ਅੰਮ੍ਰਿਤਸਰ : ਪੰਜਾਬ ਭਰ ਹੜ੍ਹਾਂ ਕਾਰਨ ਭਾਰੀ ਨੁਕਸਾਨ ਹੋਇਆ ਹੈ। ਉਥੇ ਹੀ ਅੰਮ੍ਰਿਤਸਰ ਦੇ ਹਲਕਾ ਮਜੀਠਾ ਵਿੱਚ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਪਹੁੰਚੇ। ਜਿੰਨਾ ਵੱਲੋਂ ਸਥਾਨਕ ਹਲਾਤਾਂ ਦਾ ਜਾਇਜ਼ਾ ਲੈਂਦੇ ਹੋਏ ਵੱਖ ਵੱਖ ਥਾਵਾਂ ਉੱਤੇ ਪਹੁੰਚੇ। ਇਸ ਦੌਰਾਨ ਉਹਨਾਂ ਨੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਕਿਹਾ ਕਿ ਸਰਕਾਰ ਵੱਲੋਂ ਸਮੇਂ ਰਹਿੰਦੇ ਕੁਝ ਕੀਤਾ ਹੁੰਦਾ ਤਾਂ ਸ਼ਾਇਦ ਇੰਨਾ ਨੁਕਸਾਨ ਨਾ ਹੁੰਦਾ। ਜੇਕਰ ਗੱਲ ਕੀਤੀ ਜਾਵੇ ਹਲਕਾ ਮਜੀਠਾ ਦੀ ਤਾਂ ਇਥੇ ਪਾਣੀ ਡ੍ਰੇਨ ਲਈ ਕੋਈ ਜਗ੍ਹਾ ਨਹੀਂ ਬਚੀ ਸੀ ਤਾਂ ਇਹ ਹਾਲ ਹੋਇਆ ਹੈ। ਉਹਨਾਂ ਕਿਹਾ ਕਿ ਜੇਕਰ ਸਫਾਈ ਹੋਈ ਹੁੰਦੀ ਤਾਂ ਪਾਣੀ ਦੀ ਨਿਕਾਸੀ ਹੋ ਜਾਂਦੀ, ਪਰ ਅਜਿਹਾ ਹਾਲ ਨਾ ਹੁੰਦਾ।
ਆਪ ਦੀ ਸਰਕਾਰ ਮਦਦ ਲਈ ਨਹੀਂ ਬਲਕਿ ਫੋਟੋਆਂ ਖਿਚਵਾਉਣ ਜਾ ਰਹੀ ਹੈ : ਉੱਥੇ ਹੀ ਇਸ ਮੌਕੇ ਸਰਕਾਰ ਉੱਤੇ ਤੰਜ ਕੱਸਦਿਆਂ ਬਿਕਰਮ ਮਜੀਠੀਆ ਨੇ ਕਿਹਾ ਕਿ ਪੰਜਾਬ ਅਤੇ ਹਿਮਾਚਲ 'ਚ ਪੈ ਰਹੀ ਲਗਾਤਾਰ ਬਾਰਿਸ਼ ਕਾਰਨ ਅੱਜ ਪੰਜਾਬ ਦੇ ਲੋਕ ਹੜ੍ਹਾਂ ਨਾਲ ਜੂਝ ਰਹੇ ਹਨ। ਉਹਨਾਂ ਨੇ ਕਿਹਾ ਕਿ ਜੇਕਰ ਸਮੇਂ ਤੋਂ ਪਹਿਲਾਂ ਮਜੀਠਾ ਡਰੇਨ ਦੀ ਸਫਾਈ ਹੋਈ ਹੁੰਦੀ ਤਾਂ ਅੱਜ ਮਜੀਠਾ ਦੇ ਲੋਕਾਂ ਨੂੰ ਇਹਨਾਂ ਹਲਾਤਾਂ ਦਾ ਸਾਹਮਣਾ ਨਾ ਕਰਨਾ ਪੈਂਦਾ। ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਅਤੇ ਹੋਰ ਮੰਤਰੀ ਫੋਟੋਆਂ ਖਿਚਵਾਉਣ 'ਚ ਹੀ ਲੱਗੇ ਹੋਏ ਹਨ, ਪਰ ਲੋਕਾਂ ਦੀ ਸਾਰ ਨਹੀਂ ਲਈ ਜਾ ਰਹੀ ਹੈ।
- ਪੰਜਾਬ ਕਾਂਗਰਸ ਦੀ ਬਗਾਵਤ ਵਿਚਕਾਰ ਦਿੱਲੀ ਆਰਡੀਨੈਂਸ 'ਤੇ "ਆਪ" ਦੇ ਹੱਕ ਵਿੱਚ ਉਤਰੇ ਨਵਜੋਤ ਸਿੰਘ ਸਿੱਧੂ
- ਸੀਐਮ ਮਾਨ ਦੀ ਸਿਵਲ ਸਕੱਤਰੇਕ ਵਿੱਚ ਮੀਟਿੰਗ, ਸਰਕਾਰੀ ਸਕੂਲਾਂ ਵਿੱਚ ਮੁਫ਼ਤ ਬੱਸ ਸੇਵਾ ਬਾਰੇ ਚਰਚਾ
- ਖੰਨਾ 'ਚ ਹਾਈਵੇਅ 'ਤੇ ਤੜਫ਼ਦੇ ਨੌਜਵਾਨ ਦੀ ਨਵਜੋਤ ਸਿੱਧੂ ਨੇ ਬਚਾਈ ਜਾਨ, ਆਪਣੀ ਜਿਪਸੀ 'ਚ ਜ਼ਖਮੀ ਨੂੰ ਹਸਪਤਾਲ ਪਹੁੰਚਾਇਆ
ਜ਼ਿਕਰਯੋਗ ਹੈ ਕਿ ਕੁਝ ਸਮਾਂ ਪਹਿਲਾਂ ਹੜ੍ਹ ਨਾਲ ਮਾਨਸਾ ਦੇ ਸਰਦੂਲਗੜ੍ਹ ਵਿਖੇ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਹੈ। ਹੜ੍ਹ ਵਿੱਚ ਲੋਕਾਂ ਦੇ ਘਰ ਵਹਿ ਗਏ, ਖੇਤ ਤਬਾਹ ਹੋ ਗਏ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖੁਦ ਹੜ੍ਹ ਪ੍ਰਭਾਵਿਤ ਥਾਵਾਂ ਉਤੇ ਪਹੁੰਚੇ।ਇਸ ਚਿੰਤਾ ਦੀ ਘੜੀ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਹੌਂਸਲਾ ਦਿੱਤਾ ਗਿਆ।