ਅੰਮ੍ਰਿਤਸਰ: ਪੰਜਾਬ ਸਰਕਾਰ ਵੱਲੋਂ ਨਸ਼ਾ ਰੋਕਣ ਦੀਆਂ ਲਗਾਰਤਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਪੰਜਾਬ ਪੁਲਿਸ ਵੱਲੋਂ ਨਸ਼ੇ ਨੂੰ ਨੱਥ ਪਾਉਣ ਲਈ ਲਗਾਤਾਰ ਛਾਪੇਮਾਰੀਆਂ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਦੂਜੇ ਪਾਸੇ ਭਾਜਪਾ ਨੇਤਾ ਅਤੇ ਵਿਧਾਨ ਸਭਾ ਹਲਕਾ ਪੂਰਬੀ ਤੋਂ ਭਾਜਪਾ ਦੇ ਚੋਣ ਨਿਸ਼ਾਨ ਹੇਠ ਚੋਣਾਂ ਲੜ ਚੁੱਕੇ ਜਗਮੋਹਨ ਸਿੰਘ ਰਾਜੂ ਵੱਲੋਂ ਅੱਜ ਅੰਮ੍ਰਿਤਸਰ ਦੇ ਭੰਡਾਰੀ ਪੁਲ 'ਤੇ 2 ਘੰਟੇ ਤੱਕ ਭੁੱਖ ਹੜਤਾਲ ਕਰ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸੇ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਾ ਬਹੁਤ ਜ਼ਿਆਦਾ ਵਧਦਾ ਜਾ ਰਿਹਾ ਹੈ ਪਰ ਪੰਜਾਬ ਸਰਕਾਰ ਇਸ ਸੰਬੰਧੀ ਗੰਭੀਰਤਾ ਨਹੀਂ ਦਿਖਾ ਰਹੀ। ਰਾਜੂ ਨੇ ਅੱਗੇ ਕਿਹਾ ਕਿ 2 ਸਾਲਾਂ ਦੇ ਵਿੱਚ ਇੰਨੀਂ ਸ਼ਰਾਬ ਪੰਜਾਬ ਵਿੱਚ ਨਹੀਂ ਵਿਕੀ ਜਿੰਨੀ ਪੰਜਾਬ ਸਰਕਾਰ ਨੇ 6 ਮਹੀਨਿਆਂ ਵਿੱਚ ਹੀ ਵੇਚ ਦਿੱਤੀ। ਇਸ ਤੋਂ ਸਾਫ ਜ਼ਾਹਿਰ ਹੁੰਦਾ ਹੈ ਕਿ ਪੰਜਾਬ ਸਰਕਾਰ ਸ਼ਰਾਬ ਦੇ ਉੱਪਰ ਪੰਜਾਬ ਦੀ ਨੌਜਵਾਨੀ ਨੂੰ ਲਗਾਉਣ ਵਿੱਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਮਨਿਓਰਿਟੀ ਸੈੱਲ ਵੱਲੋਂ ਵੀ ਨਸ਼ੇ ਦੇ ਮੁੱਦੇ ਉੱਤੇ ਪੰਜਾਬ ਸਰਕਾਰ ਕੋਲੋਂ ਜਵਾਬ ਮੰਗਿਆ ਗਿਆ ਸੀ ਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੈਨੂੰ ਤਾਂ ਸੈਰ ਸਪਾਟਿਆਂ ਤੋਂ ਹੀ ਵਿਹਲ ਨਹੀਂ ਮਿਲ ਰਹੀ।
ਇਸੇ ਦੌਰਾਨ ਉਨ੍ਹਾਂ ਕਿਹਾ ਕਿ ਮਨਿਓਰਿਟੀ ਸੈੱਲ ਨੂੰ ਅੱਜ ਤਕ ਇਸ ਦਾ ਜਵਾਬ ਵੀ ਨਹੀਂ ਭੇਜਿਆ। ਉਨ੍ਹਾਂ ਕਿਹਾ ਕਿ ਕੇਂਦਰ ਦੀਆਂ ਨੈਸ਼ਨਲ ਪੱਧਰ ਦੀਆਂ ਏਜੰਸੀਆਂ ਵੀ ਉੱਥੇ ਫੇਲ੍ਹ ਹੋ ਜਾਂਦੀਆਂ ਹਨ ਜਦੋਂ ਪੰਜਾਬ ਸਰਕਾਰ ਦੇ ਲੀਡਰ ਤੇ ਪੰਜਾਬ ਪੁਲਿਸ ਨਸ਼ਾ ਵੇਚਣ ਵਾਲਿਆਂ ਨਾਲ ਮਿਲ ਜਾਂਦੀਆਂ ਹਨ। ਜਿਸ ਦੇ ਚਲਦੇ ਅਤੇ ਮਜ਼ਬੂਰਨ ਉਨ੍ਹਾਂ ਵੱਲੋਂ 2 ਘੰਟੇ ਤੱਕ ਮੌਨ ਵਰਤ ਰੱਖ ਕੇ ਰੋਸ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਖ਼ਤਮ ਕਰਨ ਲਈ ਪਹਿਲਕਦਮੀ ਕਰਨ।
ਇਹ ਵੀ ਪੜ੍ਹੋ: ਮੁਲਾਜ਼ਮਾਂ ਨੂੰ ਸਰਕਾਰ ਦਾ ਵੱਡਾ ਤੋਹਫਾ, ਪੁਰਾਣੀ ਪੈਨਸ਼ਨ ਸਕੀਮ ਬਹਾਲ