ਅੰਮ੍ਰਿਤਸਰ: ਬੀਤੇ ਦਿਨੀਂ ਅੰਮ੍ਰਿਤਸਰ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਵੱਲੋਂ ਇੱਕ ਬਿਆਨ ਜਾਰੀ ਕੀਤਾ ਗਿਆ ਸੀ, ਜਿਸ ਵਿੱਚ ਉਨ੍ਹਾਂ ਦਾ ਕਹਿਣਾ ਹੈ ਕਿ ਅੰਮ੍ਰਿਤਸਰ ਵਿੱਚ ਹੋਣ ਵਾਲੇ ਸਮਾਗਮ ਜਾਂ ਕਿਸੇ ਵੀ ਪ੍ਰੋਗਰਾਮ ’ਤੇ ਜਾਣ ਤੋਂ ਪਹਿਲਾਂ ਲੋਕਾਂ ਨੂੰ 72 ਘੰਟੇ ਪਹਿਲਾਂ ਦੀ ਕੋਰੋਨਾ ਰਿਪੋਰਟ ਦਿਖਾਉਣੀ ਪਵੇਗੀ, ਜਿਸ 'ਤੇ ਐੱਸਜੀਪੀਸੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੋਲਦੇ ਹੋਏ ਕਿਹਾ ਕਿ ਇਹ ਪੰਜਾਬ ਸਰਕਾਰ ਦੀ ਨਾਕਾਮੀ ਹੈ ਜੋ ਪੰਜਾਬ ਵਿੱਚ ਸਮਾਗਮ ਨਹੀਂ ਕਰਵਾਉਣ ਦੇਣਾ ਚਾਹੁੰਦੀ।
ਇਹ ਵੀ ਪੜੋ: 120 ਗ੍ਰਾਮ ਹੈਰੋਇਨ ਸਣੇ ਇੱਕ ਕਾਬੂ
ਉਨ੍ਹਾਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਚਾਹੁੰਦੀ ਹੈ ਕਿ ਅਸੀਂ ਸਮਾਗਮ ਨਾ ਕਰੀਏ ਤਾਂ ਉਸ ਦਾ ਐਲਾਨ ਕਰਨ ਕਿਉਂਕਿ ਹਰ ਇੱਕ ਵਿਅਕਤੀ ਦਾ ਸਮਾਗਮ ਵਿੱਚ ਕੋਰੋਨਾ ਟੈਸਟ ਕਰਾ ਕੇ ਆਉਣਾ ਮੁਸ਼ਕਿਲ ਹੈ। ਉਨ੍ਹਾਂ ਨੇ ਕਿਹਾ ਕਿ ਸਮਾਗਮ ਵਿੱਚ ਲੱਖਾਂ ਦੀ ਗਿਣਤੀ ਵਿੱਚ ਸੰਗਤ ਪਹੁੰਚ ਰਹੀ ਹੈ।
ਇਸ ਦੇ ਨਾਲ ਬੀਬੀ ਜਗੀਰ ਕੌਰ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਦਾ ਦਿਹਾੜੇ ਦੇ ਸਮਾਗਮਾਂ ਵਿੱਚ ਵੱਡੀ ਗਿਣਤੀ ’ਚ ਸੰਗਤ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।
ਇਹ ਵੀ ਪੜੋ: ਮਨਜੀਤ ਸਿੰਘ ਧਨੇਰ ’ਤੇ ਪਰਿਵਾਰ 'ਤੇ ਪਿੰਡ ਵਾਲਿਆਂ ਨੂੰ ਹੈ ਫ਼ਖਰ