ਅੰਮ੍ਰਿਤਸਰ: ਬੀਤੇ ਦਿਨੀਂ ਅਬੋਹਰ ਤੋਂ ਭਾਜਪਾ ਵਿਧਾਇਕ ਅਰੁਣ ਨਾਰੰਗ ਨੂੰ ਅਲਫ਼ ਨੰਗਾ ਕਰਕੇ ਕੀਤੀ ਕੁੱਟਮਾਰ ਤੋਂ ਬਾਅਦ ਭਾਜਪਾ ਪੰਜਾਬ ਨੌਜਵਾਨ ਮੋਰਚਾ ਵਲੋਂ ਅੰਮ੍ਰਿਤਸਰ 'ਚ ਕਾਂਗਰਸ ਸਰਕਾਰ ਖਿਲਾਫ਼ ਪ੍ਰਦਰਸ਼ਨ ਕਰਦਿਆਂ ਸਰਕਾਰ ਦਾ ਪੁਤਲਾ ਸਾੜਿਆ ਗਿਆ। ਇਸ ਮੌਕੇ ਭਾਜਪਾ ਵਰਕਰਾਂ ਦਾ ਕਹਿਣਾ ਕਿ ਅਜਿਹੀ ਘਟਨਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਵਿਧਾਇਕਾਂ ਨੂੰ ਅਸਤੀਫ਼ਾ ਦੇ ਕੇ ਘਰ ਬੈਠ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਭਾਜਪਾ ਵਰਕਰਾਂ ਦਾ ਕਹਿਣਾ ਹੈ ਕਿ ਕਿਸਾਨ ਇਸ ਤਰ੍ਹਾਂ ਦੀ ਘਟਨਾ ਨਹੀਂ ਕਰ ਸਕਦੇ, ਉਨ੍ਹਾਂ ਦਾ ਕਹਿਣਾ ਕਿ ਕਿਸਾਨਾਂ ਦੇ ਰੂਪ 'ਚ ਇਸ ਵਾਰਦਾਤ ਨੂੰ ਕਾਂਗਰਸੀ ਗੁੰਡਿਆਂ ਵਲੋਂ ਅੰਜਾਮ ਦਿੱਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਕਿ ਭਾਜਪਾ ਵਲੋਂ ਇਸਦਾ ਵਿਰੋਧ ਕੀਤਾ ਜਾਂਦਾ ਹੈ ਅਤੇ ਜੇਕਰ ਮੁਲਜ਼ਮਾਂ ਨੂੰ ਸਜ਼ਾ ਨਾ ਦਿੱਤੀ ਗਈ ਤਾਂ ਉਨ੍ਹਾਂ ਵਲੋਂ ਮੁੱਖ ਮੰਤਰੀ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕੀਤਾ ਜਾਵੇਗਾ।
ਇਹ ਵੀ ਪੜ੍ਹੋ:ਬੀਜੇਪੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੈਪਟਨ ਦੀ ਕੋਠੀ ਅੱਗੇ ਉਤਾਰੇ ਕੱਪੜੇ