ETV Bharat / state

'ਸਿੰਘੂ ਘਟਨਾ ਦੀ ਡੂੰਘਾਈ ਨਾਲ ਹੋਵੇ ਜਾਂਚ'

author img

By

Published : Oct 19, 2021, 5:58 PM IST

ਐਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ (SGPC President Bibi Jagir Kaur) ਨੇ ਸਿੰਘੂ ਬਾਰਡਰ (Singhu Border) ਤੇ ਵਾਪਰੀ ਘਟਨਾ ਦੀ ਨਿੰਦਿਆ ਕਰਦਿਆਂ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਦੀ ਮੰਗ ਕੀਤੀ ਹੈ। ਇਸਦੇ ਨਾਲ ਹੀ ਉਨ੍ਹਾਂ ਢੱਡਰੀਆਂਵਾਲਿਆਂ ਵੱਲੋਂ ਸਿੰਘੂ ਬਾਰਡਰ ਵਿਖੇ ਹੋਈ ਘਟਨਾ ਨੂੰ ਲੈਕੇ ਦਿੱਤੇ ਬਿਆਨ ਦੀ ਵੀ ਸਖ਼ਤ ਸ਼ਬਦਾਂ ਦੇ ਵਿੱਚ ਨਿਖੇਧੀ ਕੀਤੀ ਹੈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਕਮੇਟੀ ਦੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ‘ਚ 3 ਫੀਸਦੀ ਵਾਧੇ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ।

'ਸਿੰਘੂ ਘਟਨਾ ਦੀ ਡੂੰਘਾਈ ਨਾਲ ਹੋਵੇ ਜਾਂਚ'
'ਸਿੰਘੂ ਘਟਨਾ ਦੀ ਡੂੰਘਾਈ ਨਾਲ ਹੋਵੇ ਜਾਂਚ'

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਵਿਖੇ ਪੁੱਜਦੀ ਸੰਗਤ ਲਈ ਸਰਾਵਾਂ ਦਾ ਹੋਰ ਵਿਸਥਾਰ ਕਰਨ ਦਾ ਫੈਸਲਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਕਰੀਬ 1500 ਕਮਰਿਆਂ ਵਾਲੀ ਇਕ ਹੋਰ ਆਧੁਨਿਕ ਸਰਾਂ ਦੇ ਨਿਰਮਾਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਹ ਸਰਾਂ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ ’ਤੇ ਘਿਓ ਮੰਡੀ ਚੌਂਕ ਦੇ ਨਜ਼ਦੀਕ ਹੰਸਲੀ ਵਾਲੀ ਜਗ੍ਹਾ ’ਤੇ ਉਸਾਰੀ ਜਾਵੇਗੀ।

ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ((Sri Harmandir Sahib)) ਵਿਖੇ ਨਤਮਸਤਕ ਹੋਣ ਲਈ ਪੁੱਜਦੀਆਂ ਸੰਗਤਾਂ ਦੇ ਰਹਿਣ ਵਾਸਤੇ ਨਵੀਂ ਤਿਆਰ ਕੀਤੀ ਜਾਣ ਵਾਲੀ ਸਰਾਂ ਦੀ ਕਾਰਸੇਵਾ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਨੂੰ ਸੌਂਪੀ ਗਈ ਹੈ, ਜਿਸ ਦਾ ਨਿਰਮਾਣ ਕਾਰਜ 1 ਨਵੰਬਰ ਤੋਂ ਸ਼ੁਰੂ ਹੋਵੇਗਾ। ਉਨ੍ਹਾਂ ਦੱਸਿਆ ਕਿ ਤਿਆਰ ਕੀਤੀ ਜਾਣ ਵਾਲੀ ਇਸ ਪੰਜ ਮੰਜ਼ਿਲਾ ਸਰਾਂ ਦੇ ਧਰਾਤਲ ਹਿੱਸੇ ’ਤੇ ਵਾਹਨ ਪਾਰਕਿੰਗ ਬਣਾਈ ਜਾਵੇਗੀ ਅਤੇ ਇਸ ਦੇ ਨਾਲ ਹੀ ਸ੍ਰੀ ਗੁਰੂ ਰਾਮਦਾਸ ਲੰਗਰ ਲਈ ਸੰਗਤ ਵੱਲੋਂ ਚੜ੍ਹਾਈਆਂ ਜਾਂਦੀਆਂ ਰਸਦਾਂ ਲਈ ਸਟੋਰ ਵੀ ਤਿਆਰ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਨਜ਼ਦੀਕ ਸ੍ਰੀ ਗੁਰੂ ਰਾਮਦਾਸ ਸਕੂਲ ਦੀ ਪੁਰਾਤਨ ਇਮਾਰਤ ਨੂੰ ਹੂਬਹੂ ਸੰਭਾਲਦਿਆਂ ਉਸ ਦੀ ਮੁਰੰਮਤ ਕਰਵਾਈ ਜਾਵੇਗੀ।

'ਸਿੰਘੂ ਘਟਨਾ ਦੀ ਡੂੰਘਾਈ ਨਾਲ ਹੋਵੇ ਜਾਂਚ'

ਬੀਬੀ ਜਗੀਰ ਕੌਰ (Bibi Jagir Kaur)ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਕਮੇਟੀ ਨੇ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵੱਲੋਂ ਅਧਿਆਤਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਬਾਰੇ ਕੀਤੀ ਗਈ ਬੇਤੁਕੀ ਟਿੱਪਣੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਆਖਿਆ ਕਿ ਕਿਸੇ ਵੀ ਪ੍ਰਚਾਰਕ ਨੂੰ ਇਹ ਹੱਕ ਨਹੀਂ ਹੈ ਕਿ ਉਹ ਸਿੱਖ ਕੌਮ ਦੇ ਇਤਿਹਾਸਕ ਅਸਥਾਨਾਂ ਬਾਰੇ ਮੰਦਾ ਬੋਲੇ। ਢੱਡਰੀਆਂ ਵਾਲੇ ਵੱਲੋਂ ਸਿੰਘੂ ਬਾਰਡਰ ਦੀ ਘਟਨਾ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਜੋੜ ਕੇ ਸੰਗਤ ਦੀਆਂ ਭਾਵਨਾਵਾਂ ਨੂੰ ਢਾਹ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਰਬਸਾਂਝਾ ਅਸਥਾਨ ਹੈ, ਜਿਥੇ ਹਰ ਧਰਮ ਦੇ ਲੋਕ ਸ਼ਰਧਾ ਨਾਲ ਪੁੱਜਦੇ ਹਨ। ਸੰਗਤਾਂ ਵਿਚ ਇਸ ਪਾਵਨ ਅਸਥਾਨ ਪ੍ਰਤੀ ਡਰ ਪੈਦਾ ਕਰਨਾ ਚੰਗੀ ਗੱਲ ਨਹੀਂ।

ਉਨ੍ਹਾਂ ਲਖੀਮਪੁਰ ਖੀਰੀ ਘਟਨਾ ਦੀ ਨਿੰਦਾ ਕਰਦਿਆਂ ਪੀੜਤ ਪਰਿਵਾਰਾਂ ਨਾਲ ਖੜ੍ਹਨ ਦੀ ਵਚਨਬੱਧਤਾ ਪ੍ਰਗਟਾਈ। ਇਸਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਕਮੇਟੀ ਦੇ ਮੁਲਾਜ਼ਮਾਂ ਨੂੰ ਮਿਲਦੇ ਮਹਿੰਗਾਈ ਭੱਤੇ ਵਿਚ 3 ਫੀਸਦੀ ਵਾਧੇ ਨੂੰ ਪ੍ਰਵਾਨਗੀ ਦਿੱਤੀ ਗਈ। ਬੀਬੀ ਜਗੀਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ 3 ਫੀਸਦੀ ਵਾਧੇ ਦੇ ਨਾਲ-ਨਾਲ 20 ਹਜ਼ਾਰ ਰੁਪਏ ਤੱਕ ਦੀ ਤਨਖ਼ਾਹ ਵਾਲੇ ਮੁਲਾਜ਼ਮਾਂ ਨੂੰ 1000 ਰੁਪਏ, 20 ਤੋਂ 40 ਹਜ਼ਾਰ ਤੱਕ ਦੀ ਤਨਖ਼ਾਹ ’ਤੇ 500 ਰੁਪਏ ਵਿਸ਼ੇਸ਼ ਭੱਤਾ ਵੀ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ:ਤੋਮਰ ਨਾਲ ਨਿਹੰਗ ਦੀ ਫੋਟੋ ਨੇ ਪਾਇਆ ਭੜਥੂ

ETV Bharat Logo

Copyright © 2024 Ushodaya Enterprises Pvt. Ltd., All Rights Reserved.