ਅੰਮ੍ਰਿਤਸਰ: ਤੀਜੇ ਗੁਰੂ ਸ੍ਰੀ ਗੁਰੂ ਅਮਰਦਾਸ ਸਾਹਿਬ ਜੀ ਦਾ ਅੱਜ ਪ੍ਰਕਾਸ਼ ਦਿਹਾੜਾ ਹੈ, ਜਿਸ ਨੂੰ ਸਮਰਪਿਤ ਸੰਗਤ ਹੁੰਮ ਹੁਮਾ ਗੁਰੂਘਰਾਂ ਵਿੱਚ ਪਹੁੰਚ ਰਹੀ ਹੈ। ਇਸੇ ਤਹਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਸ੍ਰੀ ਗੁਰੂ ਅਮਰਦਾਸ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜੇ ਮਨਾਇਆ ਜਾ ਰਿਹਾ ਹੈ, ਜਿੱਥੇ ਸਵੇਰੇ ਤੋਂ ਹੀ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋ ਰਹੀ ਹੈ। ਇਸ ਮੌਕੇ ਸੰਗਤ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰ ਗੁਰੂ ਘਰ ਵਿੱਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਇਹ ਵੀ ਪੜ੍ਹੋ : Parkash Singh Badad Antim Ardass: ਪਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਦਾ ਸਮਾਰੋਹ, ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਹੋਣਗੇ ਸ਼ਾਮਲ
ਲੰਗਰ ਪ੍ਰਥਾ ਦਾ ਵਿਸਥਾਰ ਆਦਿ: ਸ੍ਰੀ ਗੁਰੂ ਅਮਰਦਾਸ ਸਾਹਿਬ ਜੀ ਦਾ ਜਨਮ 1479 ਈ. ਨੂੰ ਪਿੰਡ ਬਾਸਰਕੇ, ਜ਼ਿਲ੍ਹਾ ਅਮ੍ਰਿਤਸਰ ਪਿਤਾ ਤੇਜਭਾਨ ਤੇ ਮਾਤਾ ਲੱਖੋ ਜੀ ਦੇ ਗ੍ਰਹਿ ਵਿਖੇ ਭੱਲਾ ਘਰਾਣੇ 'ਚ ਹੋਇਆl ਆਪ ਜੀ ਦੇ ਧਰਮ-ਪਤਨੀ ਮਾਤਾ ਮਨਸਾ ਦੇਵੀ ਜੀ ਸਨ। ਆਪ ਜੀ ਦੇ ਘਰ ਦੋ ਪੁੱਤਰ ਮੋਹਨ ਜੀ ਤੇ ਮੋਹਰੀ ਜੀ ਅਤੇ ਦੋ ਪੁੱਤਰੀਆਂ ਬੀਬੀ ਦਾਨੀ ਜੀ ਤੇ ਬੀਬੀ ਭਾਨੀ ਜੀ ਨੇ ਜਨਮ ਲਿਆ। ਆਪ ਜੀ ਨੂੰ 1552 ਈ: ਵਿੱਚ ਗੁਰਗੱਦੀ ਪ੍ਰਾਪਤ ਹੋਈ। ਆਪਜੀ ਨੇ ਸਿੱਖ ਧਰਮ ਦੇ ਪ੍ਰਚਾਰ ਲਈ ਅਨੇਕਾਂ ਕੰਮ ਕੀਤੇ ਜਿਵੇ ਗੋਇੰਦਵਾਲ ਵਿਖੇ ਬਾਉਲੀ ਦਾ ਨਿਰਮਾਣ , ਲੰਗਰ ਪ੍ਰਥਾ ਦਾ ਵਿਸਥਾਰ ਆਦਿ। ਆਪ ਜੀ ਨੇ ਜਾਤੀ - ਪ੍ਰਥਾ, ਛੂਤ - ਛਾਤ , ਪਰਦੇ ਦਾ ਰਿਵਾਜ ਅਤੇ ਜਾਤੀ- ਪ੍ਰਥਾ ਜਿਹੀਆਂ ਕੁਰੀਤੀਆਂ ਦਾ ਸੁਧਾਰ ਕੀਤਾ। ਉਨ੍ਹਾਂ ਕਿਹਾ ਅਜ ਸਾਨੂੰ ਲੋੜ ਹੈ ਗੁਰੂ ਜੀ ਦੇ ਦਰਸਾਏ ਮਾਰਗ 'ਤੇ ਚੱਲਣ ਦੀ ਉਨ੍ਹਾਂ ਕਿਹਾ ਕਿ ਬਾਣੀ ਦੇ ਨਾਲ ਜੁੜੋ ਤੇ ਸਿੱਖੀ ਵਾਲੇ ਬਣੋ। ਇਸ ਮੌਕੇ ਉਨ੍ਹਾ ਦੇਸ਼-ਵਿਦੇਸ਼ਾਂ ਵਿਚ ਵਸਦੀ ਸਿੱਖ ਨਾਮ ਲੇਵਾ ਸੰਗਤ ਨੂੰ ਅੱਜ ਇਸ ਪਵਿੱਤਰ ਦਿਹਾੜੇ ਦਿਨ ਦੀ ਮੁਬਾਰਕਬਾਦ ਦਿੱਤੀ।
ਸਰਬੱਤ ਦੇ ਭਲੇ ਦੀ ਅਰਦਾਸ ਕੀਤੀ: ਉਥੇ ਹੀ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਦੇ ਦਿਹਾੜੇ 'ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੀਆਂ ਸੰਗਤ ਦੇ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਅੱਜ ਸਿੱਖਾਂ ਦੇ ਤੀਜੇ ਪਾਤਸ਼ਾਹ ਗੁਰੁ ਅਮਰਦਾਸ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਅੱਜ ਸਵੇਰੇ ਤੋਂ ਸੰਗਤ ਗੁਰੂ ਘਰ ਵਿਚ ਨਤਮਸਤਕ ਹੋਣ ਲਈ ਪੁੱਜ ਰਹੀਆਂ ਹਨ। ਇਸ ਦੇ ਨਾਲ ਉੱਥੇ ਹੀ ਆਈਆਂ ਹੋਈਆਂ ਸੰਗਤ ਨੇ ਪਵਿੱਤਰ ਸਰੋਵਰ 'ਚ ਇਸ਼ਨਾਨ ਕਰ ਗੁਰੂ ਘਰ ਵਿੱਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।