ਅੰਮ੍ਰਿਤਸਰ: ਜ਼ਿਲ੍ਹਾ ਅੰਮ੍ਰਿਤਸਰ ਵਿੱਚ ਪੁਲਿਸ ਨੂੰ ਦੇਹ ਵਪਾਰ (Prostitution business exposed in Amritsar) ਦੇ ਧੰਦੇ ਵਿਚ ਉਸ ਸਮੇਂ ਵੱਡੀ ਸਫਲਤਾ ਹੱਥ ਲੱਗੀ ਜਦੋਂ ਪੁਲਿਸ ਨੇ ਮੁਖਬਰ ਦੀ ਸੂਚਨਾ ਦੇ ਆਧਾਰ ਉੱਤੇ ਬੱਸ ਅੱਡੇ ਦੇ ਸਾਹਮਣੇ ਇੱਕ ਨਾਮੀ ਹੋਟਲ ਵਿਚ ਛਾਪੇਮਾਰੀ (A raid in a famous hotel) ਕੀਤੀ। ਰੇਡ ਦੌਰਾਨ ਪੁਲਿਸ ਨੇ ਪੰਜ ਵਿਅਕਤੀਆਂ ਦੇ ਨਾਲ ਇੱਕ ਔਰਤ ਨੂੰ ਗ੍ਰਿਫਤਾਰ ਕੀਤਾ ਹੈ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਹੋਟਲ ਵਿਚ ਕਾਫੀ ਸਮੇਂ ਤੋਂ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਸੀ ਉਨ੍ਹਾਂ ਕਿਹਾ ਕਿ ਗੁਪਤ ਸੂਚਨਾ ਦੇ ਅਧਾਰ ਉੱਤੇ ਪੁਲੀਸ ਟੀਮ ਦੇ ਨਾਲ ਛਾਪੇਮਾਰੀ ਕੀਤੀ ਗਈ ਹੋਟਲ ਦੇ ਮਾਲਕ ਸਣੇ ਪੰਜ ਲੋਕਾਂ ਨੂੰ ਗ੍ਰਿਫਤਾਰ (Five people including the owner were arrested) ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਇਕ ਮਹਿਲਾ ਨੂੰ ਵੀ ਗ੍ਰਿਫ਼ਤਾਰ ਕੀਤਾ (A woman was also arrested) ਹੈ ਅਤੇ ਇਹ ਮਹਿਲਾ ਲੋਕਾਂ ਨਾਲ ਗੱਲ ਕਰਕੇ ਨੂੰ ਕੁੜੀਆਂ ਸਪਲਾਈ ਕਰਦੀ ਸੀ। ਪੁਲੀਸ ਅਧਿਕਾਰੀ ਨੇ ਕਿਹਾ ਕਿ ਬੱਸ ਅੱਡੇ ਚੌਕੀ ਵਿੱਚ ਮਾਮਲਾ ਦਰਜ ਕਰਕੇ ਇਨ੍ਹਾਂ ਦੇ ਉੱਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ
ਇਹ ਵੀ ਪੜ੍ਹੋ: ਲਹਿਰਾਗਾਗਾ ਵਿਖੇ ਭਾਰਤ ਦੇ ਸਭ ਤੋਂ ਵੱਡੇ ਬਾਇਓ ਐਨਰਜੀ ਪਲਾਂਟ ਦਾ ਉਦਘਾਟਨ