ETV Bharat / state

Amritsar news: ਅੰਮ੍ਰਿਤਸਰ 'ਚ ਬੀਜੇਪੀ ਆਗੂ ਨੂੰ ਮਾਰੀ ਗੋਲੀ, ਹਾਲਤ ਨਾਜ਼ੁਕ

author img

By

Published : Apr 16, 2023, 11:12 PM IST

Updated : Apr 16, 2023, 11:23 PM IST

ਅੰਮ੍ਰਿਤਸਰ ਵਿੱਚ ਬੀਜੇਪੀ ਆਗੂ ਬਲਵਿੰਦਰ ਗਿੱਲ ਨੂੰ ਅਣਪਛਾਤੇ ਵਿਅਕਤੀ ਵੱਲੋਂ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਉਸ ਨੂੰ ਪਹਿਲਾਂ ਨੇੜੇ ਦੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਪੜ੍ਹੋ ਪੂਰੀ ਖਬਰ...

BJP leader shot in Amritsar condition critical
Amritsar news: ਅੰਮ੍ਰਿਤਸਰ 'ਚ ਬੀਜੇਪੀ ਆਗੂ ਨੂੰ ਮਾਰੀ ਗੋਲੀ, ਹਾਲਤ ਨਾਜ਼ੁਕ

ਅੰਮ੍ਰਿਤਸਰ: ਪੰਜਾਬ ਦੇ ਅੰਮ੍ਰਿਤਸਰ ਵਿੱਚ ਇੱਕ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਇੱਥੇ ਬੀ.ਜੇ.ਪੀ.ਐਸ.ਸੀ. ਮੋਰਚਾ ਦੇ ਜਨਰਲ ਸਕੱਤਰ ਬਲਵਿੰਦਰ ਗਿੱਲ ਨੂੰ ਐਤਵਾਰ ਦੇਰ ਰਾਤ ਕੁਝ ਲੋਕਾਂ ਨੇ ਗੋਲੀ ਮਾਰ ਦਿੱਤੀ। ਜਿਸ ਤੋਂ ਬਾਅਦ ਉਸ ਨੂੰ ਪਹਿਲਾਂ ਨੇੜੇ ਦੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਅੰਮ੍ਰਿਤਸਰ ਦੇ ਇਕ ਹੋਰ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਐਸਪੀ ਜੁਗਰਾਜ ਸਿੰਘ ਮੌਕੇ ’ਤੇ ਪੁੱਜੇ।

ਪੁਲਿਸ ਅਨੁਸਾਰ ਬਲਵਿੰਦਰ ਗਿੱਲ ਐਤਵਾਰ ਰਾਤ ਨੂੰ ਆਪਣੇ ਘਰ ਆਰਾਮ ਕਰ ਰਿਹਾ ਸੀ। ਇਸ ਦੌਰਾਨ ਦੋ ਨੌਜਵਾਨ ਬਾਈਕ 'ਤੇ ਸਵਾਰ ਹੋ ਕੇ ਉਨ੍ਹਾਂ ਦੇ ਘਰ ਦੇ ਬਾਹਰ ਪਹੁੰਚੇ। ਮੁਲਜ਼ਮਾਂ ਨੇ ਉਨ੍ਹਾਂ ਦੇ ਘਰ ਦੇ ਬਾਹਰ ਘੰਟੀ ਵਜਾਈ ਅਤੇ ਜਿਵੇਂ ਹੀ ਭਾਜਪਾ ਆਗੂ ਬਲਵਿੰਦਰ ਗਿੱਲ ਨੇ ਦਰਵਾਜ਼ਾ ਖੋਲ੍ਹਿਆ ਤਾਂ ਇੱਕ ਨੌਜਵਾਨ ਨੇ ਉਨ੍ਹਾਂ ਦੇ ਮੂੰਹ ’ਤੇ ਗੋਲੀ ਮਾਰ ਦਿੱਤੀ। ਪਤਾ ਲੱਗਾ ਹੈ ਕਿ ਗੋਲੀ ਜਬਾੜੇ ਵਿੱਚੋਂ ਆਰ ਪਾਰ ਹੋ ਗਈ।

ਇਹ ਵੀ ਪੜ੍ਹੋ: CBI summons to Kejriwal: ਕੇਜਰੀਵਾਲ ਤੋਂ ਸੀਬੀਆਈ ਨੇ ਸਾਢੇ 9 ਘੰਟੇ ਕੀਤੀ ਪੁੱਛਗਿੱਛ, ਜਾਣੋ ਕੀ ਸਨ ਸਵਾਲ

ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੋਟਰਸਾਈਕਲ 'ਤੇ ਫ਼ਰਾਰ ਹੋ ਗਿਆ। ਗੋਲੀਬਾਰੀ ਦੀ ਆਵਾਜ਼ ਸੁਣ ਕੇ ਪਰਿਵਾਰਕ ਮੈਂਬਰ ਅਤੇ ਆਸਪਾਸ ਦੇ ਲੋਕ ਮੌਕੇ 'ਤੇ ਪਹੁੰਚ ਗਏ। ਭਾਜਪਾ ਆਗੂ ਨੂੰ ਪਹਿਲਾਂ ਨੇੜਲੇ ਹਸਪਤਾਲ ਅਤੇ ਉਥੋਂ ਅੰਮ੍ਰਿਤਸਰ ਦੇ ਇੱਕ ਹੋਰ ਨਿੱਜੀ ਹਸਪਤਾਲ ਲਿਜਾਇਆ ਗਿਆ। ਇਸ ਤੋਂ ਬਾਅਦ ਪੁਲਿਸ ਘਟਨਾ ਸਥਾਨ ਦੇ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਸਕੈਨ ਕਰਨ ਵਿੱਚ ਲੱਗੀ ਹੋਈ ਹੈ।

ਇਹ ਵੀ ਪੜ੍ਹੋ: ਪੰਜਾਬ ਦੇ 'ਆਪ' ਆਗੂਆਂ ਵੱਲੋਂ ਸਿੰਘੂ ਬਾਰਡਰ 'ਤੇ ਕੇਜਰੀਵਾਲ ਦੇ ਸਮਰਥਨ 'ਚ ਰੋਸ਼ ਪ੍ਰਦਰਸ਼ਨ, ਪੁਲਿਸ ਨੇ ਉਨ੍ਹਾਂ ਨੂੰ ਦਿੱਲੀ 'ਚ ਦਾਖਲ ਹੋਣ ਤੋਂ ਰੋਕਿਆ

ਪਹਿਲਾਂ ਵੀ ਹੋਇਆ ਸੀ ਕਤਲ : ਜੰਡਿਆਲਾ ਦੇ ਹਾਲਾਤ ਦਿਨੋ ਦਿਨ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ। ਜੰਡਿਆਲਾ ਗੁਰੂ ਦਾ ਜੋਤੀਸਰ ਇਲਾਕਾ ਜੋ ਕਿ ਨਸ਼ੇ ਦੀ ਵਿਕਰੀ ਲਈ ਮਸ਼ਹੂਰ ਹੈ, ਇੱਥੇ ਕਰੀਬ 3 ਸਾਲ ਪਹਿਲਾਂ ਵੀ ਇੱਕ ਕਤਲ ਹੋਇਆ ਸੀ, ਜਿਸ ਦਾ ਪੁਲਿਸ ਅੱਜ ਤੱਕ ਕੋਈ ਸੁਰਾਗ ਨਹੀਂ ਲਗਾ ਸਕੀ। ਬਲਵਿੰਦਰ ਗਿੱਲ ਜੋ ਕਿ ਬੀ.ਜੇ.ਪੀ.ਐਸ.ਸੀ. ਮੋਰਚਾ ਪੰਜਾਬ ਦਾ ਉਪ ਪ੍ਰਧਾਨ ਹੈ।ਉਹ ਅੱਜ ਰਾਤ ਕਰੀਬ 9 ਵਜੇ ਘਰ ਆਇਆ ਤਾਂ ਇਕ ਅਣਪਛਾਤੇ ਵਿਅਕਤੀ ਜਿਸ ਦਾ ਚਿਹਰਾ ਢਕਿਆ ਹੋਇਆ ਸੀ, ਨੇ ਉਸ ਦੀ ਬੇਟੀ ਨੂੰ ਪੁੱਛਿਆ ਕਿ ਤੇਰਾ ਪਿਤਾ ਕਿੱਥੇ ਹੈ ਤਾਂ ਉਸ ਨੇ ਆਪਣੇ ਪਿਤਾ ਬਲਵਿੰਦਰ ਗਿੱਲ ਨੂੰ ਆਵਾਜ਼ ਦਿੱਤੀ ਅਤੇ ਕਿਹਾ ਕਿ ਕੋਈ ਤੁਹਾਨੂੰ ਮਿਲਣ ਆਇਆ ਹੈ, ਜਿਵੇਂ ਹੀ ਉਸ ਨੇ ਆਉਂਦਿਆਂ ਹੀ ਬਲਵਿੰਦਰ ਗਿੱਲ 'ਤੇ ਗੋਲੀ ਚਲਾ ਦਿੱਤੀ, ਜੋ ਉਸ ਦੇ ਜਬਾੜੇ 'ਚ ਲੱਗੀ। ਇਸ ਦੌਰਾਨ ਹਮਲਾਵਰ ਨਾਲ ਉਸ ਦੀ ਹੱਥੋਪਾਈ ਵੀ ਹੋਈ ਪਰ ਉਹ ਮੌਕੇ ਤੋਂ ਫਰਾਰ ਹੋ ਗਿਆ। ਮੌਕੇ 'ਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਐੱਸ.ਐੱਸ.ਪੀ. ਸਤਿੰਦਰ ਸਿੰਘ ਨੇ ਵੀ ਪਹੁੰਚ ਕੇ ਮੌਕੇ ਦਾ ਮੁਆਇਨਾ ਕੀਤਾ।

Last Updated : Apr 16, 2023, 11:23 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.