ETV Bharat / state

ਸ਼੍ਰੋਮਣੀ ਕਮੇਟੀ ਨੇ ਬਜਟ ਸਬੰਧੀ 26 ਨੂੰ ਬੁਲਾਈ ਅੰਤ੍ਰਿੰਗ ਕਮੇਟੀ ਦੀ ਬੈਠਕ - ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ

ਵਿਸ਼ਵ ਮਹਾਂਮਾਰੀ ਕੋਰੋਨਾ ਵਾਇਰਸ ਕਾਰਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 28 ਮਾਰਚ ਨੂੰ ਹੋਣ ਵਾਲੇ ਬਜਟ ਇਜਲਾਸ ਸਬੰਧੀ ਮੁੜ ਵਿਚਾਰ ਲਈ ਮੀਟਿੰਗ 26 ਮਾਰਚ ਨੂੰ ਬੁਲਾਈ ਗਈ ਹੈ।

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ
author img

By

Published : Mar 23, 2020, 8:51 PM IST

ਅੰਮ੍ਰਿਤਸਰ: ਵਿਸ਼ਵ ਮਹਾਂਮਾਰੀ ਕੋਰੋਨਾ ਵਾਇਰਸ ਕਾਰਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਜਟ ਸਬੰਧੀ ਇੱਕ ਨੁਕਾਤੀ ਏਜੰਡੇ 'ਤੇ 26 ਮਾਰਚ ਨੂੰ ਅੰਤ੍ਰਿਗ ਕਮੇਟੀ ਦੀ ਇਕੱਤਰਤਾ ਬੁਲਾਈ ਗਈ ਹੈ।

ਵੇਖੋ ਵੀਡੀਓ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਆਦੇਸ਼ ਅਨੁਸਾਰ 72 ਘੰਟਿਆਂ ਦੇ ਨੋਟਿਸ 'ਤੇ ਅੰਤ੍ਰਿੰਗ ਕਮੇਟੀ ਦੀ ਇਹ ਇਕੱਤਰਤਾ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵੱਲ੍ਹਾ ਵਿਖੇ ਦੁਪਹਿਰ 12:00 ਵਜੇ ਹੋਵੇਗੀ।

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਪੂਰੀ ਦੁਨੀਆਂ ਅੰਦਰ ਕੋਰੋਨਾ ਵਾਇਰਸ ਦੇ ਵੱਧ ਦੇ ਪ੍ਰਭਾਵ ਕਾਰਨ ਭਾਰਤ ਅਤੇ ਸੂਬਾ ਸਰਕਾਰ ਵੱਲੋਂ ਕੁੱਝ ਪਾਬੰਦੀਆਂ ਨਿਰਧਾਰਿਤ ਕੀਤੀਆਂ ਗਈਆਂ ਹਨ, ਜਿਸ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਦਾ 28 ਮਾਰਚ ਨੂੰ ਹੋਣ ਵਾਲੇ ਬਜਟ ਇਜਲਾਸ ਸਬੰਧੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 'ਚ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਇਕੱਤਰਤਾ ਦੌਰਾਨ ਕੇਵਲ ਅੰਤ੍ਰਿੰਗ ਮੈਂਬਰ ਸਾਹਿਬਾਨ ਅਤੇ ਲੋੜ ਅਨੁਸਾਰ ਅਧਿਕਾਰੀ ਹੀ ਸ਼ਾਮਲ ਹੋਣਗੇ।

ਇਹ ਵੀ ਪੜੋ: COVID-19: ਕੈਪਟਨ ਨੇ ਲੋੜਵੰਦਾਂ ਲਈ 20 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਕੀਤੀ ਮਨਜ਼ੂਰ

ਉੱਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿਹਾੜੀਦਾਰਾਂ, ਕਿਰਤੀਆਂ ਅਤੇ ਮਜ਼ਦੂਰਾਂ ਲਈ ਲੰਗਰ ਭੇਜਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਪੇਸ਼ਕਸ਼ ਕੀਤੀ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ ਹੈ। ਇਸ ਦੇ ਨਾਲ ਹੀ ਦਰਬਾਰ ਸਾਹਿਬ ਦੀਆਂ ਸਰਾਵਾਂ ਅਤੇ ਪ੍ਰਕਰਮਾ ਨੂੰ ਸੈਨੇਟਾਈਜ਼ਰ ਕੀਤਾ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.