ਅੰਮ੍ਰਿਤਸਰ: ਪੂਰੇ ਪੰਜਾਬ ਵਿਚ ਲਾਅ ਐਂਡ ਆਰਡਰ ਦੀ ਸਥਿਤੀ ਇਸ ਸਮੇਂ ਬਦ ਤੋਂ ਬਦਤਰ ਬਣੀ ਹੋਈ ਹੈ। ਆਏ ਦਿਨ ਹੀ ਲੁੱਟ ਅਤੇ ਕਤਲ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ। ਮਾਮਲਾ ਅੰਮ੍ਰਿਤਸਰ ਦੇ ਬਾਈਪਾਸ ਦਾ ਹੈ, ਜਿੱਥੇ ਦੋ ਲੁਟੇਰਿਆਂ ਵੱਲੋਂ ਇਕ ਵਿਅਕਤੀ ਨੂੰ ਲੁੱਟ ਦਾ ਸ਼ਿਕਾਰ ਬਣਾਉਣ ਲੱਗੇ, ਤਾਂ ਉਸ ਵਿਅਕਤੀ ਵੱਲੋਂ ਮੌਕੇ 'ਤੇ ਹੀ ਆਪਣੇ ਲਾਇਸੈਂਸੀ ਪਿਸਤੌਲ ਨਾਲ ਫਾਇਰਿੰਗ ਕਰ ਦਿੱਤੀ ਗਈ। ਇਸ ਦੌਰਾਨ ਇਕ ਲੁਟੇਰੇ ਦੀ ਮੌਤ ਹੋ ਗਈ, ਜਦਕਿ ਦੂਜਾ ਫ਼ਰਾਰ ਹੋ ਗਿਆ। ਹੁਣ ਪੁਲਿਸ ਵੱਲੋਂ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਆਪਣੇ ਬਚਾਅ ਲਈ ਚਲਾਈਆਂ ਗੋਲੀਆਂ: ਇਸ ਸਬੰਧ ਵਿੱਚ ਗੱਲਬਾਤ ਕਰਦਿਆਂ ਰਣਜੀਤ ਸਿੰਘ ਬੱਗਾ ਨਾਮਕ ਵਿਅਕਤੀ ਨੇ ਦੱਸਿਆ ਕਿ ਉਹ ਆਪਣੀ ਦੁਕਾਨ ਬੰਦ ਕਰ ਕੇ ਆਪਣੇ ਘਰ ਜਾ ਰਿਹਾ ਸੀ ਅਤੇ ਜਦੋਂ ਉਹ ਅੰਮ੍ਰਿਤਸਰ ਬਾਈਪਾਸ 'ਤੇ ਰੁਕਿਆ ਤਾਂ, ਅਣਪਛਾਤੇ ਲੁਟੇਰਿਆਂ ਨੇ ਆ ਕੇ ਉਸ ਨਾਲ ਲੁੱਟ ਕਰਨ ਦੀ ਕੋਸ਼ਿਸ਼ ਕੀਤੀ ਤੇ ਪਿਸਤੌਲ ਦਿਖਾਕੇ ਡਰਾਉਣ ਦੀ ਕੋਸ਼ਿਸ਼ ਕੀਤੀ। ਜਿਸ ਤੋਂ ਬਾਅਦ ਉਸ ਨੇ ਆਪਣੀ ਵਿਚੋਂ ਆਪਣੇ ਲਾਇਸੈਂਸੀ ਪਿਸਤੌਲ ਦੇ ਨਾਲ ਗੋਲੀਆਂ ਚਲਾ ਦਿੱਤੀਆਂ, ਤਾਂ ਮੌਕੇ 'ਤੇ ਇੱਕ ਲਟੇਰੇ ਨੂੰ ਗੋਲੀ ਵੱਜੀ ਜਿਸ ਨਾਲ ਉਸ ਦੀ ਮੌਤ ਹੋ ਗਈ ਤੇ ਦੂਜਾ ਲੁਟੇਰਾ ਮੌਕੇ ਤੋਂ ਫ਼ਰਾਰ ਹੋ ਗਿਆ।
ਮਰਨ ਵਾਲੇ ਲੁਟੇਰੇ ਕੋਲੋਂ ਨਾਜਾਇਜ਼ ਹਥਿਆਰ ਬਰਾਮਦ: ਇਸ ਸਬੰਧ ਵਿੱਚ ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮਿਲੀ ਜਾਣਕਾਰੀ ਅਨੁਸਾਰ ਰਣਜੀਤ ਸਿੰਘ ਬੱਗਾ ਨਾਮਕ ਵਿਅਕਤੀ ਨਾਲ 2 ਅਣਪਛਾਤੇ ਲੁਟੇਰਿਆਂ ਵੱਲੋਂ ਲੁੱਟ ਦੀ ਵਾਰਦਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤੇ ਆਪਣਾ ਬਚਾਅ ਕਰਦੇ ਹੋਏ ਰਣਜੀਤ ਸਿੰਘ ਬੱਗਾ ਵੱਲੋਂ ਮੌਕੇ 'ਤੇ ਪੰਜ ਗੋਲੀਆਂ ਚਲਾਈਆਂ ਗਈਆਂ ਜਿਸ ਵਿੱਚ ਕਿ ਇਕ ਲੁਟੇਰੇ ਦੀ ਮੌਤ ਹੋ ਗਈ। ਲੁਟੇਰੇ ਦੇ ਹੱਥ ਚੋ ਇਕ ਨਜਾਇਜ਼ ਹਥਿਆਰ ਬਰਾਮਦ ਹੋਇਆ ਹੈ। ਫਿਲਹਾਲ ਪੁਲਿਸ ਵੱਲੋਂ ਮ੍ਰਿਤਕ ਲੁਟੇਰੇ ਦੀ ਲਾਸ਼ ਮੁਰਦਾਘਰ ਰਖਵਾ ਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੀ ਹੋਈ ਮੌਤ