ETV Bharat / state

ਹਰਦੀਪ ਸਿੰਘ ਪੁਰੀ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਕੇਜਰੀਵਾਲ 'ਤੇ ਸਾਧੇ ਨਿਸ਼ਾਨੇ

author img

By

Published : Feb 19, 2022, 1:25 PM IST

ਹਰਦੀਪ ਸਿੰਘ ਪੁਰੀ ਵੱਲੋਂ ਆਪ ਪਾਰਟੀ ਤੇ ਤੰਜ਼ ਕੱਸਦੇ ਹੋਏ ਕਿਹਾ ਕਿ ਕੇਜਰੀਵਾਲ ਨੇ ਕਿਹਾ ਸੀ ਕਿ ਮੈਂ ਪੰਜਾਬ ਦਾ ਮੁੱਖ ਮੰਤਰੀ ਬਣਨਾ ਚਾਹੁੰਦਾ ਹਾਂ ਤੇ ਕੁਮਾਰ ਵਿਸ਼ਵਾਸ ਨੇ ਉਨ੍ਹਾਂ ਕੋਲੋਂ ਪੁੱਛਿਆ ਕਿ ਜੇਕਰ ਤੁਸੀਂ ਪੰਜਾਬ ਦਾ ਮੁੱਖ ਮੰਤਰੀ ਬਣਨਾ ਚਾਹੁੰਦੇ ਹੋ ਤੇ ਤੁਸੀਂ ਖ਼ਾਲਿਸਤਾਨ ਦਾ ਸਮਰਥਨ ਕਿਉਂ ਕਰਦੇ ਹੋ।

ਹਰਦੀਪ ਸਿੰਘ ਪੁਰੀ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਕੇਜਰੀਵਾਲ 'ਤੇ ਸਾਧੇ ਨਿਸ਼ਾਨੇ
ਹਰਦੀਪ ਸਿੰਘ ਪੁਰੀ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਕੇਜਰੀਵਾਲ 'ਤੇ ਸਾਧੇ ਨਿਸ਼ਾਨੇ

ਅੰਮ੍ਰਿਤਸਰ: ਭਾਜਪਾ ਦੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਵੱਲੋਂ ਕੀਤੀ ਗਈ ਪ੍ਰੈੱਸ ਕਾਨਫ਼ਰੰਸ ਕਿਹਾ ਮੈਂ ਸਭ ਤੋਂ ਪਹਿਲਾਂ ਮੀਡੀਆ ਦਾ ਧੰਨਵਾਦ ਕਰਦਾ ਹਾਂ,ਕੱਲ੍ਹ ਚੋਣ ਪ੍ਰਚਾਰ ਦਾ ਆਖਰੀ ਦਿਨ ਸੀ ਤੇ 20 ਤਾਰੀਕ ਨੂੰ ਪੰਜਾਬ ਦੇ ਲੋਕ ਆਪਣਾ ਨਵਾਂ ਸੀ.ਐਮ ਚੁਣੇ ਜਾਣਗੇ।

ਕਿਹਾ ਕਿ ਅਸੀਂ ਪੂਰੀ ਜਨਰੇਸ਼ਨ ਵਿਚੋਂ ਡਰੱਗਜ਼ ਨੂੰ ਖਤਮ ਕਰਨਾ ਹੈ

ਉਨ੍ਹਾਂ ਕਿਹਾ ਕਿ ਖਾਲਿਸਤਾਨ ਦੇ ਸਮਰਥਨ ਨਾਲ ਪੰਜਾਬ ਦਾ ਮੁੱਖ ਮੰਤਰੀ ਬਣ ਜਾਵਾਂਗਾ, ਹਰਦੀਪ ਪੁਰੀ ਨੇ ਦੱਸਿਆ ਕਿ ਵਿਦੇਸ਼ ਵਿੱਚ ਰਹਿੰਦੇ, ਖਾਲਿਸਤਾਨ ਦੇ ਸਮਰਥਕ ਗੁਰਪਤਵੰਤ ਸਿੰਘ ਪੰਨੂ ਵੱਲੋਂ ਇਕ ਚਿੱਠੀ ਜਾਰੀ ਕੀਤੀ ਗਈ, ਜਿਸ ਵਿੱਚ ਆਮ ਆਦਮੀ ਪਾਰਟੀ ਦਾ ਸਮਰਥਨ ਕਰਨ ਲਈ ਕਿਹਾ ਗਿਆ। ਉੱਥੇ ਹੀ ਉਨ੍ਹਾਂ ਕਿਹਾ ਕਿ ਮੋਦੀ ਨੇ ਸਿੱਖਾਂ ਨਾਲ ਤੇ ਪੰਜਾਬੀਆਂ ਨਾਲ ਜੋ ਕੀਤਾ ਇਹ ਸਭ ਨੂੰ ਪਤਾ ਹੈ।

ਹਰਦੀਪ ਪੁਰੀ ਨੇ ਕਿਹਾ ਕਿ ਪੰਜਾਬ ਦੀਆਂ ਮੁਸ਼ਕਿਲਾਂ ਚਾਹੇ ਬੇਅਦਬੀ ਦੀਆਂ ਹੋਣ ਜਾਂ ਨਸ਼ੇ ਦੀਆਂ ਹੋਣ ਪਰ ਪੰਜਾਬ ਦੀ ਸਰਕਾਰ ਨੇ ਕੁੱਝ ਨਹੀਂ ਕਰ ਸਕੀ। ਉਨ੍ਹਾਂ ਕਿਹਾ ਕਿ ਇਸ ਕਰਕੇ ਸਰਕਾਰ ਉਹ ਬਣਾਓ, ਜੋ ਕਿ ਲੋਕਾਂ ਦੀਆਂ ਮੁਸ਼ਕਲਾਂ ਹੱਲ ਕਰ ਸਕੇ।

ਮੀਡੀਆ ਵੱਲੋਂ ਪੁੱਛੇ ਗਏ ਸਵਾਲ 'ਤੇ ਹਰਦੀਪ ਪੁਰੀ ਨੇ ਕਿਹਾ ਕਿ ਕੈਪਟਨ ਸਾਹਿਬ ਨੇ 63 ਹਜ਼ਾਰ ਬੰਦਾ ਨਸ਼ਾ ਵੇਚਣ ਵਾਲੇ ਅੰਦਰ ਕੀਤੇ ਸਨ, ਜਦੋਂ ਉਨ੍ਹਾਂ ਦੀ ਸਰਕਾਰ ਸੀ। ਪੁਰੀ ਨੇ ਦੱਸਿਆ ਕਿ ਕੈਪਟਨ ਸਾਹਿਬ ਨੇ ਉਸ ਸਮੇਂ ਆਪਣੇ ਹਾਈਕਮਾਨ ਦਿੱਲੀ ਵਿੱਚ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਨੂੰ ਵੀ ਇੱਕ ਚਿੱਠੀ ਦਿੱਤੀ ਸੀ, ਜਿਸ ਵਿੱਚ ਸਾਰਿਆਂ ਦੇ ਨਾਂ ਲਿਖੇ ਹੋਏ ਸਨ, ਪਰ ਦਿੱਲੀ ਦੇ ਕਾਂਗਰਸ ਹਾਈਕਮਾਨ ਨੇ ਕੋਈ ਵੀ ਐਕਸ਼ਨ ਨਹੀਂ ਲਿਆ।

ਉਨ੍ਹਾਂ ਕਿਹਾ ਕਿ ਇਕੱਲੇ ਕਾਂਗਰਸੀ ਹੀ ਨਹੀਂ ਅਕਾਲੀ ਵੀ ਇਸ ਧੰਦੇ ਵਿੱਚ ਸ਼ਾਮਲ ਹਨ, ਉਨ੍ਹਾਂ ਕਿਹਾ ਕਿ ਜੇਕਰ ਸੂਬਾ ਸਰਕਾਰ ਕੁਝ ਨਹੀਂ ਕਰਦੀ ਤੇ ਕੇਂਦਰ ਸਰਕਾਰ ਐਕਸ਼ਨ ਲਵੇਗੀ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਆਵੇਗੀ ਤਾਂ 2 ਮਹੀਨੇ ਵਿੱਚ ਨਸ਼ੇ ਦੀ ਚੈਨ ਤੋੜੀ ਜਾਵੇਗੀ। ਪੰਜਾਬ ਵਿੱਚ ਲੋਕ ਇਨਵੈਸਟਮੈਂਟ ਨਹੀਂ ਕਰਨਾ ਨਹੀਂ ਚਾਹੁੰਦੇ, ਕਿਉਂਕਿ ਪੰਜਾਬ ਵਿੱਚ ਨਸ਼ਾ ਮਾਫੀਆ ਰੇਤ ਮਾਫੀਆ ਲੈਂਡ ਮਾਫੀਆ ਤੇ ਸ਼ਰਾਬ ਮਾਫੀਆ ਦਾ ਕਬਜ਼ਾ ਹੈ।

ਇਸ ਲਈ ਕੋਈ ਪੰਜਾਬ ਵਿੱਚ ਆਉਣ ਨੂੰ ਤਿਆਰ ਨਹੀਂ ਹੈ, ਅਸੀਂ 1 ਲੱਖ ਕਰੋੜ ਰੁਪਏ ਦਾ ਪੈਕੇਜ ਦੇ ਰਹੇ ਹਾਂ, ਕਿਉਂਕਿ ਸਾਡੇ ਕੋਲ ਪੈਸਾ ਹੈ ਜਿਹੜਾ ਕੋਹੜ ਦੇ ਦੌਰਾਨ ਪੰਜਾਬ ਨੂੰ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨਾਂ ਕੋਲ 5 ਏਕੜ ਤੋਂ ਘੱਟ ਜ਼ਮੀਨ ਹੈ ਉਨ੍ਹਾਂ ਦਾ ਕਰਜ਼ਾ ਮੁਆਫ਼ ਕਰ ਦਿੱਤਾ ਜਾਵੇਗਾ। ਸਾਡੇ ਸੰਕਲਪ ਪੱਤਰ ਵਿੱਚ ਸਭ ਕੁੱਝ ਲਿਖਿਆ ਹੋਇਆ ਹੈ, ਅਸੀਂ ਸਰਕਾਰ ਬਣਨ 'ਤੇ ਜੋ ਕੁਝ ਕਰਨਾ ਹੈ, ਉਹ ਸਭ ਕੁੱਝ ਇਸ ਵਿੱਚ ਹੀ ਹੈ।

ਇਹ ਵੀ ਪੜੋ: ਸੀਐੱਮ ਚਰਨਜੀਤ ਸਿੰਘ ਚੰਨੀ ਤੇ ਸਿੱਧੂ ਮੂਸੇਵਾਲਾ ਖਿਲਾਫ ਮਾਮਲਾ ਦਰਜ

ETV Bharat Logo

Copyright © 2024 Ushodaya Enterprises Pvt. Ltd., All Rights Reserved.