ਅੰਮ੍ਰਿਤਸਰ: ਜ਼ਿਲ੍ਹੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਦੇ ਖਿਲਾਫ ਬੀਜੇਪੀ ਵੱਲੋਂ ਮੋਰਚਾ ਖੋਲ੍ਹਿਆ ਗਿਆ ਹੈ। ਜਿਸ ਦੇ ਚੱਲਦੇ ਬੀਜੇਪੀ ਵਰਕਰਾਂ ਵੱਲੋਂ ਨਵਜੋਤ ਸਿੰਘ ਸਿੱਧੂ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।
ਦੱਸ ਦਈਏ ਕਿ ਬੀਜੇਪੀ ਵਰਕਰ ਜ਼ਿਲ੍ਹੇ ’ਚ ਨਵਜੋਤ ਸਿੰਘ ਸਿੱਧੂ ਦੀ ਕੋਠੀ ਦਾ ਘਿਰਾਓ ਕਰਨ ਦੇ ਲਈ ਆਏ। ਪਰ ਮੌਕੇ ’ਤੇ ਮੌਜੂਦ ਪੁਲਿਸ ਦੀ ਟੀਮ ਨੇ ਨਵਜੋਤ ਸਿੰਘ ਸਿੱਧੂ ਦੀ ਕੋਠੀ ਦੇ ਬਾਹਰ ਨਾਕਾਬੰਦੀ ਕੀਤੀ ਜਾ ਰਹੀ ਹੈ। ਤਾਂ ਜੋ ਪ੍ਰਦਰਸ਼ਨਕਾਰੀ ਅੱਗੇ ਨਾ ਵਧ ਸਕਣ।
ਇਹ ਵੀ ਪੜੋ: ਸਾਬਕਾ DGP ਸੁਮੇਧ ਸੈਣੀ ਨੂੰ ਹਾਈਕੋਰਟ ਵੱਲੋਂ ਝਟਕਾ
ਇਸ ਦੌਰਾਨ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦੇ ਵਿਚਾਲੇ ਧੱਕਾਮੁੱਕੀ ਵੀ ਹੋਈ। ਭਾਰਤੀ ਜਨਤਾ ਯੂਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਗੌਤਮ ਅਰੋੜਾ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਵੱਲੋਂ ਕਸ਼ਮੀਰ ਨੂੰ ਲੈ ਕੇ ਕਿਹਾ ਸੀ ਕਿ ਕਸ਼ਮੀਰ ਭਾਰਤ ਦਾ ਵਿਭਿੰਨ ਅੰਗ ਨਹੀਂ ਹੈ, ਇਸ ਬਿਆਨ ਦਾ ਵਿਰੋਧ ਜਾਹਿਰ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੇ ਸ਼ਬਦ ਉਸਦੇ ਸਲਾਹਕਾਰ ਬੋਲ ਰਹੇ ਹਨ। ਜੋ ਕਿ ਬਿਲਕੁੱਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਨਵਜੋਤ ਸਿੰਘ ਸਿੱਧੂ ਦਾ ਪਾਕਿਸਤਾਨ ਨੂੰ ਲੈ ਕੇ ਪ੍ਰੇਮ ਕਿਸੇ ਤੋਂ ਲੁਕਿਆ ਨਹੀਂ ਹੈ।
ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਚ ਰਹਿ ਕੇ ਪਾਕਿਸਤਾਨ ਦੇ ਏਜੰਟ ਦੇ ਰੂਪ ਚ ਕੰਮ ਕਰ ਰਿਹਾ ਹੈ। ਜਿਸ ਨੂੰ ਬਿਲਕੁੱਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸੇ ਕਾਰਨ ਉਨ੍ਹਾਂ ਵੱਲੋੰ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਲਾਹਕਾਰਾਂ ਵੱਲੋਂ ਇਸ ਤਰ੍ਹਾਂ ਦੇ ਬਿਆਨ ਦਿੱਤੇ ਗਏ ਤਾਂ ਉਹ ਆਪਣਾ ਪ੍ਰਦਰਸ਼ਨ ਹੋਰ ਤਿੱਖਾ ਕਰਨਗੇ।