ਅੰਮ੍ਰਿਤਸਰ: ਵਾਰਡ ਨੰਂ 82 ਭੱਲਾ ਕਲੋਨੀ ਦੇ ਪਾਰਕ ਵਿੱਚ ਕੁੱਝ ਸ਼ਰਾਰਤੀ ਅਨਸਰਾਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਭੱਦੀ ਸ਼ਬਦਾਵਲੀ ਦੀਵਾਰਾਂ 'ਤੇ ਲਿਖੀ ਮਿਲੀ ਹੈ। ਇਸ ਦੇ ਚਲਦੇ ਭਾਜਪਾ ਵਰਕਰਾਂ ਵਿੱਚ ਕਾਫੀ ਰੋਸ ਵੇਖਣ ਨੂੰ ਮਿਲ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਲਾਕੇ ਦੇ ਕੌਂਸਲਰ ਅਰਵਿੰਦ ਸ਼ਰਮਾ ਨੇ ਦੱਸਿਆ ਕਿ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਇਹ ਦੇਸ਼ ਦਾ ਮਾਹੌਲ ਖਰਾਬ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਾਜਪਾ ਇਸ ਨੂੰ ਬਰਦਾਸ਼ਤ ਨਹੀ ਕਰੇਗੀ।
ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਦੇਸ਼ ਦੇ ਨਾਲ-ਨਾਲ ਵਿਦੇਸ਼ਾਂ ਵਿੱਚ ਵੀ ਪੂਰਾ ਮਾਣ ਸਨਮਾਨ ਹੈ। ਉਨ੍ਹਾਂ ਕਿਹਾ ਕਿ ਇਹੋਂ ਜਿਹੀ ਸਖਸ਼ੀਅਤ ਦੇ ਲਈ ਸ਼ਰਾਰਤ ਵਜੋਂ ਭੱਦੀ ਸ਼ਬਦਾਵਲੀ ਦੀ ਵਰਤੋਂ ਕਰਨਾ ਨਿੰਦਨਯੌਗ ਕਾਰਜ ਹੈ ਤੇ ਇਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਅਸੀ ਇਸ ਪਾਰਕ ਵਿੱਚ ਪਹੁੰਚ ਕੇ ਇਨ੍ਹਾਂ ਦੀਵਾਰਾਂ 'ਤੇ ਲਿਖੀ ਭੱਦੀ ਸ਼ਬਦਾਵਲੀ ਨੂੰ ਮਿਟਾਇਆ ਹੈ ਅਤੇ ਅਸੀ ਜਨਤਾ ਨੂੰ ਅਪੀਲ ਕਰਦੇ ਹਾਂ ਕਿ ਇਨ੍ਹਾਂ ਸ਼ਰਾਰਤੀ ਤੱਤਾਂ ਦੀਆਂ ਕੋਝੀਆਂ ਚਾਲਾਂ ਵੀ ਨਾ ਆ ਕੇ ਦੇਸ਼ ਦੀ ਸਾਂਤੀ ਵਿਵਸਥਾ ਬਰਕਰਾਰ ਰੱਖਣ।