ਅੰਮ੍ਰਿਤਸਰ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਆਗੂ ਸਰਵਨ ਸਿੰਘ ਪੰਧੇਰ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪੂਰੇ ਪੰਜਾਬ ਦੇ ਵਿੱਚ ਕੇਂਦਰ ਤੇ ਪੰਜਾਬ ਸਰਕਾਰ ਦੇ ਖਿਲਾਫ਼ ਮੋਰਚਾ ਲਗਾਉਣ ਜਾ ਰਹੇ ਹਾਂ ਤੇ 28 ਤਰੀਕ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਇਸ ਮੋਰਚੇ ਦੀ ਸ਼ੁਰੂਆਤ ਕੀਤੀ ਜਾਵੇਗੀ।
ਇਸ ਮੌਕੇ ਸਰਵਨ ਸਿੰਘ ਪੰਧੇਰ ਨੇ ਸੂਬਾ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨਾਲ ਇੱਕ ਵੀ ਵਾਅਦਾ ਪੂਰਾ ਕਰਨ ਦੇ ਵਿੱਚ ਸਫਲ ਨਹੀਂ ਹੋ ਸਕੀ ਜਿਸ ਕਰਕੇ ਉਨ੍ਹਾਂ ਵੱਲੋਂ ਸਰਕਾਰ ਸਾਹਮਣੇ ਉਨ੍ਹਾਂ ਵੱਲੋਂ ਕੀਤੇ ਗਏ ਵਾਅਦੇ ਜਿਹੜੇ ਪੂਰੇ ਨਹੀਂ ਕੀਤੇ ਉਨ੍ਹਾਂ ਨੂੰ ਰੱਖਿਆ ਜਾਵੇਗਾ।
ਨਾਲ ਹੀ ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ (Central Government) ਨੂੰ ਘੇਰਨ ਦੇ ਲਈ ਉਨ੍ਹਾਂ ਵੱਲੋਂ ਲਗਾਤਾਰ ਦਿੱਲੀ ਵੱਲ ਕੂਚ ਕੀਤਾ ਜਾ ਰਿਹਾ ਹੈ। ਪੰਧੇਰ ਨੇ ਦੱਸਿਆ ਕਿ ਆਉਣ ਵਾਲੇ ਦਿਨ੍ਹਾਂ ਦੇ ਵਿੱਚ ਅੰਮ੍ਰਿਤਸਰ ਅਤੇ ਗੁਰਦਾਸਪੁਰ ਤੋਂ ਵੱਡੀ ਗਿਣਤੀ ਦੇ ਵਿੱਚ ਕਿਸਾਨਾਂ ਦਾ ਜੱਥਾ ਦਿੱਲੀ ਵੱਲ ਕੂਚ ਕਰੇਗਾ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦਾ ਸੰਘਰਸ਼ ਉਸ ਸਮੇਂ ਤੱਕ ਜਾਰੀ ਰਹੇਗਾ ਜਦੋਂ ਤੱਕ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ।
ਇਸ ਦੌਰਾਨ ਪੰਧੇਰ ਨੇ ਦੱਸਿਆ ਕਿ ਜਦੋਂ ਤੋਂ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਲੈਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਦਾ ਵਿਰੋਧ ਕੀਤਾ ਜਾ ਰਿਹਾ ਹੈ ਉਸ ਸਮੇਂ ਤੋਂ ਲੈਕੇ ਲੋਕਾਂ ਦੇ ਵਿੱਚ ਉਨ੍ਹਾਂ ਲੋਕਪ੍ਰਿਅਤਾ ਪੂਰੀ ਦੁਨੀਆ ਦੇ ਲੋਕਾਂ ਵਿੱਚ ਘਟੀ ਹੈ। ਉਨ੍ਹਾਂ ਕਿਹਾ ਹੈ ਕਿ ਇਹ ਕਿਸਾਨੀ ਸੰਘਰਸ਼ ਦੀ ਹੀ ਦੇਣ ਹੈ।
ਇਹ ਵੀ ਪੜ੍ਹੋ:ਭਾਜਪਾ ਖਿਲਾਫ਼ ਇਕਜੁੱਟ ਹੋਣ ਸਾਰੀਆਂ ਧਿਰਾਂ: ਸੋਨੀਆ ਗਾਂਧੀ