸਿੰਘ ਮਜੀਠੀਆ ਦਾ ਕੱਖ਼ ਨਾ ਰਹੇ। ਜੇਕਰ, ਕੋਈ ਵਿਅਕਤੀ ਉਸ ਉੱਤੇ ਸਿਆਸਤ ਕਰ ਰਿਹਾ ਹੈ ਤੇ ਉਹ ਪ੍ਰਮਾਤਮਾ ਦੀ ਕਚਹਿਰੀ ਦੇ ਵਿਚ ਜ਼ਰੂਰ ਇਸ ਦਾ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਜ਼ੀਰੋ ਨਿਕਲੇਗਾ ਅਤੇ ਸਿਆਸਤ ਕਰਨ ਵਾਲਿਆਂ ਦਾ ਕੱਖ਼ ਨਹੀਂ ਰਹੇਗਾ।
ਜ਼ਿਕਰਯੋਗ ਹੈ ਕਿ ਡਰੱਗ ਤਸਕਰੀ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਰੱਦ ਹੋ ਗਈ ਸੀ ਅਤੇ ਉਨ੍ਹਾਂ ਨੂੰ ਮਾਣਯੋਗ ਹਾਈ ਕੋਰਟ ਵੱਲੋਂ ਤਿੰਨ ਦਿਨ ਲਈ ਰਾਹਤ ਵੀ ਦਿੱਤੀ ਗਈ ਸੀ ਜਿਸ ਤੋਂ ਬਾਅਦ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਸੁਖਬੀਰ ਬਾਦਲ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਪਹੁੰਚੇ। ਉਨ੍ਹਾਂ ਵੱਲੋਂ ਮਜੀਠੀਆ ਦੇ ਹੱਕ ਦੇ ਵਿੱਚ ਆਵਾਜ਼ ਚੁੱਕੀ ਗਈ। ਉੱਥੇ ਹੀ, ਬੀਬਾ ਹਰਸਿਮਰਤ ਕੌਰ ਬਾਦਲ ਜਦੋਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ ਉਸ ਵੇਲੇ ਵੀ ਉਨ੍ਹਾਂ ਦਾ ਗਲਾ ਵੀ ਭਰਿਆ ਹੋਇਆ ਸੀ ਅਤੇ ਪਹਿਲੀ ਵਾਰ ਬੀਬਾ ਹਰਸਿਮਰਤ ਕੌਰ ਬਾਦਲ ਚਿੱਟੇ ਦੇ ਮਾਮਲੇ ਵਿੱਚ ਅਤੇ ਬਰਗਾੜੀ ਵਿਚ ਹੋਈ ਬੇਅਦਬੀ ਦੇ ਮਾਮਲੇ ਵਿਚ ਖੁੱਲ੍ਹ ਕੇ ਬੋਲੇ ਹਨ।
ਇਹ ਵੀ ਪੜ੍ਹੋ: ਬੇਅਦਬੀ ਉੱਤੇ ਸਿਆਸਤ ਕਰਨ ਵਾਲਿਆਂ ਦਾ ਕੱਖ਼ ਨਾ ਰਹੇ: ਸੁਖਬੀਰ ਬਾਦਲ