ਅੰਮ੍ਰਿਤਸਰ: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਦਾ 3 ਨਵੇਂ ਖੇਤੀ ਕਾਨੂੰਨਾਂ (3 new agricultural laws) ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਦੇਸ਼ ਨੂੰ ਕੀਤੇ ਸੰਬੋਧਨ ਵਿੱਚ ਖੇਤੀ ਕਾਨੂੰਨ ਰੱਦ ਕਰਨ ਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ (Agriculture law repealed) ਕਰਨ ਦੇ ਲਈ ਸੰਸਦ ਸੈਸ਼ਨ ਤੋਂ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ।
ਜਿਸ 'ਤੇ ਭਾਜਪਾ ਪੰਜਾਬ ਦੇ ਕਿਸਾਨ ਮੋਰਚਾ ਦੇ ਇੰਚਾਰਜ ਰਜਿੰਦਰ ਮੋਹਨ ਸਿੰਘ ਛੀਨਾ (Rajinder Mohan Singh Chhina) ਨੇ ਪ੍ਰਧਾਨ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਮੁੱਖ ਰੱਖਦਿਆਂ, ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਿਸਾਨਾਂ ਨੂੰ ਤੋਹਫ਼ੇ ਦਿੱਤੇ ਗਏ ਹਨ ਅਤੇ ਤਿੰਨ ਸਿੱਖਾਂ ਦੀਆਂ ਕੁੱਝ ਦਿਨ ਪਹਿਲਾਂ ਮੁੱਖ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਕਰਤਾਰਪੁਰ ਲਾਂਘਾ ਖੋਲ੍ਹਿਆ ਗਿਆ ਸੀ ਅਤੇ ਖੇਤੀਬਾੜੀ ਕਾਨੂੰਨ ਵਾਪਸ ਲੈ ਕੇ ਪ੍ਰਕਾਸ਼ ਪੁਰਬ 'ਤੇ ਇਕ ਹੋਰ ਵੱਡੀ ਖੁਸ਼ੀ ਦਿੰਦਿਆਂ ਕਿਹਾ ਹੈ ਕਿ ਹੁਣ ਇਹ ਮੁੱਦਾ ਉਨ੍ਹਾਂ ਸਿਆਸੀ ਲੋਕਾਂ ਤੋਂ ਖੋਹ ਲਿਆ ਗਿਆ ਹੈ, ਜਿਨ੍ਹਾਂ ਨੇ ਖੇਤੀ 'ਤੇ ਰਾਜਨੀਤੀ ਕੀਤੀ ਹੈ। ਪਿਛਲੇ ਇੱਕ ਸਾਲ ਤੋਂ ਖੇਤੀ ਕਾਨੂੰਨ 'ਤੇ ਰਾਜਨੀਤੀ ਹੋ ਰਹੀ ਸੀ।
ਉਥੇ ਪੰਜਾਬ ਸਰਕਾਰ ਦੇ ਉਪ ਮੁੱਖ ਮੰਤਰੀ ਓਪੀ ਸੋਨੀ (Deputy Chief Minister OP Soni) ਨੇ ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ ਉਨ੍ਹਾਂ ਕਿਹਾ ਕਿ ਕਿਸਾਨ ਪਿਛਲੇ ਲੰਮੇ ਸਮੇਂ ਤੋਂ ਸੰਗਰਸ਼ ਦੇ ਚਲਦਿਆਂ ਦਿੱਲੀ ਧਰਨੇ ਤੇ ਬੈਠੇ ਹੋਏ ਸਨ। ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੇ ਮੌਕੇ ਤੇ ਕੇਂਦਰ ਸਰਕਾਰ ਵੱਲੋਂ ਕਾਲੇ ਕਾਨੂੰਨ ਰੱਦ ਕਰਨ ਦੇ ਫ਼ੈਸਲਾ ਦਾ ਸਵਾਗਤ ਕਰਦੇ ਹਾਂ।
ਕੈਪਟਨ ਮਿਲਾਉਣਗੇ ਭਾਜਪਾ ਨਾਲ ਹੱਥ
ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਨਾਲ ਗੱਠਜੋੜ ਨੂੰ ਲੈਕੇ ਕਿਹਾ ਕਿ ਉਹ ਪਹਿਲਾਂ ਹੀ ਕਹਿ ਚਕਿਆ ਸੀ ਕਿ ਜੇਕਰ ਕਾਨੂੰਨ ਰੱਦ ਹੋਣਗੇ ਤਾਂ ਭਾਜਪਾ ਨਾਲ ਗੱਠਜੋੜ ਕਰਾਂਗਾ। ਕੈਪਟਨ ਦੇ ਇਸ ਬਿਆਨ ਤੋਂ ਬਾਅਦ ਸਿਆਸੀ ਭੂਚਾਲ ਆਉਣਾ ਲਾਜ਼ਮੀ ਹੈ, ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਕੈਤਟਨ 'ਤੇ ਨਿਸ਼ਾਨੇ ਸਾਧਦਿਆਂ ਕਿਹਾ, ਕਿ ਹਾਲਾਂਕਿ ਇਹ ਅੰਦੋਲਨ ਕਿਸਾਨਾਂ ਵੱਲੋਂ ਚਲਾਇਆ ਜਾ ਰਿਹਾ ਸੀ ਪਰ ਭਾਜਪਾ ਨਾਲ ਉਨ੍ਹਾਂ ਦੀ ਚੱਲ ਰਹੀ ਗੱਲਬਾਤ ਅਤੇ ਕੇਂਦਰ ਸਰਕਾਰ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਤੇ ਸੱਦੇ ਤੋਂ ਬਾਅਦ ਹਰੀਸ਼ ਚੌਧਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਤੇ ਭਾਜਪਾ ਨੇ ਪਹਿਲਾਂ ਹੀ ਗੱਲਬਾਤ ਚੱਲ ਰਹੀ ਸੀ..ਅਤੇ ਇਹ ਗੱਠਜੋੜ ਪਹਿਲਾਂ ਤੋਂ ਹੀ ਜੱਗ ਜ਼ਾਹਿਰ ਸੀ।
ਇਹ ਵੀ ਪੜ੍ਹੋ:- ਕਿਸਾਨ ਖੁਸ਼ ਨਾ ਹੋਣ! ਜਲਦ ਆਵੇਗਾ ਨਵਾਂ ਖੇਤੀ ਕਾਨੂੰਨ