ਅੰਮ੍ਰਿਤਸਰ: ਕੁੰਵਰ ਵਿਜੇ ਪ੍ਰਤਾਪ ਇੱਕ ਚਲਾਕ ਲੂੰਬੜੀ ਹੈ, ਇਹ ਅਫ਼ਸਰ ਨਹੀਂ ਹੈ, ਜਿਸ ਨੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕਰਨੀ ਹੈ ਅਤੇ ਇਸ ਸਮੇਂ ਉਹ ਕੇਜਰੀਵਾਲ ਦੇ ਇਸ਼ਾਰੇ 'ਤੇ ਨੱਚ ਰਿਹਾ ਹੈ। ਇਹ ਵਿਚਾਰ ਪੰਜਾਬ ਦੇ ਸਾਬਕਾ ਕੈਬਿਨੇਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਸੋਮਵਾਰ ਮਜੀਠਾ ਵਿੱਚ ਪ੍ਰੈੱਸ ਵਾਰਤਾ ਦੌਰਾਨ ਕਹੇ।
ਇਸ ਦੌਰਾਨ ਉਨ੍ਹਾਂ ਵੱਲੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਐਸਆਈਟੀ 'ਤੇ ਬੋਲਦੇ ਹੋਏ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਲਗਾਤਾਰ ਹੀ ਨਿਰਪੱਖ ਤਰੀਕੇ ਨਾਲ ਜਾਂਚ ਨਹੀਂ ਕੀਤੀ ਜਾ ਰਹੀ ਸੀ, ਜਿਸ ਤੋਂ ਬਾਅਦ ਪੁਲਿਸ ਕਰਮਚਾਰੀਆਂ ਵੱਲੋਂ ਹੀ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਤੋਂ ਬਾਅਦ ਉਸਦੀ ਰਿਪੋਰਟ ਨੂੰ ਰੱਦ ਕੀਤਾ ਗਿਆ।
ਬਿਕਰਮ ਸਿੰਘ ਮਜੀਠੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਲਗਾਤਾਰ ਹੀ ਅਕਾਲੀ ਦਲ ਨੂੰ ਫਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ, ਲੇਕਿਨ ਦੂਸਰੇ ਪਾਸੇ ਪੁਲਿਸ ਕਰਮਚਾਰੀਆਂ ਵੱਲੋਂ ਉਨ੍ਹਾਂ ਦੇ ਖ਼ਿਲਾਫ਼ ਹਾਈਕੋਰਟ ਵਿੱਚ ਰਿੱਟ ਕੀਤੀ ਗਈ, ਇਸ ਤੋਂ ਬਾਅਦ ਇਸ ਰਿਪੋਰਟ ਨੂੰ ਖਾਰਜ ਕੀਤਾ ਗਿਆ ਹੈ, ਉੱਥੇ ਨਾਲ ਹੀ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਨੈੱਟਵਰਕ ਪ੍ਰਤਾਪ ਸਿੰਘ ਹਨ ਅਤੇ ਜਾਣ-ਬੁੱਝ ਕੇ ਇਨਕੁਆਰੀ ਨੂੰ ਘੁਮਾਉਣ ਦੀ ਗੱਲ ਕੀਤੀ ਜਾ ਰਹੀ ਸੀ।
ਉਨ੍ਹਾਂ ਨੇ ਕਿਹਾ ਕਿ ਉਹ ਜਲਦ ਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਸਕਦੇ ਹਨ ਕਿਉਂਕਿ ਉਹ ਆਮ ਆਦਮੀ ਪਾਰਟੀ ਦੇ ਇਸ਼ਾਰੇ 'ਤੇ ਹੀ ਸਾਰਾ ਕੁਝ ਕਰਦੇ ਹਨ, ਉੱਥੇ ਨਵਜੋਤ ਸਿੰਘ ਸਿੱਧੂ 'ਤੇ ਬੋਲਦੇ ਹੋਏ ਕਿਹਾ ਕਿ ਨਵਜੋਤ ਸਿੰਘ ਸਿੱਧੂ ਵੱਲੋਂ ਹਰ ਵਿਅਕਤੀ ਨੂੰ ਹਰ ਵੱਡੇ ਵਿਅਕਤੀ ਨੂੰ ਆਪਣਾ ਪਿਤਾ ਦਾ ਅਹੁਦਾ ਦੇ ਦਿੱਤਾ ਹੈ।