ਅੰਮ੍ਰਿਤਸਰ: ਇੱਬਣ ਕਲਾਂ ਵਿੱਚ ਸਥਿਤ ਪਟਾਕਾ ਫੈਕਟਰੀ ਵਿੱਚ ਅੱਜ ਸਵੇਰੇ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਆਲੇ-ਦੁਆਲੇ ਦੀਆਂ ਕਈ ਇਮਾਰਤਾਂ ਦਾ ਨੁਕਸਾਨ ਹੋ ਗਿਆ। ਘਟਨਾ ਤੋਂ ਬਾਅਦ ਫੈਕਟਰੀ ਮਾਲਕ ਤੇ ਮਜ਼ਦੂਰ ਮੌਕੇ 'ਤੇ ਫਰਾਰ ਹੋ ਗਏ।
ਇਸ ਬਾਰੇ ਸ਼ਹਿਰ ਵਾਸੀ ਦਾ ਕਹਿਣਾ ਹੈ ਕਿ ਇੱਥੇ ਕੁਝ ਸਾਲ ਪਹਿਲਾਂ ਵੀ ਧਮਾਕਾ ਹੋਇਆ ਸੀ ਤੇ ਹੁਣ ਫਿਰ ਹੋਇਆ ਹੈ। ਉਸ ਨੇ ਕਿਹਾ ਕਿ ਫੈਕਟਰੀ ਦਾ ਮਾਲਕ ਕਦੇ-ਕਦੇ ਆਉਂਦਾ ਹੈ ਤੇ ਫੈਕਟਰੀ ਵਿਚ ਕਾਫ਼ੀ ਗਿਣਤੀ ਵਿੱਚ ਪਟਾਕੇ ਹੁੰਦੇ ਹਨ। ਉਸ ਨੇ ਕਿਹਾ ਕਿ ਇਨ੍ਹਾਂ ਦੇ ਘਰਾਂ ਵਿੱਚ ਵੀ ਅਸਲਾ ਪਿਆ ਰਹਿੰਦਾ ਹੈ ਤੇ ਹਣ ਤਾਂ ਫੈਕਟਰੀ ਵਿੱਚ ਧਮਾਕਾ ਹੋਇਆ ਹੈ। ਜਦੋਂ ਘਰ ਵਿੱਚ ਹੋਇਆ ਤਾਂ ਨੇੜਲੇ ਲੋਕਾਂ ਨੂੰ ਨੁਕਸਾਨ ਪਹੁੰਚਿਆ ਹੈ।
ਇਸ ਸਬੰਧੀ ਜਾਣਕਾਰੀ ਮਿਲਦਿਆਂ ਹੀ ਦਮਕਲ ਵਿਭਾਗ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ। ਦਮਕਲ ਵਿਭਾਗ ਦੇ ਅਫ਼ਸਰ ਨੇ ਦੱਸਿਆ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਤੇ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ।
ਉੱਥੇ ਹੀ ਜਾਂਚ ਅਧਿਕਾਰੀ ਦਾ ਕਹਿਣਾ ਹੈ ਕਿ ਦੱਸਿਆ ਜਾ ਰਿਹਾ ਹੈ ਕਿ ਸਬਮਰਸੀਬਲ ਵਿੱਚ ਅੱਗ ਲੱਗਣ ਕਾਰਨ ਇਹ ਧਮਾਕਾ ਹੋਇਆ ਹੈ।