ਅੰਮ੍ਰਿਤਸਰ: ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ ‘ਤੇ ਵਿਰੋਧੀਆਂ ਵੱਲੋਂ ਲਗਾਤਾਰ ਨਿਸ਼ਾਨੇ ਸਾਧੇ ਜਾ ਰਹੇ ਹਨ। ਇੱਕ ਪਾਸੇ ਜਿੱਥੇ ਪੰਜਾਬ ਕਾਂਗਰਸੀਆਂ ਦਾ ਕਹਿਣਾ ਹੈ, ਕਿ ਨਵਜੋਤ ਸਿੰਘ ਸਿੱਧੂ ਦੇ ਪ੍ਰਧਾਨ ਬਣਨ ਨਾਲ ਪੰਜਾਬ ਵਿੱਚ ਇੱਕ ਵਾਰ ਫਿਰ ਕਾਂਗਰਸ ਦੀ ਸਰਕਾਰ ਬਣਨ ਜਾ ਰਹੀ ਹੈ, ਤਾਂ ਉਥੇ ਹੀ ਵਿਰੋਧੀਆਂ ਵੱਲੋਂ ਸਿੱਧੂ ਦੇ ਪ੍ਰਧਾਨ ਬਣਨ ਨਾਲ ਨਾਂ ਤਾਂ ਪੰਜਾਬ ਕਾਂਗਰਸ ਤੇ ਨਾ ਹੀ ਪੰਜਾਬ ਨੂੰ ਕੋਈ ਲਾਭ ਹੋਣ ਦੇ ਬਿਆਨ ਦਿੱਤੇ ਜਾ ਰਹੇ ਹਨ। ਇਸ ਮੌਕੇ ਐੱਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਵੀ ਨਵਜੋਤ ਸਿੱਧੂ ‘ਤੇ ਨਿਸ਼ਾਨੇ ਸਾਧੇ ਗਏ।
ਬੀਬੀ ਜਗੀਰ ਕੌਰ ਨੇ ਕਿਹਾ, ਕਿ ਉਨ੍ਹਾਂ ਨੇ ਕਿਹਾ, ਕਿ ਸਿੱਧੂ ਦੀ ਪ੍ਰਧਾਨਗੀ ਦੇ ਨਾਲ ਚਾਰ ਕਾਰਜਕਾਰੀ ਪ੍ਰਧਾਨ ਨਿਯੁਕਤ ਕਰਨ ਵਾਲੀ ਕਾਂਗਰਸ ਦੀ ਨਿਤੀ ਸਮਝ ਤੋਂ ਬਾਹਰ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਹਰ ਪਾਰਟੀ ਦੀ ਆਪਣੀ ਆਪਣੀ ਰਣਨੀਤੀ ਹੁੰਦੀ ਹੈ। ਕਿਸ ਨੂੰ ਪ੍ਰਧਾਨ ਬਨਾਉਣ ਕਿਸ ਨੂੰ ਨਹੀਂ।
ਉਨ੍ਹਾਂ ਕਿਹਾ ਕਿ ਪੂਰੀ ਦੁਨੀਆਂ ਸਿੱਧੂ ਦੀਆਂ ਕਰਤੂਤਾਂ ਨੂੰ ਜਾਣਦੀ ਹੈ। ਕਈ ਵਾਰ ਉਹ ਕਿਸੇ ਦੇ ਪੈਰ ਫੜ ਲੈਂਦਾ ਹੈ। ਕਾਂਗਰਸ ਦੇ ਸੀਨੀਅਰ ਲੀਡਰ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਨੂੰ ਬਦਸਲੂਕੀ ਵਾਲੇ ਸ਼ਬਦ ਬੋਲਣ ਵਾਲਾ ਨਵਜੋਤ ਸਿੰਘ ਸਿੱਧੂ ਅੱਜ ਉਸੇ ਗਾਂਧੀ ਪਰਿਵਾਰ ਦੇ ਪੈਰਾਂ ਵਿੱਚ ਪੈਂਦਾ ਹੈ।
ਉਨ੍ਹਾਂ ਕਿਹਾ ਕਿ ਸਿੱਧੂ ਆਪਣੀ ਹੀ ਸਰਕਾਰ 'ਤੇ ਸਵਾਲ ਚੁੱਕੇ ਸਨ, ਕਿ ਬੇਰੁਜ਼ਗਾਰੀ, ਨਸ਼ਿਆਂ ਦੇ ਮੁੱਦੇ ਹੱਲ ਨਹੀਂ ਹੋਏ, ਪਰ ਅੱਜ ਜਦੋਂ ਸਿੱਧੂ ਪੰਜਾਬ ਕਾਂਗਰਸ ਦੇ ਪ੍ਰਧਾਨ ਬਣੇ ਤਾਂ ਸਭ ਕੁੱਝ ਭੁੱਲ ਗਏ
ਇਹ ਵੀ ਪੜ੍ਹੋ:ਛਾਅ ਗਏ 'ਗੁਰੂ'... ਸਿੱਧੂ ਦੀ 'ਧਰਮ ਵਾਲੀ ਸਿਆਸਤ' ਸ਼ੁਰੂ