ਅੰਮ੍ਰਿਤਸਰ: ਪੰਜਾਬ ਵਿੱਚ 2022 ਦੀਆਂ ਚੋਣਾਂ ਜਿਵੇਂ ਹੀ ਨੇੜੇ ਆ ਰਹੀਆਂ ਹਨ, ਉਸੇ ਤਰ੍ਹਾਂ ਹੀ ਹੁਣ ਸਾਰੇ ਸਿਆਸੀ ਪਾਰਟੀਆਂ ਦੇ ਵਿੱਚ ਹੜਕੰਪ ਮਚਿਆ ਹੋਇਆ ਹੈ। ਦੂਸਰੇ ਪਾਸੇ ਗੱਲ ਕੀਤੀ ਜਾਵੇ ਤਾਂ ਹੁਣ ਪੰਜਾਬ ਵਿੱਚ ਜੋੜ-ਤੋੜ ਦੀ ਰਾਜਨੀਤੀ ਵੀ ਕੀਤੀ ਜਾ ਰਹੀ ਹੈ।
ਜਿਸ ਤਹਿਤ ਅੰਮ੍ਰਿਤਸਰ ਦੇ ਸੈਂਟਰਲ ਹਲਕੇ ਵਿੱਚ ਉਸ ਵੇਲੇ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ, ਜਦੋਂ ਸੈਂਕੜਿਆਂ ਦੀ ਗਿਣਤੀ ਵਿੱਚ ਵਰਕਰਾਂ ਤੇ ਆਗੂਆਂ ਵੱਲੋਂ ਆਪਣਾ ਅਸਤੀਫ਼ਾ ਭੇਜ ਦਿੱਤਾ ਗਿਆ। ਉੱਥੇ ਉਨ੍ਹਾਂ ਨੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਜੋ ਕੈਂਡੀਡੇਟ ਉਨ੍ਹਾਂ ਵੱਲੋਂ ਸੈਂਟਰ ਹਲਕੇ ਭੇਜ ਦਿੱਤਾ ਗਿਆ ਹੈ, ਉਸ ਨੇ ਪੈਸੇ ਦੇ ਕੇ ਇਹ ਟਿਕਟ ਖਰੀਦੀ ਹੈ। ਜਿਸ ਕਰਕੇ ਉਨ੍ਹਾਂ ਦਾ ਰੋਸ ਲਗਾਤਾਰ ਜਾਰੀ ਹੈ, ਉੱਥੇ ਹੀ ਲਵ ਬੰਬੋਰੀਆ ਨੇ ਕਿਹਾ ਕਿ ਅਸੀਂ ਸੇਂਟਰਲ ਹਲਕੇ ਦੇ ਉਮੀਦਵਾਰ ਨੂੰ ਜ਼ਮਾਨਤ ਜ਼ਬਤ ਕਰਾ ਕੇ ਹੀ ਘਰ ਭੇਜਾਂਗੇ।
ਉਨ੍ਹਾਂ ਕਿਹਾ ਕਿ ਸੈਂਕੜਿਆਂ ਦੀ ਗਿਣਤੀ ਵਿੱਚ ਵਰਕਰਾਂ ਵੱਲੋਂ ਆਪਣਾ ਅਸਤੀਫ਼ਾ ਦੇ ਦਿੱਤਾ ਗਿਆ ਹੈ ਅਤੇ ਹੁਣ ਅਸੀਂ ਆਮ ਆਦਮੀ ਪਾਰਟੀ ਦੇ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਾਂਗੇ। ਕਿਉਂਕਿ ਕੇਜਰੀਵਾਲ ਜੋ ਕਹਿੰਦਾ ਹੈ, ਉਹ ਕੁੱਝ ਵੀ ਨਹੀਂ ਕਰਦਾ ਅਤੇ ਜਾਣਬੁੱਝ ਕੇ ਪੰਜਾਬ ਦੇ ਲੋਕਾਂ ਨੂੰ ਬੇਵਕੂਫ ਬਣਾਇਆ ਜਾ ਰਿਹਾ ਹੈ। ਉਸ ਦੇ ਨਾਲ ਕਿਹਾ ਕਿ ਐੱਸ.ਸੀ ਭਾਈਚਾਰੇ ਵੱਲੋਂ ਹੁਣ ਇਨ੍ਹਾਂ ਦੇ ਖ਼ਿਲਾਫ਼ ਮੁਹਿੰਮ ਛੇੜੀ ਜਾਵੇਗੀ। ਲਵ ਬੰਬੋਰੀਆ ਨੇ ਕਿਹਾ ਕਿ ਲਗਾਤਾਰ ਹੀ ਬਹੁਤ ਸਾਰੇ ਹੋਰ ਆਮ ਆਦਮੀ ਪਾਰਟੀ ਦੇ ਵਰਕਰ ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦੇ ਕੇ ਆਪਣੇ ਆਪ ਨੂੰ ਆਜ਼ਾਦ ਮਹਿਸੂਸ ਕਰਨਗੇ, ਅਸੀਂ ਅੱਜ ਤੋਂ ਬਿਲਕੁਲ ਆਮ ਆਦਮੀ ਪਾਰਟੀ ਦਾ ਕੰਮ ਨਹੀਂ ਕਰਾਂਗੇ।
ਉਥੇ ਦੂਸਰੇ ਪਾਸੇ ਆਮ ਆਦਮੀ ਪਾਰਟੀ ਦੇ ਬੂਥ ਇੰਚਾਰਜ ਦਾ ਕਹਿਣਾ ਹੈ ਕਿ ਲਗਾਤਾਰ ਉਸ ਵੱਲੋਂ ਕੰਮ ਕੀਤਾ ਜਾ ਰਿਹਾ ਸੀ, ਪਰ ਜੋ ਭਗਵੰਤ ਮਾਨ ਨੂੰ ਮੁੱਖ ਮੰਤਰੀ ਬਣਾਇਆ ਗਿਆ ਹੈ, ਉਹ ਅਸਲ ਵਿੱਚ ਹਰਪਾਲ ਸਿੰਘ ਚੀਮਾ ਦੇ ਨਾਲ ਧੋਖਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਰਪਾਲ ਚੀਮਾ ਬਹੁਤ ਵਧੀਆ ਇਨਸਾਨ ਹੱਥ ਅਤੇ ਆਮ ਆਦਮੀ ਪਾਰਟੀ ਵੱਲੋਂ ਲਗਾਤਾਰ ਹੀ ਉਨ੍ਹਾਂ ਵੱਲੋਂ ਕਈ ਸੇਵਾਵਾਂ ਵੀ ਨਿਭਾਈਆਂ ਗਈਆਂ ਹਨ, ਉਨ੍ਹਾਂ ਕਿਹਾ ਕਿ 2022 ਦੀਆਂ ਚੋਣਾਂ ਬਿਲਕੁਲ ਨੇੜੇ ਆ ਚੁੱਕੀਆਂ ਹਨ ਅਤੇ ਆਮ ਆਦਮੀ ਪਾਰਟੀ ਦਾ ਪੰਜਾਬ ਵਿੱਚ ਹੁਣ ਸਫ਼ਾਇਆ ਤੈਅ ਹੈ।
ਇਹ ਵੀ ਪੜੋ: ਕੇਜਰੀਵਾਲ ਅੱਜ ਭਗਵੰਤ ਮਾਨ ਦੀ ਸੀਟ ਦਾ ਕਰਨਗੇ ਐਲਾਨ, ਧੂਰੀ ਤੋਂ ਲੜ ਸਕਦੇ ਨੇ ਚੋਣ