ਅੰਮ੍ਰਿਤਸਰ: ਭਾਜਪਾ ਦੇ ਆਗੂ ਸ਼ਵੇਤ ਮਲਿਕ ਦਿੱਲੀ ਦੇ ਬਾਰਡਰਾਂ ‘ਤੇ ਬੈਠੇ ਕਿਸਾਨਾਂ ਨੂੰ ਤਿੱਖੇ ਤੇਵਰ ਦਿਖਾਉਦੇ ਨਜ਼ਰ ਆਏ। ਇਸ ਮੌਕੇ ਸ਼ਵੇਤ ਮਲਿਕ ਨੇ ਕਿਹਾ, ਕਿ ਨਵੇਂ ਖੇਤੀ ਕਨੂੰਨ ਕਿਸੇ ਵੀ ਕੀਮਤ ‘ਤੇ ਰੱਦ ਨਹੀਂ ਹੋਣਗੇ। ਇਸ ਲਈ ਦਿੱਲੀ ਦੇ ਬਾਰਡਰਾਂ ‘ਤੇ ਬੈਠੇ ਕਿਸਾਨ ਆਪਣਾ ਸਮਾਂ ਬਰਬਾਦ ਕਰ ਰਹੇ ਹਨ।
ਇਸ ਮੌਕੇ ਸ਼ਵੇਤ ਮਲਿਕ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਦੀ ਵੀ ਜ਼ਿਕਰ ਕੀਤਾ। ਸ਼ਵੇਤ ਮਲਿਕ ਨੇ ਕਿਹਾ, ਕਿ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਈ ਵਾਰ ਸਾਫ਼-ਸਾਫ਼ ਸ਼ਬਦਾ ਵਿੱਚ ਇਨ੍ਹਾਂ ਕਾਨੂੰਨਾਂ ਨੂੰ ਰੱਦ ਨਾ ਕਰਨ ਦਾ ਜ਼ਿਕਰ ਕਰ ਚੁੱਕੇ ਹਨ। ਮਲਿਕ ਨੇ ਕਿਹਾ, ਕਿ ਕੇਂਦਰ ਸਰਕਾਰ ਇਨ੍ਹਾਂ ਕਨੂੰਨਾਂ ਵਿੱਚ ਸੁਧਾਰ ਲਈ ਤਿਆਰ ਹੈ, ਪਰ ਕਾਨੂੰਨ ਕਿਸੇ ਵੀ ਕੀਮਤ ‘ਤੇ ਰੱਦ ਨਹੀਂ ਹੋਣਗੇ।
ਅੱਗੇ ਬੋਲਦੇ ਹੋਏ ਸ਼ਵੇਤ ਨੇ ਕਿਹਾ, ਕਿ ਕੇਂਦਰ ਸਰਕਾਰ ਨੇ ਕਈ ਵਾਰ ਕਿਸਾਨਾਂ ਨਾਲ ਮੀਟਿੰਗ ਵੀ ਕੀਤੀ ਹੈ, ਪਰ ਕਿਸਾਨ ਆਪਣੀ ਇੱਕੋ ਗੱਲ ਉੱਤੇ ਹੀ ਅੜੇ ਹੋਏ ਹਨ। ਉਨ੍ਹਾਂ ਨੇ ਕੇਂਦਰ ਸਰਕਾਰ ਦੀ 10 ਮੈਂਬਰੀ ਕਮੇਟੀ ਦਾ ਵੀ ਜ਼ਿਕਰ ਕੀਤਾ। ਕਿ ਇੱਕ ਵਾਰੀ ਕਮੇਟੀ ਬਣਾ ਕੇ ਇਨ੍ਹਾਂ ਕਾਨੂੰਨਾਂ ‘ਤੇ ਚਰਚਾ ਕੀਤੇ ਜਾਵੇ।
ਇਸ ਮੌਕੇ ਸ਼ਵੇਤ ਮਲਿਕ ਨੇ ਕਿਸਾਨ ਆਗੂਆਂ ਤੇ ਕਿਸਾਨਾਂ ਨੂੰ ਨਸੀਅਤ ਦਿੰਦੇ ਹੋਏ ਵੀ ਨਜ਼ਰ ਆਏ, ਉਨ੍ਹਾਂ ਨੇ ਕਿਹਾ, ਕਿ ਕਿਸਾਨ ਆਪਣੀ ਗੁੱਸੇ ਵਾਲੀ ਰਾਜਨੀਤੀ ਛੱਡ ਕੇ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ, ਤਾਂ ਜੋ ਮਸਲੇ ਦਾ ਜਲਦ ਤੋਂ ਜਲਦ ਹੱਲ ਨਿਕਲ ਸਕੇ। ਸ਼ਵੇਤ ਮਲਿਕ ਨੇ ਕਿਸਾਨਾਂ ਨੂੰ ਗੁੰਮਰਾਹ ਕਰਨ ਦੇ ਵੀ ਇਲਜ਼ਾਮ ਲਾਏ ਹਨ।
ਸ਼ਵੇਤ ਮਲਿਕ ਨੇ ਕਿਸਾਨੀ ਅੰਦੋਲਨ ਬਾਰੇ ਬੋਲਦੇ ਕਿਹਾ, ਕਿ ਕਈ ਰਾਜਨੀਤੀਕ ਪਾਰਟੀਆਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਕੀਤੇ ਜਾ ਰਹੇ ਵਿਕਾਸ ਦੇ ਕੰਮ ਤੋਂ ਜਲਨ ਮਹਿਸੂਸ ਕਰਦੀਆਂ ਹਨ। ਜਿਸ ਨੂੰ ਲੈਕੇ ਉਨ੍ਹਾਂ ਰਾਜਨੀਤੀਕ ਪਾਰਟੀਆਂ ‘ਤੇ ਕਿਸਾਨੀ ਅੰਦੋਲਨ ਨੂੰ ਖ਼ਤਮ ਕਰਵਾਉਣ ਦੇ ਇਲਜ਼ਾਮ ਲਾਏ ਹਨ।