ਅੰਮ੍ਰਿਤਸਰ: ਭਾਰਤੀ ਜਨਤਾ ਪਾਰਟੀ ਦੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੇ ਉਮੀਦਵਾਰ ਜਗਮੋਹਨ ਸਿੰਘ ਰਾਜੂ ਵੱਲੋਂ ਇਲਜ਼ਾਮ ਲਗਾਏ ਗਏ ਹਨ ਕਿ ਬਿਕਰਮ ਸਿੰਘ ਮਜੀਠੀਆ ਅਤੇ ਉਸਦੇ ਸਾਥੀਆਂ ਵੱਲੋਂ ਉਨ੍ਹਾਂ ਦੀ ਧਰਮ ਪਤਨੀ ਦੇ ਨਾਲ ਦੁਰਵਿਹਾਰ ਕੀਤਾ ਗਿਆ ਹੈ ਇਸ ਦੇ ਚੱਲਦੇ ਹੀ ਉਨ੍ਹਾਂ ਵਲੋਂ ਅੰਮ੍ਰਿਤਸਰ ਦੇ ਹਾਲ ਬਾਜ਼ਾਰ ਦੇ ਬਾਹਰ ਅਕਾਲੀ ਦਲ ਅਤੇ ਪੰਜਾਬ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਵੀ ਕੀਤਾ ਗਿਆ। ਇਸ ਮੌਕੇ ਤੇ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਵੀ ਮੌਜੂਦ ਰਹੇ।
ਇਹ ਵੀ ਪੜੋ: ਮੁੱਖ ਮੰਤਰੀ ਚਿਹਰੇ ਦਾ ਐਲਾਨ, ਸਿਆਸੀ ਪਾਰਟੀਆਂ ਲਈ ਮਜਬੂਰੀ !
ਜਗਮੋਹਨ ਸਿੰਘ ਰਾਜੂ ਨੇ ਦੱਸਿਆ ਕਿ ਉਨ੍ਹਾਂ ਦੀ ਧਰਮ ਪਤਨੀ ਦੇ ਨਾਲ ਅਕਾਲੀ ਦਲ ਦੇ ਲੀਡਰਾਂ ਵੱਲੋਂ ਗੁੰਡਾਗਰਦੀ ਕੀਤੀ ਗਈ ਹੈ ਜਿਸ ਦੇ ਚਲਦੇ ਅੱਜ ਉਨ੍ਹਾਂ ਵੱਲੋਂ ਇਹ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਉਹਦੇ ਨਾਲ ਕਿਹਾ ਕਿ ਪੰਜਾਬ ਵਿਚ ਲਾਅ ਐਂਡ ਆਰਡਰ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ ਅਤੇ ਸਾਡੇ ਪੰਜਾਬ ਦੀਆਂ ਧੀਆਂ ਵੀ ਸੁਰੱਖਿਅਤ ਨਹੀਂ ਹਨ।
ਰਾਜੂ ਵੱਲੋਂ ਲਗਾਤਾਰ ਹੀ ਅਕਾਲੀ ਦਲ ਅਤੇ ਕਾਂਗਰਸ ਉਦੇਸ਼ ਨਿਸ਼ਾਨੇ ਸਾਧੇ ਗਏ ਅਤੇ ਕਿਹਾ ਗਿਆ ਕਿ ਪੰਜਾਬ ਦੇ ਹਾਲਾਤ ਖ਼ਰਾਬ ਕਰਨ ਵਾਸਤੇ ਇਹ ਦੋਨੋਂ ਪਾਰਟੀਆਂ ਜ਼ਿੰਮੇਵਾਰ ਹਨ ਅਤੇ ਉਨ੍ਹਾਂ ਵੱਲੋਂ ਇਸ ਦੀ ਸ਼ਿਕਾਇਤ ਵੀ ਜ਼ਰੂਰ ਕਰਵਾਈ ਜਾਵੇਗੀ।
ਉੱਥੇ ਉਨ੍ਹਾਂ ਨੇ ਕਿਹਾ ਕਿ ਜਦੋਂ ਦੇ ਬਿਕਰਮ ਸਿੰਘ ਮਜੀਠੀਆ ਉਨ੍ਹਾਂ ਦੇ ਹਲਕੇ ਵਿੱਚ ਚੋਣ ਲੜਨ ਪਹੁੰਚੇ ਹੋਏ ਹਨ ਉਸ ਤੋਂ ਬਾਅਦ ਲਗਾਤਾਰ ਉਨ੍ਹਾਂ ਦੇ ਹਲਕੇ ਦੇ ਹਾਲਾਤ ਬਦ ਤੋਂ ਬਦਤਰ ਹੁੰਦੇ ਹੋਏ ਨਜ਼ਰ ਆ ਰਹੇ ਨੇ ਅਤੇ ਇਸੇ ਮੱਦੇਨਜ਼ਰ ਹੀ ਅੱਜ ਇਕ ਵਾਰ ਫਿਰ ਤੋਂ ਉਨ੍ਹਾਂ ਵੱਲੋਂ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਇਹ ਕੋਝੀ ਹਰਕਤ ਕੀਤੀ ਗਈ ਹੈ ਜੋ ਕਿ ਹਰ ਦਰਦ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਹ ਵੀ ਪੜੋ: ਪੰਜਾਬ ਦੀ ਸਿਆਸਤ 'ਤੇ ਕੁਝ ਕੁ ਚੋਣਵੇਂ ਪਰਿਵਾਰਾਂ ਦਾ ਕਬਜ਼ਾ !
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਦੇ ਚੋਣ ਕਮਿਸ਼ਨਰ ਨੂੰ ਇਸ ਤੇ ਜ਼ਰੂਰ ਕੋਈ ਨਾ ਕੋਈ ਐਕਸ਼ਨ ਲੈਣਾ ਚਾਹੀਦਾ ਹੈ ਉਹਦੇ ਨਾਲ ਕਿਹਾ ਕਿ ਜਿਸ ਤਰ੍ਹਾਂ ਦੀ ਗੁੰਡਾਗਰਦੀ ਉਨ੍ਹਾਂ ਦੇ ਹਲਕੇ ਚ ਹੁਣ ਵੇਖਣ ਨੂੰ ਮਿਲ ਰਹੀ ਹੈ ਕਦੀ ਵੀ ਵੇਖਣ ਨੂੰ ਨਹੀਂ ਮਿਲੀ।