ਅੰਮ੍ਰਿਤਸਰ: ਗੁਰੂ ਦੀ ਨਗਰੀ ਅੰਮ੍ਰਿਤਸਰ ਵਿਖੇ ਭਾਰਤ -ਪਕਿਸਤਾਨ ਸਰਹੱਦ ਉੱਤੇ ਪਾਕਿਸਤਾਨ ਵਾਲੇ ਪਾਸਿਓਂ ਘੁਸਪੈਠ ਦੀਆਂ ਤਿੰਨ ਕੋਸ਼ਿਸ਼ਾਂ ਹੋਈਆਂ, ਪਰ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਜਵਾਨਾਂ ਨੇ ਇਸ ਨੂੰ ਨਾਕਾਮ ਕਰ ਦਿੱਤਾ। ਬੀਐਸਐਫ ਨੇ ਅੰਮ੍ਰਿਤਸਰ ਸੈਕਟਰ ਵਿੱਚ ਭਾਰਤੀ ਸਰਹੱਦ ਵੱਲ ਵਧ ਰਹੇ ਇੱਕ ਡਰੋਨ ਨੂੰ ਗੋਲੀ ਮਾਰ ਕੇ ਡੇਗ (bsf shot down a drone on the border in amritsar) ਲਿਆ, ਜਿਸ ਤੋਂ ਮਗਰੋਂ ਇਲਾਕੇ ਵਿੱਚ ਤਲਾਸ਼ ਕੀਤੀ ਜਾ ਰਹੀ ਹੈ ਕਿ ਕਿਤੇ ਉਸ ਨੇ ਕੋਈ ਨਸ਼ੇ ਖੇਪ ਤਾਂ ਨੀ ਸੁੱਟੀ ਹੈ।
ਇਹ ਵੀ ਪੜੋ: ਸਾਹਿਬਜ਼ਾਦਿਆਂ ਦੀ ਸ਼ਹਾਦਤ 'ਤੇ ਵਿਸ਼ੇਸ਼: ਜਾਣੋ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨਾਲ ਸਬੰਧਿਤ ਇਤਿਹਾਸ
ਜਾਣਕਾਰੀ ਅਨੁਸਾਰ ਐਤਵਾਰ ਸ਼ਾਮ ਕਰੀਬ 7.40 ਵਜੇ ਅੰਮ੍ਰਿਤਸਰ ਜ਼ਿਲ੍ਹੇ 'ਚ ਇਕ ਡਰੋਨ ਭਾਰਤੀ ਖੇਤਰ 'ਚ ਦਾਖਲ ਹੁੰਦਾ ਦੇਖਿਆ ਗਿਆ। ਚੌਕਸੀ ਜਵਾਨਾਂ ਨੇ ਡਰੋਨ 'ਤੇ ਗੋਲੀਬਾਰੀ ਕੀਤੀ ਅਤੇ ਇਹ ਰਾਜਾਤਾਲ ਪਿੰਡ 'ਚ ਡਿੱਗਿਆ, ਬਾਅਦ ਵਿੱਚ ਸੁਰੱਖਿਆ ਬਲਾਂ ਵੱਲੋਂ ਖੇਤਾਂ ਵਿੱਚੋਂ ਡਰੋਨ ਬਰਾਮਦ ਕੀਤਾ ਗਿਆ। ਇਸ ਤੋਂ ਪਹਿਲਾਂ ਪੰਜਾਬ ਵਿੱਚ ਅੰਤਰਰਾਸ਼ਟਰੀ ਸਰਹੱਦ ਪਾਰ ਕਰਕੇ ਪਾਕਿਸਤਾਨ ਤੋਂ ਭਾਰਤ ਵਿੱਚ ਦਾਖ਼ਲ ਹੋਣ ਵਾਲੇ ਇੱਕ ਡਰੋਨ ਨੂੰ ਸੀਮਾ ਸੁਰੱਖਿਆ ਬਲ (ਬੀਐਸਐਫ) ਨੇ ਮਾਰ ਸੁੱਟਿਆ (bsf shot down a drone on the border in amritsar) ਸੀ।
ਬੀਐਸਐਫ ਦੇ ਬੁਲਾਰੇ ਨੇ ਇਹ ਜਾਣਕਾਰੀ ਦਿੱਤੀ ਕਿ ਉਨ੍ਹਾਂ ਸਵੇਰੇ ਪੌਣੇ ਅੱਠ ਵਜੇ ਦੇ ਕਰੀਬ ਅੰਮ੍ਰਿਤਸਰ ਸੈਕਟਰ ਵਿੱਚ ਪੁਲਮੋਰਨ ਸਰਹੱਦੀ ਚੌਕੀ ਨੇੜੇ ਇਸ ਮਾਨਵ ਰਹਿਤ ਵਾਹਨ ਦਾ ਪਤਾ ਲੱਗਿਆ। ਬੁਲਾਰੇ ਨੇ ਕਿਹਾ, 'ਬੀਐਸਐਫ ਦੇ ਜਵਾਨਾਂ ਨੇ ਡਰੋਨ 'ਤੇ ਗੋਲੀਬਾਰੀ ਕੀਤੀ ਅਤੇ ਇਸ ਨੂੰ ਹੇਠਾਂ ਡੇਗ ਕੇ ਜ਼ਬਤ ਕਰ ਲਿਆ ਹੈ। ਇਹ ਪਤਾ ਲਗਾਉਣ ਲਈ ਇਲਾਕੇ ਦੀ ਤਲਾਸ਼ ਕੀਤੀ ਜਾ ਰਹੀ ਹੈ ਕਿ ਕਿਤੇ ਉਸ ਨੇ ਕੋਈ ਖੇਪ ਸੁੱਟੀ ਹੈ ਜਾਂ ਨਹੀਂ। ਇਹ ਲਗਾਤਾਰ ਤੀਜਾ ਦਿਨ ਹੈ ਜਦੋਂ ਸੀਮਾ ਸੁਰੱਖਿਆ ਬਲ ਨੇ ਪੰਜਾਬ ਵਿੱਚ ਡਰੋਨ ਨੂੰ ਡੇਗਿਆ ਹੈ।
ਇਹ ਵੀ ਪੜੋ: ਨਿੱਕੀਆਂ ਜਿੰਦਾਂ ਵੱਡੇ ਸਾਕੇ: ਜਾਣੋ ਮਹਾਨ ਸ਼ਹਾਦਤਾਂ ਤੇ ਵਿਸ਼ਵ ਦੀ ਸਭ ਤੋਂ ਮਹਿੰਗੀ ਧਰਤੀ ਦਾ ਇਤਿਹਾਸ
ਹਥਿਆਰ ਅਤੇ ਨਸ਼ੇ ਦੀ ਹੋ ਰਹੀ ਸਪਲਾਈ: ਪਿਛਲੇ ਕੁਝ ਸਾਲਾਂ 'ਚ ਅਜਿਹੇ ਕਈ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ 'ਚ ਪਾਕਿਸਤਾਨ ਤੋਂ ਲਗਾਤਾਰ ਨਸ਼ੇ ਅਤੇ ਹਥਿਆਰਾਂ ਦੀ ਖੇਪ ਭਾਰਤ ਭੇਜੀ ਜਾ ਰਹੀ ਹੈ। ਜਿਸ 'ਤੇ ਬੀਐਸਐਫ ਵਲੋਂ ਆਪਣੀ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਇਸ ਦੇ ਨਾਲ ਹੀ ਕਈ ਵਾਰ ਇਸ ਵਾਰਦਾਤ ਨੂੰ ਬੀਐਸਐਫ ਵਲੋਂ ਨਾਕਾਮ ਵੀ ਕੀਤਾ ਗਿਆ ਹੈ।
ਬੀਐਸਐਫ ਨੇ ਦਿੱਤੇ ਹੈਰਾਨ ਕਰਨ ਵਾਲੇ ਅੰਕੜੇ: ਸਰਹੱਦ ਪਾਰੋਂ ਵੱਧਦੀ ਡਰੋਨਾਂ ਦੀ ਆਮਦ ਦੇਸ਼ ਅਤੇ ਸੂਬੇ ਦੀ ਸੁਰੱਖਿਆ ਲਈ ਵੀ ਇਕ ਵੱਡਾ ਸਵਾਲ ਹੈ। 230 ਤੋਂ ਜ਼ਿਆਦਾ ਵਾਰ ਸਰਹੱਦ ਪਾਰੋਂ ਡਰੋਨਾਂ ਦੀ ਘੁਸਪੈਠ ਹੋ ਚੁੱਕੀ ਹੈ। ਇਹ ਕੋਈ ਛੋਟਾ ਅੰਕੜਾ ਨਹੀਂ ਹੋ ਬੀਐਸਐਫ ਵੱਲੋਂ ਸਾਂਝਾ ਕੀਤਾ ਗਿਆ ਹੋਵੇ। ਸਾਲ 2020 ਵਿਚ ਸਰਹੱਦ ਪਾਰੋਂ ਡਰੋਨ 79 ਵਾਰ ਡਰੋਨ ਭਾਰਤ ਦੀ ਸਰਹੱਦ ਰਾਹੀਂ ਦਾਖ਼ਲ ਹੋਇਆ ਸੀ। ਸਾਲ 2021 ਵਿਚ 109 ਵਾਰ ਅਤੇ ਸਾਲ 2022 ਵਿਚ ਇਹ ਅੰਕੜਾ ਵੱਧ ਕੇ 230 ਤੋਂ ਜ਼ਿਆਦਾ ਦਾ ਹੋ ਗਿਆ ਹੈ, ਜੋ ਕਿ ਦੇਸ਼ ਅਤੇ ਸੂਬੇ ਦੀ ਸੁਰੱਖਿਆ ਲਈ ਪ੍ਰੇਸ਼ਾਨੀ ਦਾ ਵੱਡਾ ਸਬੱਬ ਬਣ ਸਕਦਾ ਹੈ।
ਸਭ ਤੋਂ ਵੱਧ ਡਰੋਨ ਪੰਜਾਬ ਵਿਚ ਪਾਕਿਸਤਾਨ ਦੀ ਸਰਹੱਦ ਰਾਹੀਂ ਆਏ। 18 ਵਾਰ ਇਹ ਡਰੋਨ ਬੀਐਸਐਫ ਵੱਲੋਂ ਡੇਗੇ ਗਏ। ਪਾਕਿਸਤਾਨ ਨਾਲ ਲੱਗਦੀਆਂ ਪੰਜਾਬ ਦੀਆਂ ਵੱਖ-ਵੱਖ ਸਰਹੱਦਾਂ ਫਿਰੋਜ਼ਪੁਰ, ਤਰਨਤਾਰਨ, ਅੰਮ੍ਰਿਤਸਰ, ਪਠਾਨਕੋਟ ਲਗਾਤਾਰ ਡਰੋਨ ਭੇਜੇ ਜਾਣ ਦਾ ਸਿਲਸਿਲਾ ਜਾਰੀ ਹੈ। ਹੁਣ ਤਾਂ ਪਾਕਿਸਤਾਨ ਨੇ ਡਰੋਨ ਭੇਜਣ ਦੀ ਤਕਨੀਕ ਵੀ ਬਦਲ ਦਿੱਤੀ ਹੈ ਹੁਣ ਹੈਕਸਾ ਡਰੋਨ ਰਾਹੀਂ ਨਸ਼ੇ ਅਤੇ ਹਥਿਆਰਾਂ ਦੀਆਂ ਵੱਡੀਆਂ ਖੇਪਾਂ ਭੇਜੀਆਂ ਜਾ ਰਹੀਆਂ ਹਨ।