ਅੰਮ੍ਰਿਤਸਰ: ਪੰਜਾਬ ਸਰਕਾਰ ਖ਼ਿਲਾਫ਼ ਚੱਲ ਰਹੇ ਧਰਨੇ ( protests against the Punjab government) ਰੁਕਣ ਦਾ ਨਾਮ ਨਹੀਂ ਲੈ ਰਹੇ। ਇੱਕ ਪਾਸੇ ਜਿੱਥੇ ਕਈ ਲੋਕ ਰੁਜ਼ਗਾਰ ਦੀ ਮੰਗ ਨੂੰ ਲੈਕੇ ਧਰਨਾ ਦੇ ਰਹੇ ਹਨ, ਉੱਥੇ ਹੀ ਪੰਜਾਬ ਸਰਕਾਰ ਦੇ ਕਈ ਮੁਲਾਜ਼ਮ ਘੱਟ ਤਨਖਾਹ ਨੂੰ ਲੈਕੇ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਕਰ ਰਹੇ ਹਨ। ਅਜਿਹਾ ਹੀ ਇੱਕ ਪ੍ਰਦਰਸ਼ਨ ਅੰਮ੍ਰਿਤਸਰ ਸ਼ਹਿਰ ਵਿੱਚ ਵੇਖਣ ਨੂੰ ਮਿਲਿਆ। ਜਿੱਥੇ ਸ਼ਹਿਰੀ ਖੇਤਰ ਵਿੱਚ ਚਲਾਈਆਂ ਜਾ ਰਹੀਆਂ ਮੈਟਰੋ ਬੱਸਾਂ (Metro buses) ਦੇ ਚਾਲਕਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ (Protest against Punjab Government) ਕੀਤਾ ਹੈ।
ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਇਨ੍ਹਾਂ ਮੁਲਾਜ਼ਮਾਂ ਦੀ ਮੰਗ ਹੈ ਕਿ ਤਨਖ਼ਾਹਾਂ ਵਿੱਚ ਵਾਧਾ ਕੀਤਾ ਜਾਵੇ ਅਤੇ ਇਸੇ ਮੰਗ ਨੂੰ ਲੈਕੇ ਡਰਾਈਵਰਾਂ ਵੱਲੋਂ ਮੈਟਰੋ ਸੇਵਾਵਾਂ ਨੂੰ ਅਣਮਿਥੇ ਸਮੇਂ ਲਈ ਮੁਕੰਮਲ ਤੌਰ ‘ਤੇ ਠੱਪ ਕਰ ਦਿੱਤਾ ਗਿਆ ਹੈ। ਬੀ.ਆਰ.ਟੀ.ਐੱਸ. ਮੁਲਾਜ਼ਮਾਂ (BRTS Employees) ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਹੜਤਾਲ (Strike) ਕੀਤੀ ਗਈ ਹੈ।
ਬੀ.ਆਰ.ਟੀ.ਐੱਸ. ਮੁਲਾਜ਼ਮਾਂ ਦੀ ਹੜਤਾਲ (BRTS Employees strike) ਕਾਰਨ ਅੰਮ੍ਰਿਤਸਰ 'ਚ ਚੱਲਦੀਆਂ ਸਾਰੀਆਂ 90 ਬੱਸਾਂ ਨੂੰ ਬਰੇਕਾਂ ਲੱਗੀਆਂ ਹਨ। ਇਨ੍ਹਾਂ ਬੱਸਾਂ ਵਿੱਚ ਰੋਜ਼ਾਨਾ 50 ਹਜ਼ਾਰ ਤੋਂ ਵੱਧ ਲੋਕ ਸਫ਼ਰ ਕਰਦੇ ਹਨ। ਜੋ ਹੁਣ ਡਰਾਈਵਰਾਂ ਦੀ ਹੜਤਾਲ (strike) ਕਾਰਨ ਪ੍ਰੇਸ਼ਾਨ ਹੋ ਰਹੇ ਹਨ।
ਇਸ ਮੌਕੇ ਜਾਣਕਾਰੀ ਦਿੰਦੇ ਯੂਨੀਅਨ ਦੇ ਪ੍ਰਧਾਨ ਦਵਿੰਦਰ ਸਿੰਘ ਕਲੇਰ ਨੇ ਦੱਸਿਆ ਕਿ ਜਦੋਂ ਪਹਿਲਾਂ ਹੜਤਾਲ ਕੀਤੀ ਗਈ ਸੀ ਤਾਂ ਜ਼ਿਲ੍ਹੇ ਦੇ ਉੱਚ ਅਫ਼ਸਰਾਂ ਵੱਲੋਂ ਉਨ੍ਹਾਂ ਨੂੰ ਸਾਰੀਆਂ ਮੰਗਾਂ ਪੂਰੀਆ ਕਰਨ ਦੇ ਭਰੋਸਾ ਦੇ ਕੇ ਹੜਤਾਲ ਖ਼ਤਮ ਕਰਵਾਈ ਗਈ ਸੀ, ਪਰ ਹੜਤਾਲ ਖ਼ਤਮ ਹੋਣ ਤੋਂ ਬਾਅਦ ਠੇਕੇਦਾਰ ਅਤੇ ਸਥਾਨਕ ਪ੍ਰਸ਼ਾਸਨ ਕੀਤੇ ਹੋਏ ਵਾਅਦੇ ਤੋਂ ਮੁਕਰ ਗਿਆ। ਇਸ ਮੌਕੇ ਇਨ੍ਹਾਂ ਨੇ ਠੇਕੇਦਾਰਾਂ ‘ਤੇ ਆਪਸ ਵਿੱਚ ਮਿਲ ਕੇ ਘਪਲੇਬਾਜ਼ੀ ਕਰਨ ਦੇ ਵੀ ਇਲਜ਼ਾਮ ਲਗਾਏ ਹਨ।
ਦੂਜੇ ਪਾਸੇ ਇਸ ਸਬੰਧੀ ਜਦੋ ਬੀ.ਆਰ.ਟੀ.ਸੀ. ਮੈਟਰੋ ਬੱਸ (BRTC Metro bus) ਦੇ ਪ੍ਰਬੰਧਕਾਂ ਨਾਲ ਗੱਲਬਾਤ ਕੀਤੀ ਉਨ੍ਹਾਂ ਨੇ ਕਿਹਾ ਕਿ ਡਰਾਈਵਰਾਂ ਦੀਆਂ ਮੰਗਾਂ ਬਿਲਕੁਲ ਨਾਜਾਇਜ਼ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਇਨ੍ਹਾਂ ਨਾਲ ਮੀਟਿੰਗ ਕਰਕੇ ਇਨ੍ਹਾਂ ਦੀਆਂ ਮੰਗਾਂ ਮੰਨੀਆਂ ਜਾ ਚੁੱਕੀਆਂ ਹਨ, ਪਰ ਹੁਣ ਇਹ ਨਾਜਾਇਜ਼ ਮੰਗਾਂ ਨੂੰ ਲੈ ਕੇ ਹੜਤਾਲ (strike) ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਇਹ ਮੰਗਾਂ ਕਦੇ ਵੀ ਮਨਜ਼ੂਰ ਨਹੀਂ ਕੀਤੀਆਂ ਜਾ ਸਕਦੀਆਂ।
ਇਹ ਵੀ ਪੜ੍ਹੋ:ਸੂਬੇ ’ਚ ਕਿਸਾਨਾਂ ਨੇ ਰੋਕੀਆਂ ਟਰੇਨਾਂ !