ਅੰਮ੍ਰਿਤਸਰ: ਗਣਤੰਤਰ ਦਿਹਾੜੇ ਮੌਕੇ 26 ਜਨਵਰੀ ਨੂੰ ਦਿੱਲੀ ਵਿੱਚ ਪਰੇਡ ਹੋਣ ਜਾ ਰਹੀ ਹੈ। ਇਸ ਵਾਰ ਇਸ ਪਰੇਡ ਵਿੱਚ ਪੰਜਾਬ ਦੀ ਝਾਕੀ ਨਹੀਂ ਵਿਖਾਈ ਦੇਵੇਗੀ। ਇਸ ਉੱਤੇ ਗੁਜਰਾਤ ਦੇ ਸਾਬਕਾ ਸੀਐਮ ਅਤੇ ਪੰਜਾਬ ਭਾਜਪਾ ਪ੍ਰਭਾਰੀ ਵਿਜੈ ਰੂਪਾਨੀ ਨੇ ਕਿਹਾ ਕਿ ਪੰਜਾਬ ਦੀ ਝਾਕੀ ਨੂੰ ਥਾਂ ਨਾ ਮਿਲਣ ਪਿੱਛੇ ਪੰਜਾਬ ਸਰਕਾਰ ਕਾਰਨ ਹੋ ਸਕਦੀ ਹੈ। ਦੱਸ ਦਈਏ ਕਿ ਵਿਜੈ ਰੂਪਾਨੀ ਅੰਮ੍ਰਿਤਸਰ ਵਿੱਚ ਭਾਜਪਾ ਦੀ ਦੋ ਦਿਨਾਂ ਕਾਰਜਕਰਨੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਹਨ। ਅੱਜ ਇਸ ਮੀਟਿੰਗ ਦਾ ਦੂਜਾ ਤੇ ਆਖਰੀ ਦਿਨ ਹੈ।
ਪੰਜਾਬ ਦੀ ਝਾਕੀ ਨੂੰ ਪਰੇਡ 'ਚ ਥਾਂ ਨਾ ਮਿਲਣ ਦਾ ਕਾਰਨ ਪੰਜਾਬ ਸਰਕਾਰ: ਇਸ ਦੇ ਨਾਲ ਹੀ ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦੇ ਹੋਏ ਉਨ੍ਹਾਂ ਨੇ ਕਿਹਾ ਕਿ ਜੋ 26 ਜਨਵਰੀ ਮੌਕੇ ਲਾਲ ਕਿਲ੍ਹੇ ਵਿਖੇ ਹੋਣ ਵਾਲੀ ਪਰੇਡ ਵਿੱਚ ਪੰਜਾਬ ਦੀ ਝਾਕੀ ਨੂੰ ਥਾਂ ਨਹੀ ਮਿਲੀ ਹੈ, ਉਸ ਦਾ ਕਾਰਨ ਪੰਜਾਬ ਸਰਕਾਰ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੀ ਕੋਈ ਗੜਬੜ ਕੀਤੀ ਗਈ ਹੋਵੇਗੀ, ਕਿਉਂਕਿ ਕੇਂਦਰ ਸਰਕਾਰ ਪੰਜਾਬ ਨੂੰ ਕਦੇ ਵੀ ਅੱਖੋਂ ਪਰੋਖੇ ਨਹੀਂ ਕਰਦੀ।
ਜ਼ਿਕਰਯੋਗ ਹੈ ਕਿ ਇਸ ਵਾਰ ਗਣਤੰਤਰ ਦਿਵਸ ਮੌਕੇ ਪਰੇਡ ਵਿੱਚ 17 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 23 ਝਾਕੀਆਂ ਹੀ ਵਿਖਾਈਆਂ ਜਾਣਗੀਆਂ। ਇਨ੍ਹਾਂ ਤੋਂ ਇਲਾਵਾ ਕੇਂਦਰੀ ਮੰਤਰਾਲੇ ਤੇ ਵਿਭਾਗਾਂ ਦੀਆਂ 6 ਝਾਕੀਆਂ ਵਿੱਚ ਪਰੇਡ ਵਿੱਚ ਸ਼ਾਮਲ ਹੋਣਗੀਆਂ। ਪਰ, ਇਸ ਵਾਰ ਪਰੇਡ ਵਿੱਚ ਪੰਜਾਬ, ਦਿੱਲੀ ਪ੍ਰਦੇਸ਼ ਅਤੇ ਹਿਮਾਚਲ ਦੇ ਨਾਲ-ਨਾਲ ਕਈ ਹੋਰ ਰਾਜਾਂ ਦੀ ਝਾਕੀ ਨਜ਼ਰ ਨਹੀਂ ਆਵੇਗੀ।
ਭਾਜਪਾ ਵੱਲੋਂ ਪੰਜਾਬ ਵਿੱਚ ਹਲਚਲ ਤੇਜ਼: 2024 ਦੀਆਂ ਅਤੇ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਵੱਲੋ ਪੂਰੇ ਤਰੀਕੇ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਅੰਮ੍ਰਿਤਸਰ ਵਿੱਚ ਭਾਜਪਾ ਦੀ ਕਾਰਜਕਾਰਨੀ ਦੀ 2 ਦਿਨ ਦੀ ਮੀਟਿੰਗ ਵੀ ਰੱਖੀ ਗਈ ਹੈ ਜਿਸ ਵਿੱਚ ਕਿ ਪੰਜਾਬ ਅੰਦਰ ਭਾਜਪਾ ਨੂੰ ਕਿਸ ਤਰੀਕੇ ਨਾਲ ਮਜ਼ਬੂਤ ਕਰਨਾ ਹੈ, ਉਸ ਉੱਤੇ ਵਿਚਾਰ ਵਟਾਂਦਰਾ ਕੀਤਾ ਜਾ ਰਿਹਾਹ ਹੈ। ਇਸ ਮੀਟਿੰਗ ਵਿੱਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਦੇ ਭਾਜਪਾ ਦੇ ਪ੍ਰਭਾਰੀ ਵਿਜੈ ਰੂਪਾਨੀ ਅਤੇ ਇਸ ਤੋਂ ਇਲਾਵਾ ਕੌਮੀ ਮੀਤ ਪ੍ਰਧਾਨ ਭਾਜਪਾ ਸੂਦਨ ਸਿੰਘ ਅਤੇ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਤੋਂ ਇਲਾਵਾ ਭਾਜਪਾ ਦੇ ਕਈ ਆਗੂ ਵੀ ਮੀਟਿੰਗ ਵਿੱਚ ਸ਼ਾਮਿਲ ਹੋਏ ਹਨ।
ਦੂਜੇ ਦਿਨ ਮੀਟਿੰਗ ਤੋਂ ਪਹਿਲਾਂ ਵਿਜੈ ਰੂਪਾਨੀ ਦਰਬਾਰ ਸਾਹਿਬ ਹੋਏ ਨਤਮਸਤਕ: ਦੂਜੇ ਦਿਨ ਦੀ ਭਾਜਪਾ ਦੀ ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੈ ਰੂਪਾਨੀ ਤੇ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ ਪਹੁੰਚੇ। ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਉਨ੍ਹਾਂ ਨੇ ਪਵਿੱਤਰ ਗੁਰਬਾਣੀ ਦਾ ਕੀਰਤਨ ਵੀ ਸਰਵਨ ਕੀਤਾ।
ਇਸ ਦੇ ਨਾਲ ਹੀ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਗੁਜਰਾਤ ਦੇ ਸਾਬਕਾ ਮੁਖ ਮੰਤਰੀ ਨੇ ਕਿਹਾ ਕਿ ਵਿਜੈ ਰੁਪਾਨੀ ਨੇ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋ ਕੇ ਉਨ੍ਹਾਂ ਦੇ ਮਨ ਨੂੰ ਬੜੀ ਹੀ ਸ਼ਾਂਤੀ ਮਿਲੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਭਾਜਪਾ ਦੀ ਇੱਕ ਮੀਟਿੰਗ ਹੋਈ ਸੀ ਜਿਸ ਵਿੱਚ ਫ਼ੈਸਲਾ ਕੀਤਾ ਗਿਆ ਸੀ ਕਿ ਹਰ ਸੂਬੇ ਦੀ ਕਾਰਜਕਾਰਨੀ ਮੀਟਿੰਗ ਰੱਖੀ ਜਾਵੇਗੀ ਜਿਸ ਦੇ ਚੱਲਦੇ ਪੰਜਾਬ ਦੀ ਕਾਰਜਕਾਰਨੀ ਦੀ ਮੀਟਿੰਗ ਸ੍ਰੀ ਅੰਮ੍ਰਿਤਸਰ ਸਾਹਿਬ ਵਿੱਚ ਰੱਖੀ ਗਈ ਹੈ।
ਦੂਜੇ ਦਿਨ ਦੀ ਮੀਟਿੰਗ ਦੀ ਸ਼ੁਰੂਆਤ ਤੋਂ ਪਹਿਲਾਂ ਉਹ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ ਪਹੁੰਚੇ ਹਨ ਵਿਜੈ ਰੂਪਾਨੀ ਨੇ ਕਿਹਾ ਕਿ ਪੰਜਾਬ ਦੀ ਕਾਰਜਕਾਰਨੀ ਮੀਟਿੰਗ ਵਿੱਚ ਇਹ ਵਿਚਾਰ ਕੀਤੇ ਜਾਣਗੇ ਕਿ ਪੰਜਾਬ ਵਿਚ ਨਗਰ ਨਿਗਮਾਂ ਅਤੇ ਲੋਕ ਸਭਾ ਦੀਆਂ ਚੋਣਾਂ ਭਾਜਪਾ ਨੇ ਕਿਸ ਤਰੀਕੇ ਨਾਲ ਜਿੱਤਣੀਆਂ ਹਨ।
ਇਹ ਵੀ ਪੜ੍ਹੋ: ਭਾਜਪਾ ਵੱਲੋਂ 2024 ਚੋਣਾਂ ਦੀ ਤਿਆਰੀ, ਹੁਣ ਭਾਜਪਾ ਵੀ ਕੱਢੇਗੀ ਪੰਜਾਬ 'ਚ ਯਾਤਰਾ