ETV Bharat / state

'ਵਿਜੀਲੈਂਸ ਦੀ ਦੁਰਵਰਤੋਂ ਕਰਨ ਵਾਲੀ ਸੂਬਾ ਸਰਕਾਰ ਤਿੰਨ ਵਰ੍ਹਿਆਂ ਬਾਅਦ ਆਪਣੀ ਵੀ ਤਿਆਰੀ ਰੱਖੇ', ਬੀਜੇਪੀ ਆਗੂ ਰਾਜ ਕੁਮਾਰ ਦਾ ਬਿਆਨ, ਪੜ੍ਹੋ ਹੋਰ ਕੀ ਕਿਹਾ...

author img

By

Published : Jul 31, 2023, 5:09 PM IST

ਭਾਰਤੀ ਜਨਤਾ ਪਾਰਟੀ ਦੇ ਆਗੂ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਵਿਜੀਲੈਂਸ ਦੀ ਦੁਰਵਰਤੋਂ ਕਰਨ ਵਾਲੀ ਪੰਜਾਬ ਦੀ ਮੌਜੂਦਾ ਸਰਕਾਰ ਨੂੰ 3 ਸਾਲ ਬਾਅਦ ਆਪਣੀ ਵੀ ਤਿਆਰੀ ਰੱਖਣੀ ਚਾਹੀਦੀ ਹੈ।

BJP leader Raj Kumar Verka's statement on Punjab government
'ਵਿਜੀਲੈਂਸ ਦੀ ਦੁਰਵਰਤੋਂ ਕਰਨ ਵਾਲੀ ਸੂਬਾ ਸਰਕਾਰ ਤਿੰਨ ਵਰ੍ਹਿਆਂ ਬਾਅਦ ਆਪਣੀ ਵੀ ਤਿਆਰੀ ਰੱਖੇ', ਬੀਜੇਪੀ ਆਗੂ ਰਾਜ ਕੁਮਾਰ ਦਾ ਬਿਆਨ, ਪੜ੍ਹੋ ਹੋਰ ਕੀ ਕਿਹਾ...
ਮੀਟਿੰਗ ਮਗਰੋਂ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਡਾ. ਰਾਜ ਕੁਮਾਰ ਵੇਰਕਾ।

ਅੰਮ੍ਰਿਤਸਰ : ਭਾਰਤੀ ਜਨਤਾ ਪਾਰਟੀ ਦੇ ਨੇਤਾ ਡਾ. ਰਾਜ ਕੁਮਾਰ ਵੇਰਕਾ ਵਲੋਂ ਪੰਜਾਬ ਦੀ ਮੌਜੂਦਾ ਭਗਵੰਤ ਮਾਨ ਸਰਕਾਰ ਉੱਤੇ ਸ਼ਬਦੀ ਹਮਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਾ ਤਾਂ ਅਮਨ ਕਾਨੂੰਨ ਹੈ ਅਤੇ ਨਾ ਹੀ ਕੋਈ ਸਰਕਾਰ ਨਜ਼ਰ ਆ ਰਹੀ ਹੈ। ਵੇਰਕਾ ਨੇ ਭਗਵੰਤ ਮਾਨ ਨੂੰ ਸਲਾਹ ਦਿੱਤੀ ਕਿ ਹੈ ਉਹ ਵਿਜੀਲੈਂਸ ਦੀ ਦੁਰਵਰਤੋਂ ਨਾ ਕਰਨ, ਨਹੀਂ ਤਾਂ ਦੋ ਸਾਲ ਬੀਤ ਚੁੱਕੇ ਹਨ ਅਤੇ ਤਿੰਨ ਸਾਲ ਬਾਅਦ ਉਹਨਾਂ ਦਾ ਵੀ ਸਮਾਂ ਜ਼ਰੂਰ ਆਵੇਗਾ। ਵੇਰਕਾ ਨੇ 2024 ਵਿੱਚ ਹੋਣ ਵਾਲੀਆਂ ਦੇਸ਼ ਵਿਚ ਲੋਕ ਸਭਾ ਦੀਆਂ ਚੋਣਾਂ ਦੇ ਦੌਰਾਨ 13 ਦੀਆਂ 13 ਸੀਟਾਂ ਜਿੱਤਣ ਦਾ ਦਾਅਵਾ ਠੋਕ ਦਿੱਤਾ ਹੈ। ਵੇਰਕਾ ਨੇ ਕਿਹਾ ਕਿ ਇਹ ਸੀਟਾਂ ਜਿੱਤਣ ਲਈ ਅਸੀਂ ਅੱਜ ਤੋਂ ਹੀ ਸ਼ੁਰੂਆਤ ਕਰ ਦਿੱਤੀ ਹੈ।

ਵਿਗੜ ਰਹੇ ਪੰਜਾਬ ਦੇ ਹਾਲਾਤ : ਉਹਨਾਂ ਵੱਲੋਂ ਅੱਜ ਅੰਮ੍ਰਿਤਸਰ ਵਿੱਚ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਤੋਂ ਬਾਅਦ ਉਹਨਾਂ ਕਿਹਾ ਕਿ ਪੰਜਾਬ ਵਿੱਚ ਹਲਾਤ ਖਰਾਬ ਹੋ ਰਹੇ ਹਨ। ਉਹਨਾਂ ਨੇ ਕਿਹਾ ਕਿ 2024 ਵਿੱਚ ਪੰਜਾਬ ਵਿੱਚ 13 ਦੀਆਂ 13 ਸੀਟਾਂ 'ਤੇ ਭਾਰਤੀ ਜਨਤਾ ਪਾਰਟੀ ਜਿੱਤ ਕੇ ਨਰਿੰਦਰ ਮੋਦੀ ਦੀ ਝੋਲੀ ਵਿੱਚ ਪਾਉਣ ਦੀ ਸ਼ੁਰੂਆਤ ਅੱਜ ਤੋਂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਹੜ੍ਹ ਪੀੜਤਾਂ ਦੀ ਮਦਦ ਲਈ ਕੇਂਦਰ ਸਰਕਾਰ ਤਾਂ ਪੰਜਾਬ ਸਰਕਾਰ ਦੀ ਮਦਦ ਕਰਨ ਲਈ ਤਿਆਰ ਹੈ ਪਰ ਪੰਜਾਬ ਸਰਕਾਰ ਖੁਦ ਮਦਦ ਲੈਣ ਲਈ ਤਿਆਰ ਨਹੀਂ ਹੈ। ਜੇਕਰ ਪੰਜਾਬ ਸਰਕਾਰ ਹੜ੍ਹ ਪੀੜਤਾਂ ਦੀ ਮਦਦ ਨਾ ਕਰ ਸਕੀ ਤਾਂ ਕੇਂਦਰ ਸਰਕਾਰ ਜ਼ਰੂਰ ਮਦਦ ਕਰੇਗੀ।

ਇੱਥੇ ਜ਼ਿਕਰਯੋਗ ਹੈ ਕਿ ਵਿਜੀਲੈਂਸ ਵੱਲੋਂ ਪੰਜਾਬ ਦੇ ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੂੰ ਵਿਜੀਲੈਂਸ ਦਫ਼ਤਰ ਪੁੱਛਗਿੱਛ ਲਈ ਬੁਲਾਇਆ ਗਿਆ ਸੀ ਪਰ ਹੁਣ ਉਸ ਉੱਤੇ ਲਗਾਤਾਰ ਫਿਰ ਤੋਂ ਸਿਆਸਤ ਭਖ ਰਹੀ ਹੈ। ਬਾਦਲ ਨੂੰ ਇਸ ਤਰ੍ਹਾਂ ਬੁਲਾਉਣ ਤੋਂ ਬਾਅਦ ਲਗਾਤਾਰ ਸਿਆਸੀ ਧਿਰਾਂ ਬਿਆਨ ਦੇ ਰਹੀਆਂ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.