ETV Bharat / state

ਕੇਂਦਰ ਵੱਲੋਂ ਜਥੇਦਾਰ ਨੂੰ ਸੁਰੱਖਿਆ ਦੇਣ ’ਤੇ ਭਾਜਪਾ ਆਗੂ ਨੇ ਮਾਨ ਸਰਕਾਰ ’ਤੇ ਚੁੱਕੇ ਵੱਡੇ ਸਵਾਲ

ਭਾਜਪਾ ਆਗੂ ਮਨੋਰੰਜਨ ਕਾਲੀਆ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਨੂੰ ਕੇਂਦਰ ਵੱਲੋਂ ਸੁਰੱਖਿਆ ਦੇਣ ਨੂੰ ਲੈਕੇ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਦਿੱਤੀ ਗਈ ਸੁਰੱਖਿਆ ਸ਼ਲਾਘਾਯੋਗ ਹੈ ਕਿਉਂਕਿ ਜਥੇਦਾਰ ਦੀ ਪੂਰਾ ਹਿੰਦੁਸਤਾਨ ਸਤਿਕਾਰ ਕਰਦਾ ਹੈ ਇਸ ਲਈ ਉਨ੍ਹਾਂ ਦੀ ਸੁਰੱਖਿਆ ਬਹੁਤ ਜ਼ਰੂਰੀ ਹੈ ਪਰ ਸਰਕਾਰ ਵੱਲੋਂ ਆਪਣਾ ਫਰਜ਼ ਨਹੀਂ ਸਮਝਿਆ ਗਿਆ।

ਸੁਰੱਖਿਆ ਮੁੱਦੇ ਤੇ ਭਾਜਪਾ ਆਗੂ ਨੇ ਘੇਰੀ ਸਰਕਾਰ

author img

By

Published : Jun 3, 2022, 6:46 PM IST

ਅੰਮ੍ਰਿਤਸਰ: ਪੰਜਾਬ ਦੀ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਲੈਕੇ ਵਿਰੋਧੀਆਂ ਪਾਰਟੀਆਂ ਵੱਲੋਂ ਭਗਵੰਤ ਮਾਨ ਸਰਕਾਰ ਉੱਪਰ ਸਵਾਲ ਚੁੱਕੇ ਜਾ ਰਹੇ ਹਨ। ਅੰਮ੍ਰਿਤਸਰ ਵਿਖੇ ਪ੍ਰੈੱਸ ਕਾਰਨਫਰੰਸ ਦੌਰਾਨ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਵੱਲੋਂ ਸਰਕਾਰ ਖਿਲਾਫ ਜੰਮਕੇ ਭੜਾਸ ਕੱਢੀ ਗਈ ਹੈ। ਇਸ ਮੌਕੇ ਉਨ੍ਹਾਂ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਨੂੰ ਕੇਂਦਰ ਵੱਲੋਂ ਸੁਰੱਖਿਆ ਦੇਣ ਨੂੰ ਲੈਕੇ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਦਿੱਤੀ ਗਈ ਸੁਰੱਖਿਆ ਸ਼ਲਾਘਾਯੋਗ ਹੈ ਕਿਉਂਕਿ ਜਥੇਦਾਰ ਦੀ ਪੂਰਾ ਹਿੰਦੁਸਤਾਨ ਸਤਿਕਾਰ ਕਰਦਾ ਹੈ ਇਸ ਲਈ ਉਨ੍ਹਾਂ ਦੀ ਸੁਰੱਖਿਆ ਬਹੁਤ ਜ਼ਰੂਰੀ ਹੈ।

ਸੁਰੱਖਿਆ ਮੁੱਦੇ ਤੇ ਭਾਜਪਾ ਆਗੂ ਨੇ ਘੇਰੀ ਸਰਕਾਰ

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਗੈਂਗਸਟਰ ਖੁੱਲ੍ਹੇਆਮ ਘੁੰਮ ਰਹੇ ਹਨ ਅਤੇ ਪੰਜਾਬ ਦੇ ਆਮ ਲੋਕਾਂ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਉਨ੍ਹਾਂ ਮੂਸੇਵਾਲਾ ਦੀ ਸੁਰੱਖਿਆ ਉੱਪਰ ਬੋਲਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਲੋੜਵੰਦਾਂ ਦੀ ਸੁਰੱਖਿਆ ਵਿੱਚ ਕਟੌਤੀ ਨਹੀਂ ਕੀਤੀ ਜਾਣੀ ਚਾਹੀਦੀ ਸੀ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੁਰੱਖਿਆ ਵਿੱਚ ਕੀਤੀ ਕਟੌਤੀ ਨੂੰ ਲੋਕਾਂ ਵਿੱਚ ਨਸਰ ਕੀਤਾ ਗਿਆ ਹੈ। ਜੋ ਕਿ ਗਲਤ ਹੈ ਅਤੇ ਇਸੇ ਦੇ ਚੱਲਦੇ ਮੂਸੇਵਾਲਾ ਦਾ ਕਤਲ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੇਜਰੀਵਾਲ,ਰਾਘਵ ਚੱਢਾ ਅਤੇ ਸੀਐਮ ਦੀ ਭੈਣ ਨੂੰ ਵਾਧੂ ਸੁਰੱਖਿਆ ਦਿੱਤੀ ਗਈ ਹੈ।

ਇਸ ਦੌਰਾਨ ਉਨ੍ਹਾਂ ਚੋਣਾਂ ਵਿੱਚ ਸਿੱਖ ਫਾਰ ਜਸਟਿਸ ਵੱਲੋਂ ਆਪ ਨੂੰ ਫੰਡ ਕਰਨ ਦਾ ਵੀ ਜਿਕਰ ਕੀਤਾ ਹੈ ਅਤੇ ਕਿਹਾ ਕਿ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਇਸ ਉੱਪਰ ਚੁੱਪੀ ਸਾਧੀ ਗਈ ਹੈ। ਉਨ੍ਹਾਂ ਰਾਸ਼ਟਰਪਤੀ ਰਾਜ ਲਾਗੂ ਕਰਨ ਦੇ ਮਸਲੇ ਉੱਪਰ ਬੋਲਦਿਆਂ ਕਿਹਾ ਕਿ ਇਹ ਗਵਨਰ ਦੇਣਗੇ ਕਿ ਅਜਿਹਾ ਕਰਨਾ ਚਾਹੀਦਾ ਹੈ ਜਾਂ ਨਹੀਂ। ਇਸ ਮੌਕੇ ਭਾਜਪਾ ਆਗੂ ਮਨੋਰੰਜਨ ਕਾਲੀਆ ਵੱਲੋਂ ਕੇਂਦਰ ਸਰਕਾਰ ਦੀਆਂ 8 ਸਾਲ ਦੀ ਪ੍ਰਾਪਤੀਆਂ ਦਾ ਜ਼ਿਕਰ ਕੀਤਾ ਹੈ।

ਇਹ ਵੀ ਪੜ੍ਹੋ: ਮੂਸੇਵਾਲਾ ਦੇ ਕਤਲ ਮਾਮਲੇ ’ਚ ਇੱਕ ਹੋਰ CCTV ਆਈ ਸਾਹਮਣੇ, ਹੋਏ ਵੱਡੇ ਖੁਲਾਸੇ

ETV Bharat Logo

Copyright © 2024 Ushodaya Enterprises Pvt. Ltd., All Rights Reserved.