ਅੰਮ੍ਰਿਤਸਰ: ਬੀਤੀ ਦੇਰ ਰਾਤ ਅੰਮ੍ਰਿਤਸਰ ਦੇ ਲਹੌਰੀ ਗੇਟ ਵਿਖੇ ਭਾਜਪਾ ਆਗੂ ਵਿਕਾਸ ਗਿੱਲ ਦੇ ਘਰ ਦੇ ਬਾਹਰ ਦੇਰ ਰਾਤ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਭਾਜਪਾ ਆਗੂ ਵਿਕਾਸ ਗਿੱਲ ਨੇ ਦੱਸਿਆ ਕਿ ਪਹਿਲਾਂ ਉਸ ਨੂੰ ਦੇਰ ਰਾਤ ਦੇ 12-1 ਵਜੇ ਦੇ ਕਰੀਬ ਫੋਨ ਆਇਆ ਅਤੇ ਉਸ ਨੂੰ ਨਗਰ ਨਿਗਮ ਚੋਣਾਂ ਨਾ ਲੜਨ ਦੀ ਧਮਕੀ ਦਿੱਤੀ ਅਤੇ ਬਾਅਦ ਵਿੱਚ 2 ਅਣਪਛਾਤੇ ਵਿਅਕਤੀ ਉਸ ਦੇ ਘਰ ਦੇ ਬਾਹਰ ਆਏ, ਜਿਨ੍ਹਾਂ ਵੱਲੋਂ ਆਪਣੇ ਮੂੰਹੋਂ ਕੱਪੜੇ ਨਾਲ ਢੱਕੇ ਹੋਏ ਸਨ।
ਘਰ ਦੇ ਬਾਹਰ ਗੋਲੀਆਂ ਚਲਾਈਆਂ ਗਈਆਂ: ਜਾਣਕਾਰੀ ਦਿੰਦੇ ਹੋਏ ਭਾਜਪਾ ਆਗੂ ਵਿਕਾਸ ਗਿੱਲ ਨੇ ਦੱਸਿਆ ਕਿ ਪਹਿਲਾਂ ਉਸ ਨੂੰ ਦੇਰ ਰਾਤ ਦੇ 12-1 ਵਜੇ ਦੇ ਕਰੀਬ ਫੋਨ ਆਇਆ ਅਤੇ ਉਸ ਨੂੰ ਨਗਰ ਨਿਗਮ ਚੋਣਾਂ ਨਾ ਲੜਨ ਦੀ ਧਮਕੀ ਦਿੱਤੀ ਅਤੇ ਬਾਅਦ ਵਿੱਚ 2 ਅਣਪਛਾਤੇ ਵਿਅਕਤੀ ਉਸ ਦੇ ਘਰ ਦੇ ਬਾਹਰ ਆਏ ਜਿਨ੍ਹਾਂ ਵੱਲੋਂ ਆਪਣੇ ਮੂੰਹੋਂ ਕੱਪੜੇ ਨਾਲ ਢੱਕੇ ਹੋਏ ਸਨ ਅਤੇ ਉਹਨਾਂ ਵੱਲੋਂ ਘਰ ਦੇ ਬਾਹਰ ਗੋਲੀਆਂ ਚਲਾਈਆਂ ਗਈਆਂ ਅਤੇ ਇੱਕ ਗੋਲੀ ਉਹਨਾਂ ਦੇ ਘਰ ਦੇ ਬਾਹਰ ਖੜ੍ਹੀ ਕਾਰ ਵਿਚ ਜਾ ਵੱਜੀ। ਵਿਕਾਸ ਗਿੱਲ ਨੇ ਦੱਸਿਆ ਕਿ ਅੰਮ੍ਰਿਤਸਰ 'ਚ ਕੁਝ ਮਹੀਨਿਆਂ ਬਾਅਦ ਹੋਣ ਜਾ ਰਿਹਾ ਨਗਰ ਨਿਗਮ ਦੀਆਂ ਚੋਣਾਂ ਨਾ ਲੜਨ ਲਈ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ, ਗਿੱਲ ਨੇ ਕਿਹਾ ਕਿ ਮੌਕੇ 'ਤੇ ਉਨ੍ਹਾਂ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ ਹੈ ਤੇ ਹੁਣ ਆਪਣੀ ਕਾਰਵਾਈ ਕਰ ਰਹੀ ਹੈ।
ਨਜ਼ਦੀਕ ਲੱਗੇ ਸੀਸੀਟੀਵੀ ਕੈਮਰੇ ਖੰਘਾਲੇ ਜਾ ਰਹੇ: ਉਹਨਾਂ ਵੱਲੋਂ ਘਰ ਦੇ ਬਾਹਰ ਗੋਲੀਆਂ ਚਲਾਈਆਂ ਗਈਆਂ ਅਤੇ ਇੱਕ ਗੋਲੀ ਉਹਨਾਂ ਦੇ ਘਰ ਦੇ ਬਾਹਰ ਖੜ੍ਹੀ ਕਾਰ ਵਿਚ ਜਾ ਵੱਜੀ।ਵਿਕਾਸ ਗਿੱਲ ਨੇ ਕਿਹਾ ਕਿ ਮੌਕੇ ‘ਤੇ ਉਨ੍ਹਾਂ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ ਹੈ। ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ ਅਤੇ ਆਪਣੀ ਕਾਰਵਾਈ ਕਰ ਦਿੱਤੀ। ਦੂਜੇ ਪਾਸੇ ਮੌਕੇ ‘ਤੇ ਪਹੁੰਚੇ ਜਾਂਚ ਪੁਲਿਸ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਦੇਰ ਰਾਤ ਉਨ੍ਹਾਂ ਨੂੰ ਫੋਨ ਆਇਆ ਸੀ ਕਿ ਵਿਕਾਸ ਗਿੱਲ ਨਾਮਕ ਵਿਅਕਤੀ ਦੇ ਘਰ ਦੇ ਬਾਹਰ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਹਨ, ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਨਜ਼ਦੀਕ ਲੱਗੇ ਸੀਸੀਟੀਵੀ ਕੈਮਰੇ ਖੰਘਾਲੇ ਜਾ ਰਹੇ ਹਨ ਅਤੇ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਵਿਚ ਜੋ ਵੀ ਦੋਸ਼ੀ ਪਾਇਆ ਗਿਆ ਉਸ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।