ਅੰਮ੍ਰਿਤਸਰ: ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ (Lakhimpur Khiri of Uttar Pradesh) ਵਿਖੇ ਬੀਤੇ ਦਿਨ੍ਹੀ ਵਾਪਰੀ ਘਟਨਾ ਦੇ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Mani Gurdwara Parbandhak Committee) ਦੇ ਪ੍ਰਧਾਨ ਬੀਬੀ ਜੰਗੀਰ ਕੌਰ (Bibi Jagir Kaur) ਨੇ ਇੱਕ ਵਫ਼ਦ ਲਖੀਮਪੁਰ ਖੀਰੀ (Lakhimpur Khiri) ਭੇਜਣ ਦਾ ਫੈਸਲਾ ਕੀਤਾ ਹੈ।
ਇਸ ਸਬੰਧੀ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ (Bibi Jagir Kaur) ਨੇ ਕਿਹਾ ਕਿ ਲਖੀਮਪੁਰ ਖੀਰੀ (Lakhimpur Khiri) ਵਿਖੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਤੇ ਬੀਜੇਪੀ ਦੇ ਇੱਕ ਮੰਤਰੀ ਦੇ ਪੁੱਤਰ (Son of a BJP minister) ਵੱਲੋਂ ਗੱਡੀ ਚੜ੍ਹਾ ਕੇ ਕਈ ਕਿਸਾਨਾਂ ਦਾ ਕਤਲ ਅਤੇ ਕਈਆਂ ਨੂੰ ਜ਼ਖ਼ਮੀ ਕਰ ਦਿੱਤਾ ਗਿਆ, ਜੋ ਅਤਿ ਦੁਖਦਾਈ ਘਟਨਾ ਹੈ।
ਇਹ ਵੀ ਪੜ੍ਹੋ: ਆਖਰੀ ਸਾਹਾਂ ਤੱਕ ਕਿਸਾਨਾਂ ਦੇ ਨਾਲ ਖੜ੍ਹੇ ਹਾਂ: ਸਿੱਧੂ
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ (Shiromani Committee) ਵੱਲੋਂ ਇਸ ਮਾਮਲੇ ਸਬੰਧੀ ਇੱਕ ਵਫ਼ਦ ਉੱਤਰ ਪ੍ਰਦੇਸ਼ ਭੇਜਿਆ ਜਾ ਰਿਹਾ ਹੈ, ਜੋ ਸਾਰੇ ਮਾਮਲੇ ਦੀ ਮੁਕੰਮਲ ਜਾਣਕਾਰੀ ਹਾਸਿਲ ਕਰੇਗਾ ਅਤੇ ਪੀੜ੍ਹਤ ਪਰਿਵਾਰਾਂ ਨੂੰ ਮਿਲੇਗਾ।
ਸ਼੍ਰੋਮਣੀ ਕਮੇਟੀ ਪ੍ਰਧਾਨ (President of the Shiromani Committee) ਨੇ ਕਿਹਾ ਕਿ ਇਸ ਘਿਨੌਣੀ ਹਰਕਤ ਲਈ ਭਾਰਤ ਸਰਕਾਰ ਦਾ ਇੱਕ ਮੰਤਰੀ 'ਤੇ ਉਸ ਦਾ ਪੁੱਤਰ ਜ਼ੁੰਮੇਵਾਰ ਹੈ। ਜਿਸ ਨੂੰ ਤੁਰੰਤ ਬਰਖ਼ਾਸਤ ਕਰਨਾ ਚਾਹੀਦਾ ਹੈ।
ਇਸੇ ਦੌਰਾਨ ਬੀਬੀ ਜੰਗੀਰ ਕੌਰ (Bibi Jagir Kaur) ਨੇ ਹਰਿਆਣਾ ਦੇ ਮੁੱਖ ਮੰਤਰੀ (Chief Minister of Haryana) ਦੀ ਸ਼ੋਸ਼ਲ ਮੀਡੀਆ (Social media) 'ਤੇ ਵਾਇਰਲ ਹੋ ਰਹੀ ਇਕ ਵੀਡੀਓ ਬਾਰੇ ਗੱਲ ਕਰਦਿਆਂ ਕਿਹਾ ਕਿ ਸੰਵਾਧਾਨਿਕ ਅਹੁਦਿਆਂ 'ਤੇ ਬੈਠੇ ਵਿਅਕਤੀਆਂ ਨੂੰ ਅਜਿਹੀ ਬਿਆਨਬਾਜ਼ੀ ਸ਼ੋਭਾ ਨਹੀਂ ਦਿੰਦੀ।
ਇਹ ਵੀ ਪੜ੍ਹੋ: ਲਖੀਮਪੁਰ ਖੀਰੀ ਮਾਮਲਾ: ਹਰਪਾਲ ਚੀਮਾ ਨੇ ਮੰਤਰੀ ਤੇ ਉਸਦੇ ਪੁੱਤਰ ਖਿਲਾਫ਼ ਦਿੱਤਾ ਵੱਡਾ ਬਿਆਨ
ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦੇ ਅੰਨਦਾਤਾ ਹਨ, ਜਿਨ੍ਹਾਂ ਨੇ ਦੇਸ਼ ਦੀ ਤਰੱਕੀ ਵਿੱਚ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਹਰਿਆਣੇ ਦਾ ਮੁੱਖ ਮੰਤਰੀ (Chief Minister of Haryana) ਕਿਸਾਨਾਂ ਨਾਲ ਹਮਦਰਦੀ ਨਹੀਂ ਕਰ ਸਕਦਾ ਤਾਂ ਅਜਿਹੀ ਬਿਆਨਬਾਜ਼ੀ ਕਰਕੇ ਦੇਸ਼ ਦੀ ਅਮਨ ਸ਼ਾਂਤੀ ਨੂੰ ਲਾਬੂ ਲਗਾਉਣ ਦਾ ਕੰਮ ਵੀ ਨਾ ਕਰੇ।
ਉਨ੍ਹਾਂ ਕਿਹਾ ਕਿ ਹਰਿਆਣੇ ( Haryana) ਵਿੱਚ ਪਹਿਲਾਂ ਵੀ ਸਰਕਾਰੀ ਦੀ ਸ਼ਹਿ 'ਤੇ ਕਿਸਾਨਾਂ ਉੱਪਰ ਕਈ ਵਾਰ ਅੱਤਿਆਚਾਰ ਹੋ ਚੁੱਕਾ ਹੈ। ਅਜਿਹੇ ਵਿੱਚ ਮੁੱਖ ਮੰਤਰੀ ਦੀ ਅਜਿਹੀ ਬਿਆਨਬਾਜ਼ੀ ਮਾਹੌਲ ਨੂੰ ਹੋਰ ਖ਼ਰਾਬ ਕਰੇਗੀ।
ਉਨ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਵੀ ਅਪੀਲ ਕੀਤੀ ਕਿ ਉਹ ਆਪਣਾ ਹੱਠੀ ਰਵੱਈਆ ਛੱਡ ਕੇ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਤੁਰੰਤ ਪ੍ਰਵਾਨ ਕਰਨ।
ਇਹ ਵੀ ਪੜ੍ਹੋ: ਕੀ ਵਿਰੋਧੀਆਂ ਨੂੰ ਬਾਦਲਾਂ ਦੇ ਨਾਂ ਤੋਂ ਛਿੜਦੀ ਹੈ ਕੰਬਣੀ ! ਨਵੇਂ ਟਰਾਂਸਪੋਰਟ ਮੰਤਰੀ ‘ਤੇ ਵੱਡੇ ਸਵਾਲ