ਅੰਮ੍ਰਿਤਸਰ: ਬੇਅਦਬੀ ਅਤੇ ਗੋਲੀਕਾਂਡ ਮਾਮਲਿਆਂ ਦੀ ਜਾਂਚ ਰਿਪੋਰਟ ਹਾਈਕੋਰਟ ਵਲੋਂ ਰੱਦ ਕਰਨ ਤੋਂ ਬਾਅਦ ਆਈ ਜੀ ਕੁੰਵਰ ਵਿਜੇ ਪ੍ਰਤਾਪ ਵਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ। ਇਸ ਦੇ ਚੱਲਦਿਆਂ ਕਈ ਸਿੱਖ ਜਥੇਬੰਦੀਆਂ ਵਲੋਂ ਆਈ.ਜੀ ਕੁੰਵਰ ਵਿਜੇ ਪ੍ਰਤਾਪ ਨੂੰ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਕੁਝ ਜਥੇਬੰਦੀਆਂ ਵਲੋਂ ਆਈ. ਜੀ ਕੁੰਵਰ ਵਿਜੇ ਪ੍ਰਤਾਪ ਦਾ ਵਿਰੋਧ ਵੀ ਕੀਤਾ ਜਾ ਰਿਹਾ ਹੈ। ਇਸ ਦੇ ਚੱਲਦਿਆਂ ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਘੰਟਾ ਘਰ ਚੌਂਕ 'ਚ ਜਿਥੇ ਸਿੱਖ ਜਥੇਬੰਦੀਆਂ ਵਲੋਂ ਆਈ.ਜੀ ਕੁੰਵਰ ਵਿਜੇ ਪ੍ਰਤਾਪ ਦਾ ਸਨਮਾਨ ਕੀਤਾ ਗਿਆ ਉਥੇ ਹੀ ਉਨ੍ਹਾਂ ਦਾ ਵਿਰੋਧ ਵੀ ਕੀਤਾ ਗਿਆ।
ਇਸ ਦੇ ਚੱਲਦਿਆਂ ਬੰਦੀ ਸਿੰਘ ਰਿਹਾਈ ਮੋਰਚਾ ਦੇ ਆਗੂਆਂ ਦਾ ਕਹਿਣਾ ਕਿ ਬੇਅਦਬੀ ਮਾਮਲਿਆਂ ਨੂੰ ਲੈਕੇ ਸਿਆਸਤ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਕਿ ਸਿਆਸਤਾਨਾਂ ਵਲੋਂ ਉਨ੍ਹਾਂ ਨੂੰ ਮੋਹਰਾ ਬਣਾ ਕੇ ਵਰਤਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਐੱਸਐੱਸਪੀ ਸਹੋਤਾ ਨੇ ਆਪਣੀ ਰਿਪੋਰਟ 'ਚ ਪੁਲਿਸ ਵਾਲਿਆਂ 'ਤੇ ਨਾਮ ਦੇ ਅਧਾਰ 'ਤੇ ਰਿਪੋਰਟ ਪੇਸ਼ ਕੀਤੀ ਸੀ, ਜਦ ਕਿ ਆਈ.ਜੀ ਕੁੰਵਰ ਵਿਜੇ ਪ੍ਰਤਾਪ ਦੀ ਰਿਪੋਰਟ 'ਚ ਉਨ੍ਹਾਂ ਪੁਲਿਸ ਵਾਲਿਆਂ ਨੂੰ ਕਲਿਨ ਚਿੱਟ ਦੇ ਦਿੱਤੀ ਗਈ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਦਾਦੂਵਾਲ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਨ ,ਇਸ ਲਈ ਉਨ੍ਹਾਂ ਨੂੰ ਚਾਹੀਦਾ ਸੀ ਕਿ ਆਈ.ਜੀ ਕੁੰਵਰ ਵਿਜੇ ਪ੍ਰਤਾਪ ਦਾ ਹਰਿਆਣਾ 'ਚ ਸਨਮਾਨ ਕਰਦੇ।
ਇਹ ਵੀ ਪੜ੍ਹੋ:ਆਕਸੀਜਨ ਦੀ ਕਾਲਾ ਬਾਜ਼ਾਰੀ ਦਾ ਪਰਦਾਫਾਸ ਕਰਨ ਵਾਲੇ ਨੂੰ 25 ਹਜ਼ਾਰ ਦਾ ਇਨਾਮ