ETV Bharat / state

ਬੀਐਸਐਫ ਨੇ ਇੱਕ ਡਰੋਨ ਅਤੇ 1 ਕਿਲੋ ਹੈਰੋਇਨ ਦੀ ਖੇਪ ਕੀਤੀ ਬਰਾਮਦ

ਅਜਨਾਲਾ ਦੇ ਪਿੰਡ ਕੱਸੋਵਾਲ ਤੋਂ ਬੀਐਸਐਫ ਦੇ ਜਵਾਨਾਂ ਨੇ ਇੱਕ ਡਰੋਨ ਅਤੇ 1 ਕਿਲੋ ਹੈਰੋਇਨ ਦੀ ਖੇਪ ਬਰਾਮਦ (BSF seized a drone) ਕੀਤੀ ਹੈ। ਬੀਐਸਐਫ ਅਧਿਕਾਰੀਆਂ ਨੇ ਦੱਸਿਆ ਕਿ ਇਹ ਪੁਰਾਣਾ ਟੁੱਟਿਆ ਹੋਇਆ ਹੈਕਸਾਕਾਪਟਰ ਡਰੋਨ ਹੈ। ਦੱਸ ਦਈਏ ਕਿ ਪੰਜਾਬ ਦੇ ਸਰਹੱਦੀ ਇਲਕਿਆਂ ਵਿੱਚ ਪਾਕਿਸਤਾਨੀ ਤਸਕਰ ਲਗਾਤਾਰ ਧੁੰਦ ਦਾ ਫਾਇਦਾ ਚੁੱਕਦੇ ਹੋਏ ਹਥਿਆਰਾਂ ਤੇ ਨਸ਼ੇ ਦੀ ਸਪਲਾਈ ਕਰ ਰਹੇ ਹਨ।

BSF seized a drone and a consignment of 1 kg heroin from Kassowal village under Ajnala
ਬੀਐਸਐਫ ਨੇ ਇੱਕ ਡਰੋਨ ਅਤੇ 1 ਕਿਲੋ ਹੈਰੋਇਨ ਦੀ ਖੇਪ ਕੀਤੀ ਬਰਾਮਦ
author img

By

Published : Jan 3, 2023, 7:08 AM IST

Updated : Jan 3, 2023, 9:24 AM IST

ਬੀਐਸਐਫ ਨੇ ਇੱਕ ਡਰੋਨ ਅਤੇ 1 ਕਿਲੋ ਹੈਰੋਇਨ ਦੀ ਖੇਪ ਕੀਤੀ ਬਰਾਮਦ

ਅੰਮ੍ਰਿਤਸਰ: ਬੀਐਸਐਫ ਨੇ ਅਜਨਾਲਾ ਦੇ ਪਿੰਡ ਕੱਸੋਵਾਲ ਤੋਂ ਇੱਕ ਡਰੋਨ ਅਤੇ 1 ਕਿਲੋ ਹੈਰੋਇਨ ਦੀ ਖੇਪ ਬਰਾਮਦ (BSF seized a drone) ਕੀਤੀ ਹੈ। ਬੀਐਸਐਫ ਅਧਿਕਾਰੀਆਂ ਮੁਤਾਬਕ 31 ਦਸੰਬਰ ਦੀ ਰਾਤ ਨੂੰ ਪਿੰਡ ਕੱਸੋਵਾਲਾ ਵਿੱਚ ਡਰੋਨ ਦੀ ਹਰਕਤ ਦੇਖੀ ਗਈ ਅਤੇ ਜਵਾਨਾਂ ਨੇ ਗੋਲੀਬਾਰੀ ਵੀ ਕੀਤੀ ਸੀ। ਬੀਐਸਐਫ ਅਧਿਕਾਰੀਆਂ ਨੇ ਦੱਸਿਆ ਕਿ ਇੱਕ ਕਿਸਾਨ ਨੇ ਡਰੋਨ ਨੂੰ ਆਪਣੇ ਖੇਤ ਵਿੱਚ ਡਿੱਗਦੇ ਦੇਖਿਆ। ਡਰੋਨ ਬੁਰੀ ਤਰ੍ਹਾਂ ਟੁੱਟਿਆ ਹੋਇਆ ਸੀ ਅਤੇ ਚਿੱਕੜ ਨਾਲ ਢੱਕਿਆ ਹੋਇਆ ਸੀ। ਜਿਸ ਨੂੰ ਜ਼ਬਤ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਬੀਐਸਐਫ ਅਧਿਕਾਰੀਆਂ ਨੇ ਦੱਸਿਆ ਕਿ ਇਹ ਪੁਰਾਣਾ ਟੁੱਟਿਆ ਹੋਇਆ ਹੈਕਸਾਕਾਪਟਰ ਡਰੋਨ ਹੈ। ਜਿਸ ਨੂੰ ਜਵਾਨਾਂ ਨੇ ਗੁਰਦਾਸਪੁਰ ਦੇ ਘਣੀਕੇ ਬੇਟ ਅਧੀਨ ਅੰਤਰਰਾਸ਼ਟਰੀ ਸਰਹੱਦ ਤੋਂ 2 ਕਿਲੋਮੀਟਰ ਦੀ ਦੂਰੀ 'ਤੇ ਸੁੱਟ ਦਿੱਤਾ ਸੀ। ਇਸ ਡਰੋਨ ਨਾਲ 1 ਕਿਲੋ ਹੈਰੋਇਨ ਦੀ ਖੇਪ ਵੀ ਬੰਨ੍ਹੀ ਗਈ ਸੀ। ਜਿਸ ਨੂੰ ਜ਼ਬਤ ਕਰਕੇ ਜਾਂਚ ਲਈ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਡਰੋਨ ਨੂੰ ਵੀ ਫੋਰੈਂਸਿਕ ਜਾਂਚ ਲਈ ਭੇਜਿਆ ਗਿਆ ਹੈ।

ਬੀਤੇ ਦਿਨ ਗੁਰਦਾਸਪੁਰ ਵਿੱਚ ਦੇਖਿਆ ਗਿਆ ਸੀ ਡਰੋਨ: ਦੱਸ ਦਈਏ ਕਿ ਬੀਤੇ ਦਿਨ ਬੀਐਸਐਫ ਦੇ ਜਵਾਨਾਂ ਨੇ ਕਮਾਲਪੁਰ ਚੌਕੀ, ਗੁਰਦਾਸਪੁਰ ਵਿਖੇ ਇੱਕ ਡਰੋਨ (Drone sighted again on international border) ਦੇਖਿਆ ਸੀ। ਜਵਾਨਾਂ ਨੇ ਡਰੋਨ ਵੱਲ ਗੋਲੀਬਾਰੀ ਕੀਤੀ ਜਿਸ ਤੋਂ ਬਾਅਦ ਡਰੋਨ ਪਾਕਿਸਤਾਨ ਵੱਲ ਮੁੜ ਗਿਆ।

ਇਹ ਵੀ ਪੜੋ: Daily Love Rashifal: ਦੋਸਤਾਂ ਅਤੇ ਲਵ ਪਾਰਟਨਰਾਂ ਦੇ ਨਾਲ ਬੀਤੇਗਾ ਇਨ੍ਹਾਂ ਰਾਸ਼ੀਆਂ ਦਾ ਦਿਨ

ਧੁੰਦ ਦਾ ਫਾਇਦਾ ਚੁੱਕਦੇ ਹਨ ਤਸਕਰ: ਦੱਸ ਦਈਏ ਕਿ ਪੰਜਾਬ ਦੇ ਸਰਹੱਦੀ ਇਲਕਿਆਂ ਵਿੱਚ ਪਾਕਿਸਤਾਨੀ ਤਸਕਰ ਲਗਾਤਾਰ ਧੁੰਦ ਦਾ ਫਾਇਦਾ ਚੁੱਕਦੇ ਹੋਏ ਹਥਿਆਰਾਂ ਤੇ ਨਸ਼ੇ ਦੀ ਸਪਲਾਈ ਕਰ ਰਹੇ ਹਨ। ਆਏ ਦਿਨ ਬੀਐਸਐਫ ਦੀ ਚੌਕਸੀ ਕਾਰਨ ਸਰਹੱਦ ਪਾਰੋਂ ਭੇਜੀ ਜਾ ਰਹੀ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਫੜੀ ਜਾ ਰਹੀ ਹੈ।

ਹਥਿਆਰ ਅਤੇ ਨਸ਼ੇ ਦੀ ਹੋ ਰਹੀ ਸਪਲਾਈ: ਪਿਛਲੇ ਕੁਝ ਸਾਲਾਂ 'ਚ ਅਜਿਹੇ ਕਈ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ 'ਚ ਪਾਕਿਸਤਾਨ ਤੋਂ ਲਗਾਤਾਰ ਨਸ਼ੇ ਅਤੇ ਹਥਿਆਰਾਂ ਦੀ ਖੇਪ ਭਾਰਤ ਭੇਜੀ ਜਾ ਰਹੀ ਹੈ। ਜਿਸ 'ਤੇ ਬੀਐਸਐਫ ਵਲੋਂ ਆਪਣੀ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਇਸ ਦੇ ਨਾਲ ਹੀ ਕਈ ਵਾਰ ਇਸ ਵਾਰਦਾਤ ਨੂੰ ਬੀਐਸਐਫ ਵਲੋਂ ਨਾਕਾਮ ਵੀ ਕੀਤਾ ਗਿਆ ਹੈ।

ਇਹ ਵੀ ਪੜੋ: Weather Report: ਕੜਾਕੇ ਦੀ ਠੰਢ ਦਾ ਕਹਿਰ ਜਾਰੀ, ਸ਼ਿਮਲਾ ਨਾਲੋਂ ਵੀ ਠੰਢਾ ਹੋਇਆ ਬਠਿੰਡਾ

ਸਾਲ 2022 ਦੌਰਾਨ ਪੰਜਾਬ ਫਰੰਟੀਅਰ (Punjab Frontier BSF) ਦੇ ਬੀਐਸਐਫ ਜਵਾਨਾਂ ਨੇ ਵੱਖ-ਵੱਖ ਘਟਨਾਵਾਂ ਵਿੱਚ 22 ਡਰੋਨਾਂ ਦਾ (BSF troops of Punjab Frontier captured 22 drone ) ਪਤਾ ਲਗਾਇਆ ਅਤੇ ਉਨ੍ਹਾਂ ਨੂੰ ਕਬਜ਼ੇ ਵਿੱਚ ਲਿਆ, 316.988 ਕਿਲੋਗ੍ਰਾਮ ਹੈਰੋਇਨ, 67 ਹਥਿਆਰ, 850 ਰੌਂਦ ਜ਼ਬਤ ਕੀਤੇ, 2 ਪਾਕਿ ਘੁਸਪੈਠੀਆਂ ਨੂੰ ਮਾਰ ਦਿੱਤਾ ਅਤੇ 23 ਪਾਕਿ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ। BSF ਨੇ 9 ਪਾਕਿ ਨਾਗਰਿਕਾਂ ਨੂੰ ਪਾਕਿ ਰੇਂਜਰਾਂ ਹਵਾਲੇ ਕੀਤਾ, ਜੋ ਅਣਜਾਣੇ 'ਚ IB ਪਾਰ ਕਰ ਗਏ ਸਨ ।

Last Updated : Jan 3, 2023, 9:24 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.