ਅੰਮ੍ਰਿਤਸਰ: ਅੰਮ੍ਰਿਤਸਰ ਦੇ ਵਿੱਚ ਚੱਲਦੀ ਮੈਟਰੋ ਬੱਸ ਬੀਆਰਟੀਐੱਸ ਦੇ ਮੁਲਾਜ਼ਮਾਂ ਵੱਲੋਂ ਹੜਤਾਲ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਵੱਲੋਂ ਜੀਐਮ 'ਤੇ ਦੋਸ਼ ਲਗਾਉਂਦਿਆ ਕਿਹਾ ਹੈ ਕਿ ਜੀਐਸ ਨੇ ਉਨ੍ਹਾਂ ਨਾਲ ਮਾੜੀ ਸ਼ਬਦਾਵਲੀ ਵਰਤੀ ਹੈ। ਨਾਲ ਹੀ ਦੋਸ਼ ਇਹ ਵੀ ਲਗਾਇਆ ਗਿਆ ਹੈ ਜੀਐਮ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਸੁਲਾਜ਼ਮਾਂ ਦੀ ਦਾੜ੍ਹੀ ਨੂੰ ਹੱਥ ਪਾਇਆ ਅਤੇ ਕੇਸਾਂ ਦੀ ਬੇਅਦਬੀ ਵੀ ਕੀਤੀ।
ਸੁਖਦੇਵ ਸਿੰਘ ਬੀਆਰਟੀਐੱਸ ਬੱਸ ਡਰਾਈਵਰ ਨੇ ਦੱਸਿਆ ਹੈ ਕਿ ਉਹ ਆਪਣੀਆਂ ਤਨਖ਼ਾਹਾਂ ਦੀਆਂ ਕਟੌਤੀਆਂ ਨੂੰ ਲੈ ਕੇ ਮੈਟਰੋ ਬੱਸ ਦੇ ਜੀਐਮ ਨਾਲ ਮੁਲਾਕਾਤ ਕਰਨ ਆਏ ਸਨ। ਇਸ ਦੌਰਾਨ ਜੀਐਮ ਨੇ ਆਪਣੇ ਸਾਥੀਆਂ ਸਮੇਤ ਉਨ੍ਹਾਂ ਨਾਲ ਕੁੱਟਮਾਰ ਕੀਤੀ ਅਤੇ ਉਨ੍ਹਾਂ ਦੀ ਦਾੜ੍ਹੀ ਪੁੱਟਦੇ ਹੋਏ ਕੇਸਾਂ ਦੀ ਬੇਅਦਬੀ ਵੀ ਕੀਤੀ ਹੈ। ਇਸ ਨੂੰ ਲੈ ਕੇ ਉਨ੍ਹਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਪੁਲਿਸ ਵੱਲੋਂ ਇਨ੍ਹਾਂ 'ਤੇ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ: ਗੁਰੂਨਗਰੀ ’ਚ AAP ਦਾ ਜੇਤੂ ਮਾਰਚ
ਦੂਜੇ ਪਾਸੇ ਜੀਐਮ ਭੁਪਿੰਦਰ ਸਿੰਘ ਦੇ ਨਾਲ ਜਦ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਵੱਲੋਂ ਕਿਹਾ ਗਿਆ ਕਿ ਉਨ੍ਹਾਂ ਤੇ ਲਗਾਏ ਗਏ ਸਾਰੇ ਦੋਸ਼ ਝੂਠੇ ਅਤੇ ਬੇਬੁਨਿਆਦ ਹਨ ਅਤੇ ਉਨ੍ਹਾਂ ਵੱਲੋਂ ਨਾ ਤਾਂ ਕੇਸਾਂ ਦੀ ਬੇਅਦਬੀ ਕੀਤੀ ਗਈ ਹੈ ਅਤੇ ਨਾ ਹੀ ਦਸਤਾਰ ਦੀ ਬੇਅਦਬੀ ਕੀਤੀ ਗਈ ਹੈ। ਸੁਖਜੀਤ ਸਿੰਘ ਪੁਲੀਸ ਜਾਂਚ ਅਧਿਕਾਰੀ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਕੋਲ ਦੋਵਾਂ ਧਿਰਾਂ ਦੀਆਂ ਸ਼ਿਕਾਇਤ ਆ ਗਈਆਂ ਹਨ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੀਸੀਟੀਵੀ ਕੈਮਰੇ ਵੀ ਖੰਗਾਲੇ ਜਾ ਰਹੇ ਹਨ ਅਤੇ ਜੋ ਵੀ ਦੋਸ਼ੀ ਪਾਇਆ ਗਿਆ ਉਸ ਦੇ ਖ਼ਿਲਾਫ਼ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।