ਚੰਡੀਗੜ੍ਹ : ਜਲੰਧਰ ਲੋਕ ਸਭਾ ਜਿਮਨੀ ਚੋਣ ਨੂੰ ਲੈ ਕੇ ਵੱਖੋ-ਵੱਖ ਪਾਰਟੀਆਂ ਦਾ ਜ਼ੋਰ ਲੱਗਾ ਹੋਇਆ ਹੈ। ਹਰ ਪਾਰਟੀ ਆਪੋ-ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਰੋਡ ਸ਼ੋਅ ਕਰ ਰਹੀਆਂ ਹਨ। ਲੋਕਾਂ ਨੂੰ ਆਪੋ-ਆਪਣੀਆਂ ਪਾਰਟੀਆਂ ਵੱਲੋਂ ਕੀਤੇ ਗਏ ਕੰਮ ਗਿਣਵਾ ਰਹੇ ਹਨ ਤੇ ਆਪਣੇ ਉਮੀਦਵਾਰ ਨੂੰ ਵੋਟਾਂ ਪਾਉਣ ਲਈ ਲੋਕਾਂ ਨਾਲ ਮਿੱਠੇ ਵਾਅਦੇ ਕਰ ਰਹੇ ਹਨ। ਇਸੇ ਵਿਚਕਾਰ ਅੱਜ ਐਸਜੀਪੀਸੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਭਾਜਪਾ ਆਗੂਆਂ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਐਲਾਨ ਕੀਤਾ ਹੈ ਕਿ ਉਹ ਜਲੰਧਰ ਜਿਮਨੀ ਚੋਣ ਲਈ ਭਾਜਪਾ ਦਾ ਸਮਰਥਨ ਕਰਨਗੇ।
ਉਮੀਦਵਾਰਾਂ ਦਾ ਪਾਰਟੀਆਂ ਬਦਲਣਾ ਜਾਰੀ : ਜਿਮਨੀ ਚੋਣ ਨੂੰ ਲੈ ਕੇ ਸ਼ਹਿਹ ਜਲੰਧਰ ਦਾ ਸਿਆਸੀ ਪਾਰਾ ਸਿਖਰ ਉਤੇ ਹੈ। ਪਾਰਟੀਆਂ ਦੇ ਰੋਡ ਸ਼ੋਅ, ਸਿਆਸੀ ਫੇਰੀਆਂ, ਉਮੀਦਵਾਰਾਂ ਦਾ ਇਧਰੋਂ ਉਧਰ ਜਾਣਾ ਲੱਗਾ ਹੋਇਆ ਹੈ। ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ਦੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ। ਕਾਰਨ ਇਹ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਭਾਜਪਾ ਤੋਂ ਜਿਮਨੀ ਚੋਣ ਲਈ ਉਮੀਦਵਾਰ ਐਲਾਨਿਆ ਗਿਆ ਹੈ ਤੇ ਉਨ੍ਹਾਂ ਦਾ ਭਾਜਪਾ ਵਿੱਚ ਸ਼ਾਮਲ ਹੋਣਾ ਜ਼ਾਹਰ ਹੀ ਸੀ। ਉਧਰ ਅੱਜ ਬੀਬੀ ਜਗੀਰ ਕੌਰ ਨੇ ਭਾਜਪਾ ਨੂੰ ਸਮਰਥਨ ਕਰਨ ਦਾ ਐਲਾਨ ਕਰ ਦਿੱਤਾ ਹੈ।
ਇਹ ਵੀ ਪੜ੍ਹੋ : MAFIA MUKHTAR ANSARI : ਮਾਫੀਆ ਮੁਖਤਾਰ ਅੰਸਾਰੀ ਵੀਡੀਓ ਕਾਨਫਰੈਂਸਿੰਗ ਰਾਹੀਂ ਹੋਈ ਪੇਸ਼ੀ, ਅੰਸਾਰੀ ਦਾ ਗਵਾਹ ਕਰ ਗਿਆ ਟਾਲਮਟੋਲ
ਸ਼੍ਰੋਮਣੀ ਅਕਾਲੀ ਦਲ ਤੋਂ ਨਾਰਾਜ਼ ਬੀਬੀ ਜਗੀਰ ਕੌਰ : ਇਥੇ ਦੱਸ ਦੇਈਏ ਕਿ ਇਕ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਤੋਂ ਨਾਰਾਜ਼ ਚੱਲ ਰਹੀ ਬੀਬੀ ਜਗੀਰ ਨੂੰ ਮਨਾਉਣ ਲਈ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਸਰਨਾ ਪਹੁੰਚੇ ਸਨ, ਪਰ ਕਿਸੇ ਕਾਰਨਾਂ ਕਰਕੇ ਉਨ੍ਹਾਂ ਅੱਜ ਭਾਜਪਾ ਦਾ ਸਮਰਥਨ ਕਰਨ ਦਾ ਐਲਾਨ ਕੀਤਾ।ਇਥੇ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਇੰਚਾਰਜ ਵਿਜੇ ਰੂਪਾਨੀ ਦੀ ਹਾਜ਼ਰੀ ਵਿੱਚ ਬੀਬੀ ਜਗੀਰ ਨੇ ਕਿਹਾ ਕਿ ਸਿੱਖ ਧਰਮ ਤੇ ਸੱਭਿਆਚਾਰ ਨਾਲ ਸਬੰਧਿਤ ਕਈ ਅਹਿਮ ਮੁੱਦਿਆਂ ਨੂੰ ਹੱਲ ਕਰਨ ਦੀ ਲੋੜ ਹੈ।
ਇਹ ਵੀ ਪੜ੍ਹੋ : GT vs RR IPL 2023 LIVE : ਹਾਰਦਿਕ ਪਾਂਡਿਆ ਦੀ ਸ਼ਾਨਦਾਰ ਪਾਰੀ ਨੇ ਜਿਤਾਇਆ ਮੈਚ, 13.5 ਗੇਂਦਾਂ 'ਚ ਕਰ ਲਿਆ 119 ਦੌੜਾਂ ਦਾ ਟੀਚਾ ਪੂਰਾ