ETV Bharat / state

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਬਿਕਰਮ ਮਜੀਠੀਆ, ਮਾਨ ਸਰਕਾਰ ਉੱਤੇ ਸਾਧੇ ਨਿਸ਼ਾਨੇ - golden temple news

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਮਾਨ ਸਰਕਾਰ ਦੇ ਕੰਮਾਂ ਉੱਤੇ ਨਿਸ਼ਾਨਾ ਸਾਧਦੇ ਕਿਹਾ ਕਿ ਆਪ ਸਰਕਾਰ ਪੰਜਾਬ ਨੂੰ ਲੁੱਟ ਕੇ ਪੰਜਾਬ ਦਾ ਪੈਸਾ ਹਿਮਾਚਲ ਅਤੇ ਗੁਜਰਾਤ ਦੀਆਂ ਚੋਣਾਂ ਉਤੇ ਲਗਾ ਰਹੀ ਹੈ।

ਮਜੀਠੀਆ ਹਰਮਿੰਦਰ ਸਾਹਿਬ ਹੋਏ ਨਤਮਸਤਕ
ਮਜੀਠੀਆ ਹਰਮਿੰਦਰ ਸਾਹਿਬ ਹੋਏ ਨਤਮਸਤਕ
author img

By

Published : Sep 3, 2022, 12:44 PM IST

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਸਵੇਰੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਪਵਿੱਤਰ ਗੁਰਬਾਣੀ ਦਾ ਸਰਵਣ ਕੀਤਾ। ਇਸ ਮੌਕੇ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਉਹ ਗੁਰੂ ਚਰਨਾਂ 'ਚ ਨਤਮਸਤਕ ਹੋਣ ਪਹੁੰਚੇ ਹਨ, ਕਿਉਂਕਿ ਵਾਹਿਗੁਰੂ ਦੀ ਕਿਰਪਾ ਦੇ ਨਾਲ ਹੀ ਸੱਚ ਦੀ ਜਿੱਤ ਹੋਈ ਹੈ।

ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ ਅਤੇ ਪੰਜਾਬ ਦੀ ਅਮਨ ਸ਼ਾਂਤੀ ਨੂੰ ਬਹਾਲ ਰੱਖਣਾ ਪੰਜਾਬ ਸਰਕਾਰ ਦਾ ਕੰਮ ਹੈ ਉਨ੍ਹਾਂ ਪਿਛਲੇ ਦਿਨੀਂ ਤਰਨਤਾਰਨ ਜਾਂ ਅੰਮ੍ਰਿਤਸਰ ਦੇ ਚਰਚ ਦੇ ਵਿਚ ਵਾਪਰੀਆਂ ਘਟਨਾਵਾਂ ਦੀ ਨਿੰਦਾ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਦੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਦਾ ਨੀਂਹ ਪੱਥਰ ਰਖਾਇਆ ਗਿਆ ਸੀ ਤਾਂ ਉਦੋਂ ਸਾਈਂ ਮੀਆਂ ਮੀਰ ਜੀ ਕੋਲੋਂ ਨੀਂਹ ਪੱਥਰ ਰਖਵਾਇਆ ਗਿਆ ਸੀ ਤਾਂ ਉਹ ਇੱਕ ਦੂਸਰੇ ਧਰਮ ਦੀ ਰਿਸਪੈਕਟ ਗੁਰੂ ਸਹਿਬਾਨਾਂ ਵੱਲੋਂ ਕੀਤੀ ਗਈ ਸੀ ਅਤੇ ਉਹ ਆਦਰ ਸਤਿਕਾਰ ਹਮੇਸ਼ਾ ਬਹਾਲ ਰਹਿਣਾ ਚਾਹੀਦਾ ਹੈ।

ਮਜੀਠੀਆ ਹਰਮਿੰਦਰ ਸਾਹਿਬ ਹੋਏ ਨਤਮਸਤਕ

ਇਸ ਦੇ ਅੱਗੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਤਿੰਨ ਚਾਰ ਮਹੀਨਿਆਂ ਦੇ ਵਿੱਚ ਪੰਜਾਬ ਵਿੱਚ ਡੀਜੀਪੀ ਲਗਾਤਾਰ ਬਦਲਣਾ ਹੀ ਪੰਜਾਬ ਇਹ ਮੰਨਦੀ ਹੈ ਕਿ ਪੰਜਾਬ ਦੇ ਵਿੱਚ ਲਾਈਨ ਆਰਡਰ ਦੀ ਸਥਿਤੀ ਠੀਕ ਨਹੀਂ ਹੈ ਉਨ੍ਹਾਂ ਕਿਹਾ ਕਿ ਡੀਜੀਪੀ ਦੀ ਚੋਣ ਵੀ ਪੰਜਾਬ ਸਰਕਾਰ ਕਰ ਰਹੀ ਹੈ ਅਤੇ ਸਿੱਧੇ ਤੌਰ ਤੇ ਪੰਜਾਬ ਸਰਕਾਰ ਦਾ ਇਹ ਫੇਲੀਅਰ ਹੈ ਇਸ ਦੇ ਨਾਲ ਹੀ ਬੋਲਦੇ ਉਨ੍ਹਾਂ ਨੇ ਕਿਹਾ ਕਿ ਜੋ ਸਿੱਧੂ ਮੂਸੇਵਾਲੇ ਦਾ ਕਤਲ ਹੋਇਆ ਉਹ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਨਲਾਇਕੀ ਕਰਕੇ ਹੋਇਆ ਕਿਉਂਕਿ ਸਕਿਊਰਿਟੀ ਵਾਪਸ ਕਰਨ ਤੋਂ ਬਾਅਦ ਉਸ ਦੇ ਇਸ਼ਤਿਹਾਰ ਛਾਪੇ।

ਇਸ ਦੇ ਨਾਲ ਹੀ ਬੋਲਦੇ ਉਨ੍ਹਾਂ ਕਿਹਾ ਕਿ ਜੋ ਅਰਵਿੰਦ ਕੇਜਰੀਵਾਲ ਵੱਲੋਂ ਗੁਜਰਾਤ ਵਿੱਚ ਕਰਜ਼ਾ ਮੁਆਫ਼ੀ ਦਾ ਵਾਅਦਾ ਕੀਤਾ ਜਾ ਰਿਹਾ ਹੈ। ਕਿਸੇ ਹੋਰ ਸਟੇਟ ਨਾਲ ਵਾਧਾ ਕਰਨ ਤੋਂ ਪਹਿਲਾ ਉਹ ਪੰਜਾਬ ਨਾਲ ਕੀਤੇ ਵਾਧੇ ਨੂੰ ਪੂਰਾ ਕਰਨ।

ਇਹ ਵੀ ਪੜ੍ਹੋ:- 30 ਸਾਲਾਂ ਤੋਂ ਚੱਲ ਰਹੇ ਸਰਕਾਰੀ ਸਕੂਲ ਨੂੰ ਮਾਰਿਆ ਤਾਲਾ, ਖ਼ਤਰੇ ਵਿੱਚ 103 ਬੱਚਿਆਂ ਦਾ ਭਵਿੱਖ

ETV Bharat Logo

Copyright © 2025 Ushodaya Enterprises Pvt. Ltd., All Rights Reserved.