ਅੰਮ੍ਰਿਤਸਰ: ਕਿਸਾਨੀ ਅੰਦੋਲਨ ਦੇ ਚੱਲਦਿਆਂ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦਾ ਭਾਜਪਾ ਨਾਲੋਂ ਗਠਜੋੜ ਟੁੱਟ ਗਿਆ ਸੀ ਪਰ ਸ਼੍ਰੋਮਣੀ ਅਕਾਲੀ ਦਲ ਨਾਲ ਨਾਤਾ ਟੁੱਟ ਜਾਣ ਤੋਂ ਬਾਅਦ ਹੁਣ ਭਾਜਪਾ ਪੰਜਾਬ ਵਿੱਚ ਸ਼ਹਿਰਾਂ ਤੋਂ ਬਾਅਦ ਦਿਹਾਤੀ ਖੇਤਰਾਂ ਵਿੱਚ ਵੀ ਹੁਣ ਤੋਂ ਆਪਣੇ ਪੈਰ ਮਜ਼ਬੂਤ ਕਰ ਰਹੀ ਹੈ। ਅੰਮ੍ਰਿਤਸਰ ਦਿਹਾਤੀ ਦੇ ਕਸਬਾ ਬਿਆਸ ਨਾਲ ਸਬੰਧਿਤ ਹੈ, ਜਿੱਥੇ ਭਾਰਤੀ ਜਨਤਾ ਪਾਰਟੀ ਦੇ ਜਿਲ੍ਹਾ ਪੱਧਰੀ ਆਗੂਆਂ ਦੀ ਅਹਿਮ ਬੈਠਕ ਹੋਈ ਅਤੇ ਉਨ੍ਹਾਂ ਨੇ ਨੌਜਵਾਨਾਂ ਨੂੰ ਆਪਣੇ ਨਾਲ ਜੋੜਣ ਲਈ ਕੋਸ਼ਿਸ਼ ਆਰੰਭ ਦਿੱਤੀ ਹੈ।
ਮੀਟਿੰਗ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕੁਲਵੀਰ ਸਿੰਘ ਨੇ ਦੱਸਿਆ ਕਿ ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਹਰਦਿਆਲ ਸਿੰਘ ਅਤੇ ਸਟੇਟ ਕਾਰਜਕਾਰਨੀ ਮੈਂਬਰ ਰਜਿੰਦਰ ਧੀਰ ਆਦਿ ਆਗੂ ਉਚੇਚੇ ਤੌਰ 'ਤੇ ਪੁੱਜੇ ਸਨ। ਇਨ੍ਹਾਂ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕਰਦਿਆਂ ਹਲਕੇ ਵਿੱਚ ਪਾਰਟੀ ਦੇ ਵਿਸਥਾਰ ਬਾਰੇ ਗੱਲਬਾਤ ਕੀਤੀ। ਕੁਲਵੀਰ ਸਿੰਘ ਨੇ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਨਵੀਂ ਹਲਕਾ ਇੰਚਾਰਜ ਬਾਬਾ ਬਕਾਲਾ ਭਾਜਪਾ ਯੁਵਾ ਮੋਰਚਾ ਨਿਯੁਕਤ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ 2022 ਦੌਰਾਨ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਵਿੱਚ ਜਿੱਥੇ ਵੱਖ-ਵੱਖ ਰਾਜਸੀ ਪਾਰਟੀਆਂ ਮਜ਼ਬੂਤੀ ਨਾਲ ਉਮੀਦਵਾਰ ਉਤਾਰਣ ਲਈ ਪੱਬਾਂ ਭਾਰ ਹਨ। ਉਥੇ ਹੀ ਦੇਸ਼ ਪੱਧਰੀ ਚਰਮ ਸੀਮਾ 'ਤੇ ਪੁੱਜ ਚੁੱਕੇ ਕਿਸਾਨ ਅੰਦੋਲਨ ਨੂੰ ਖ਼ਤਮ ਕਰਵਾਉਣ ਲਈ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨ ਲਵੇਗੀ ਜਾਂ ਨਹੀਂ ਇਹ ਦੇਖਣਾ ਅਹਿਮ ਹੋਵੇਗਾ।