ਅੰਮ੍ਰਿਤਸਰ: ਪੰਜਾਬ 'ਚ ਕਾਨੂੰਨ ਵਿਵਸਥਾ ਰੱਬ ਆਸਰੇ ਹੈ। ਲੋਕਾਂ ਨੂੰ ਕਾਨੂੰਨ ਦਾ ਰਤਾ ਵੀ ਖੌਫ਼ ਨਹੀਂ ਹੈ। ਆਏ ਦਿਨ ਸ਼ਰੇਆਮ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਅੰਮ੍ਰਿਤਸਰ 'ਚ ਆਏ ਦਿਨ ਕੋਈ-ਕੋਈ ਘਟਨਾ ਜ਼ਰੂਰ ਵਾਪਰਦੀ ਹੈ ਜੋ ਕਾਨੂੰਨ ਵਿਵਸਥਾ 'ਤੇ ਸਵਾਲ ਖੜ੍ਹੇ ਕਰਦੀ ਹੈ। ਅੱਜ ਫਿਰ ਤੋਂ ਅੰਮ੍ਰਿਤਸਰ 'ਚ ਸ਼ਰੇਆਮ ਦਿਨ ਦਿਹਾੜੇ ਗੋਲੀਆਂ ਚੱਲੀਆਂ ਹਨ । ਅੰਮ੍ਰਿਤਸਰ ਦੇ ਕਚਹਿਰੀ ਚੌਕ ਨੇੜੇ ਰੋਟੀ ਖਾਕੇ ਸਵਿਫਟ ਗੱਡੀ 'ਤੇ ਵਾਪਸ ਆ ਰਹੇ ਕੱੁਝ ਨੌਜਵਾਨਾਂ ਉਪਰ 2 ਅਣਪਛਾਤੇ ਨੌਜਵਾਨਾਂ ਨੇ ਤਾਬੜ ਤੋੜ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ।
ਕਿਵੇਂ ਵਾਪਰੀ ਘਟਨਾ: ਇਸ ਘਟਨਾ ਤੋਂ ਬਾਅਦ ਪੀੜਤ ਨੌਜਵਾਨ ਨੇ ਆਖਿਆ ਕਿ ਉਹ ਆਪਣੇ ਦੋਸਤਾਂ ਨਾਲ ਰੋਟੀ ਖਾ ਕੇ ਵਾਪਸ ਆ ਰਹੇ ਸਨ। ਰਸਤੇ 'ਚ ਅਚਾਨਕ 2 ਅਣਪਛਾਤੇ ਨੌਜਵਾਨ ਮੋਟਰਸਾਈਕਲ 'ਤੇ ਆਉਂਦੇ ਹਨ ਅਤੇ ਬਿਨ੍ਹਾਂ ਕਿਸੇ ਦੇਰੀ ਤੋਂ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੰਦੇ ਹਨ।ਇਸ ਘਟਨਾ 'ਚ ਉਨ੍ਹਾਂ ਦੀ ਗੱਡੀ 'ਤੇ ਕਈ ਗੋਲੀਆਂ ਲੱਗੀਆਂ ਜਦਕਿ ਗੋਲੀ ਲੱਗਣ ਕਾਰਨ ਉਨਹਾਂ ਦਾ ਇੱਕ ਦੋਸਤ ਵੀ ਗੰਭੀਰ ਜ਼ਖਮੀ ਹੋ ਗਿਆ ਹੈ। ਜਿਸ ਨੂੰ ਇਲਾਜ਼ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।ਇਸ ਹਾਦਸੇ ਤੋਂ ਬਾਅਦ ਪੀੜਤ ਨੇ ਇਨਸਾਫ਼ ਦੀ ਮੰਗ ਕੀਤੀ ਹੈ। ਉਨ੍ਹਾਂ ਆਖਿਆ ਕਿ ਜਿਹੜੇ ਵਿਅਕਤੀਆਂ ਨੇ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਹੈ ਉਨ੍ਹਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇ ਤਾਂ ਜੋ ਅਜਿਹੀ ਘਟਨਾ ਮੁੜ ਤੋਂ ਨਾ ਵਾਪਰ ਸਕੇ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇ।
- ਮਹਿੰਦਰ ਪਾਲ ਲੂੰਬਾ ਦੀ ਬਦਲੀ ਰੱਦ ਕਰਵਾਉਣ ਲਈ ਕਮੇਟੀ ਦਾ ਹੋਇਆ ਗਠਨ, ਆਪ ਨੇ ਮਾਨਹਾਨੀ ਦਾ ਮੁੱਕਦਮਾ ਕਰਨ ਦੀ ਖਿੱਚੀ ਤਿਆਰੀ
- ਫਿਰ ਲੋਕ ਕਹਿੰਦੇ ਪੁਲਿਸ ਵਾਲੇ ਮਦਦ ਨਹੀਂ ਕਰਦੇ, ਬਰਨਾਲਾ ਪੁਲਿਸ ਜ਼ਰੂਰ ਅਗਲੀ ਵਾਰ ਸੌ ਵਾਰ ਸੋਚੂ, ਪੜ੍ਹੋ ਸ਼ਰਾਬੀ ਦਾ ਕਾਰਨਾਮਾ
- Tomato Price News: ਵਧੀਆਂ ਕੀਮਤਾਂ ਨੂੰ ਲੈ ਕੇ ਬਠਿੰਡਾ 'ਚ ਅਨੋਖਾ ਪ੍ਰਦਰਸ਼ਨ,ਟਮਾਟਰਾਂ ਦਾ ਸਿਹਰਾ ਸਜਾ ਕੇ ਘੋੜੀ 'ਤੇ ਨਿਕਲਿਆ ਸਾਬਕਾ ਕੌਂਸਲਰ
ਜਾਂਚ ਅਧਿਕਾਰੀ ਦਾ ਬਿਆਨ: ਉਧਰ ਇਸ ਮਾਮਲੇ 'ਚ ਪੁਲਿਸ ਅਧਿਕਾਰੀ ਨੇ ਆਖਿਆ ਕਿ ਉਨਹਾਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਨੁ ਭਰੋਸਾ ਦਵਾਇਆ ਕਿ ਘਟਨਾ 'ਚ ਸ਼ਾਮਿਲ ਲੋਕਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਉਨਹਾਂ 'ਤੇ ਕਾਨੂੰਨ ਮੁਤਾਬਿਕ ਬਣਦੀ ਕਾਰਵਾਈ ਕੀਤੀ ਜਾਵੇ। ਹਣ ਵੇਖਣਾ ਹੋਵੇਗਾ ਕਿ ਆਖਰ ਇਸ ਘਟਨਾ ਪਿੱਛੇ ਦਾ ਸੱਚ ਕੀ ਹੈ ? ਕਦੋਂ ਇਸ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਪੁਲਿਸ ਦੀ ਗ੍ਰਿਫ਼ਤ 'ਚ ਆਉਂਦੇ ਹਨ।