ਅੰਮ੍ਰਿਤਸਰ: ਆਂਗਣਵਾੜੀ ਵਰਕਰ ਲੰਮੇਂ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਪਰ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀ ਦਿੱਤਾ ਜਾ ਰਿਹਾ। ਜਿਸ ਨੂੰ ਲੈ ਕੇ ਆਂਗਣਵਾੜੀ ਵਰਕਰਾਂ ਨੇ ਕੈਬਨਿਟ ਮੰਤਰੀ ਓ.ਪੀ ਸੋਨੀ ਦੀ ਕੋਠੀ ਦਾ ਘਿਰਾਓ ਕੀਤਾ ਤੇ ਯੂਨੀਅਨ ਵਰਕਾਰਾਂ ਵੱਲੋਂ ਪੰਜਾਬ ਸਰਕਾਰ ਨੂੰ ਖੂਨ ਨਾਲ ਪੱਤਰ ਲਿਖ ਕੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਮੰਨਣ ਦੀ ਅਪੀਲ ਕੀਤੀ ਗਈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਾਡੀਆਂ ਜਾਇਜ਼ ਮੰਗਾਂ ਵੱਲ ਧਿਆਨ ਦੇਣਾ ਚਾਹੀਦਾ ਹੈ।
ਇਸ ਬਾਰੇ ਗੱਲ ਕਰਦਿਆਂ ਦਲਜਿੰਦਰ ਕੌਰ ਯੂਨੀਅਨ ਆਗੂ ਨੇ ਕਿਹਾ, ਕਿ ਸਰਕਾਰ ਨੂੰ ਪਿਛਲੇ 4 ਸਾਲਾਂ ਤੋਂ ਲਗਾਤਾਰ ਆਪਣੀਆਂ ਮੰਗਾਂ ਬਾਰੇ ਦੱਸਿਆ ਜਾ ਰਿਹਾ ਹੈ। ਪਰ ਸਰਕਾਰ ਦੇ ਕੰਨ ਤੇ ਜੂੰਅ ਤੱਕ ਨਹੀਂ ਸਰਕੀ, ਜਿਸ ਦੇ ਚੱਲਦੇ ਕਾਂਗਰਸ ਪਾਰਟੀ ਦੇ ਵਿਧਾਇਕਾਂ 'ਤੇ ਮੰਤਰੀਆਂ ਦੀ ਕੋਠੀਆਂ ਦਾ ਘਿਰਾਓ ਕੀਤਾ ਜਾ ਰਿਹਾ ਹੈ। ਇਸ ਕਰਕੇ ਕੈਬਨਿਟ ਸੋਨੀ ਦੀ ਕੋਠੀ ਦੀ ਘੇਰਾਬੰਦੀ ਕੀਤੀ ਗਈ ਹੈ। ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਨੇ ਕਿਹਾ, ਕਿ ਪੰਜਾਬ ਸਰਕਾਰ ਸਾਡੀਆਂ ਮੰਗਾਂ 'ਤੇ ਭੱਤੇ 'ਚ ਵਾਧਾ ਨਹੀ ਕਰ ਰਹੀ। ਸਾਨੂੰ ਹਰਿਆਣਾ ਵਾਂਗ ਪੈਮਾਨਾ ਦਿੱਤਾ ਜਾਵੇ। ਮੌਜੂਦਾ ਸਮੇਂ ਦੌਰਾਨ ਗਲਤ ਅਧਾਰਾਂ ਤੇ ਕੰਮ ਕਰਨ ਵਾਲੇ ਸਾਰੇ ਅਧਿਕਾਰੀਆਂ ਨੂੰ ਛੇਤੀ ਤੋਂ ਛੇਤੀ ਮੁਅੱਤਲ ਕੀਤਾ ਜਾਣਾ ਚਾਹੀਦਾ ਹੈ।
ਇਸ ਸਬੰਧ ਵਿੱਚ, ਅਸੀਂ ਸਰਕਾਰ ਨੂੰ ਖੂਨ ਨਾਲ ਚਿੱਠੀ ਲਿਖੀ ਹੈ, ਤਾਂ ਜੋ ਸਰਕਾਰ ਨੂੰ ਪਤਾ ਲੱਗੇ, ਕਿ ਅਸੀਂ ਸਰਕਾਰ ਦਾ ਵਿਰੋਧ ਕਿਵੇਂ ਕਰ ਰਹੇ ਹਾਂ। ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਨੂੰ ਨਾ ਮੰਨਿਆ, ਤਾਂ ਅਸੀਂ ਪਾਣੀ ਵਾਲੀਆਂ ਟੈਂਕੀਆਂ ਤੇ ਚੜ੍ਹ ਕੇ ਸਰਕਾਰ ਦੇ ਖਿਲਾਫ਼ ਸੰਘਰਸ਼ ਕਰਾਂਗੇ।
ਇਹ ਵੀ ਪੜ੍ਹੋ:- ਵੇਖੋ, ਅਕਾਲੀ ਆਗੂ ਕਤਲ ਮਾਮਲੇ 'ਚ ਸੀਸੀਟੀਵੀ ਵੀਡੀਓ