ETV Bharat / state

ਅੰਮ੍ਰਿਤਸਰ ਦੇ ਇਲਾਕਾ ਰਾਮ ਤਲਾਈ ਵਿਖੇ ਮਿਲੀ ਇੱਕ ਮ੍ਰਿਤਕ ਦੇਹ - ਤੇਜ਼ਧਾਰ ਹਥਿਆਰਾਂ ਨਾਲ ਕਤਲ

ਅੰਮ੍ਰਿਤਸਰ ਦੇ ਰਾਮ ਤਲਾਈ ਇਲਾਕੇ 'ਚ ਕਤਲ ਦੀ ਵਾਰਦਾਤ ਸਾਹਮਣੇ ਆਈ ਹੈ। ਮ੍ਰਿਤਕ ਇੱਕ ਆਟੋ ਚਾਲਕ ਸੀ। ਪੁਲਿਸ ਨੇ ਕੇਸ ਦਰਜ ਕਰ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਆਲੇ ਦੁਆਲੇ ਦੇ ਸੀਸੀਟੀਵੀ ਕੈਮਰੇ ਖੰਗਾਲ ਰਹੀ ਹੈ।

A body was found at Ram Talai area of Amritsar
ਅੰਮ੍ਰਿਤਸਰ ਦੇ ਇਲਾਕਾ ਰਾਮ ਤਲਾਈ ਵਿਖੇ ਮਿਲੀ ਇੱਕ ਮ੍ਰਿਤਕ ਦੇਹ
author img

By

Published : Feb 8, 2021, 7:05 PM IST

ਅੰਮ੍ਰਿਤਸਰ: ਰਾਮ ਤਲਾਈ ਇਲਾਕੇ 'ਚ ਕਤਲ ਦੀ ਵਾਰਦਾਤ ਸਾਹਮਣੇ ਆਈ ਹੈ। ਮ੍ਰਿਤਕ ਇੱਕ ਆਟੋ ਚਾਲਕ ਸੀ। ਪੁਲਿਸ ਨੇ ਕੇਸ ਦਰਜ ਕਰ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਆਲੇ ਦੁਆਲੇ ਦੇ ਸੀਸੀਟੀਵੀ ਕੈਮਰੇ ਖੰਗਾਲ ਰਹੀ ਹੈ।

ਆਟੋ ਚਾਲਕ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ। ਮ੍ਰਿਤਕ ਦਾ ਨਾਂਅ ਕੁਲਦੀਪ ਸਿੰਘ ਦੱਸਿਆ ਜਾ ਰਿਹਾ ਹੈ ਜੋ ਪਿੰਡ ਬਰਾੜ ਲੋਪੋਕੇ ਅੰਮ੍ਰਿਤਸਰ ਦਾ ਰਹਿਣ ਵਾਲਾ ਸੀ ਤੇ ਅੰਮ੍ਰਿਤਸਰ ਵਿੱਚ ਆਟੋ ਚਲਾਉਣ ਦਾ ਕੰਮ ਕਰਦਾ ਸੀ। ਜਿਸ ਦਾ 31 ਤਰੀਕ ਰਾਤ ਨੂੰ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ।

ਮ੍ਰਿਤਕ ਦੇ ਪਿੰਡ ਵਾਸੀਆਂ ਮੁਤਾਬਕ ਮ੍ਰਿਤਕ ਦੇ ਛੋਟੇ-ਛੋਟੇ ਬੱਚੇ ਹਨ ਤੇ ਮਾਤਾ-ਪਿਤਾ ਬਜ਼ੁਰਗ ਅਵਸਥਾ ਵਿੱਚ ਹਨ। ਜਿਨ੍ਹਾਂ ਦੀ ਗੁਜ਼ਾਰਾ ਮ੍ਰਿਤਕ ਕੁਲਦੀਪ ਸਿੰਘ ਦੇ ਸਹਾਰੇ ਹੀ ਸੀ।

ਪਿੰਡ ਵਾਸੀ ਨੇ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਤੇ ਪ੍ਰਸ਼ਾਸਨ ਕੋਲੋਂ ਮੁਆਵਜ਼ੇ ਦੀ ਮੰਗ ਕੀਤੀ ਹੈ। ਥਾਣਾ ਬੀ ਡਿਵੀਜ਼ਨ ਦੀ ਪੁਲਿਸ ਨੇ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.