ETV Bharat / state

ਵਿਦੇਸ਼ਾਂ ਚ ਸਿੱਖਾਂ ਦੀ ਜਾਨ ਮਾਲ ਦੀ ਸੁਰੱਖਿਆ ਲਾਜ਼ਮੀ ਬਣਾਏ ਭਾਰਤ ਸਰਕਾਰ-ਜਗੀਰ ਕੌਰ

ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਧਰਮ ਸਾਰੀ ਮਨੁੱਖਤਾ ਦਾ ਭਲਾ ਮੰਗਣ ਵਾਲਾ ਧਰਮ ਹੈ। ਅਜਿਹੇ ਹਮਲੇ ਕਰਕੇ ਕੁਝ ਤਾਕਤਾਂ ਸਿੱਖਾਂ ਨੂੰ ਡਰਾਉਣ ਦਾ ਯਤਨ ਕਰ ਰਹੀਆਂ ਹਨ।

ਵਿਦੇਸ਼ਾਂ ਚ ਸਿੱਖਾਂ ਦੀ ਜਾਨ ਮਾਲ ਦੀ ਸੁਰੱਖਿਆ ਲਾਜ਼ਮੀ ਬਣਾਏ ਭਾਰਤ ਸਰਕਾਰ-ਜਗੀਰ ਕੌਰ
ਵਿਦੇਸ਼ਾਂ ਚ ਸਿੱਖਾਂ ਦੀ ਜਾਨ ਮਾਲ ਦੀ ਸੁਰੱਖਿਆ ਲਾਜ਼ਮੀ ਬਣਾਏ ਭਾਰਤ ਸਰਕਾਰ-ਜਗੀਰ ਕੌਰ
author img

By

Published : Jul 1, 2021, 6:51 PM IST

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਾਗੀਰ ਕੌਰ ਨੇ ਅਫਗਾਨਿਸਤਾਨ ਵਿਖੇ ਵਸਦੇ ਘੱਟਗਿਣਤੀ ਸਿੱਖ ਭਾਈਚਾਰੇ ’ਤੇ ਕੀਤੇ ਗਏ ਗ੍ਰਨੇਡ ਹਮਲੇ ਦੀ ਨਿਖੇਧੀ ਕੀਤੀ। ਨਾਲ ਹੀ ਉਨ੍ਹਾਂ ਨੇ ਭਾਰਤ ਸਰਕਾਰ ਕੋਲੋਂ ਮੰਗ ਕੀਤੀ ਕਿ ਉਹ ਅਫਗਾਨਿਸਤਾਨ ਦੀ ਸਰਕਾਰ ਨਾਲ ਗੱਲਬਾਤ ਕਰਕੇ ਉਥੋਂ ਦੇ ਸਿੱਖਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ।

'ਸਿੱਖਾਂ ਦੀ ਜਾਨ ਮਾਲ ਦੀ ਸੁਰੱਖਿਆ ਲਾਜ਼ਮੀ ਬਣਾਏ ਭਾਰਤ ਸਰਕਾਰ'

ਇਸ ਸਬੰਧ ’ਚ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਧਰਮ ਸਾਰੀ ਮਨੁੱਖਤਾ ਦਾ ਭਲਾ ਮੰਗਣ ਵਾਲਾ ਧਰਮ ਹੈ। ਅਜਿਹੇ ਹਮਲੇ ਕਰਕੇ ਕੁਝ ਤਾਕਤਾਂ ਸਿੱਖਾਂ ਨੂੰ ਡਰਾਉਣ ਦਾ ਯਤਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਅਫ਼ਗਾਨਿਸਤਾਨ ’ਚ ਸਿੱਖ ਆਗੂਆਂ ਦੇ ਸਮੂਹ ਨੂੰ ਨਿਸ਼ਾਨਾ ਬਣਾਇਆ ਗਿਆ ਸੀ ਅਤੇ ਕਾਬਲ ਦੇ ਗੁਰਦੁਆਰਾ ਸਾਹਿਬ ’ਤੇ ਵੀ ਹਮਲਾ ਕੀਤਾ ਗਿਆ ਸੀ, ਜਿਸ ਵਿਚ ਕਈ ਸਿੱਖਾਂ ਨੇ ਜਾਨ ਗਵਾਈ ਸੀ।

ਇਸ ਤੋਂ ਇਲਾਵਾ ਉਨ੍ਹਾਂ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਦੁਨੀਆ ਭਰ ਦੇ ਦੇਸ਼ਾਂ ’ਚ ਸਿੱਖਾਂ ਦੀ ਜਾਨ-ਮਾਲ ਦੀ ਸੁਰੱਖਿਆ ਲਾਜ਼ਮੀ ਬਣਾਉਣ ਲਈ ਸਬੰਧਿਤ ਸਰਕਾਰਾਂ ਨਾਲ ਗੱਲਬਾਤ ਕਰੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅਫ਼ਗਾਨਿਸਤਾਨ ਵਿਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵੀ ਤਰਜੀਹੀ ਤੌਰ ’ਤੇ ਢੁੱਕਵੇਂ ਕਦਮ ਚੁੱਕੇ ਜਾਣ। ਇਸ ਤੋਂ ਇਲਾਵਾ ਉਨ੍ਹਾਂ ਨੇ ਹਮਲੇ ਵਿਚ ਜ਼ਖ਼ਮੀ ਹੋਏ ਸਿੱਖਾਂ ਦੀ ਸਿਹਤਯਾਬੀ ਲਈ ਅਰਦਾਸ ਵੀ ਕੀਤੀ।

ਇਹ ਵੀ ਪੜੋ: live update :ਬਰਗਾੜੀ ਮੋਰਚੇ 'ਤੇ ਡੱਟੇ ਅਕਾਲੀ ਆਗੂ ਸਿਮਰਨਜੀਤ ਸਿੰਘ ਮਾਨ ਤੇ ਹੋਰਨਾਂ ਲੋਕਾਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ETV Bharat Logo

Copyright © 2024 Ushodaya Enterprises Pvt. Ltd., All Rights Reserved.