ਅੰਮ੍ਰਿਤਸਰ: ਅੰਮ੍ਰਿਤਸਰ ਬੱਸ ਸਟੈਂਡ ਅਤੇ ਪੰਜਾਬ ਦੇ ਸਮੂਹ ਮਿੰਨੀ ਬੱਸ ਅਪਰੇਟਰਾਂ ਦੀ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪਿਛਲੇ 5 ਦਿਨਾਂ ਤੋਂ ਹੜਤਾਲ ਚੱਲ ਰਹੀ ਹੈ। ਇਸ ਹੜਤਾਲ ਨੂੰ ਅੱਜ ਐਸਡੀਐਮ ਵਲੋਂ ਹਿਮਾਂਸ਼ੂ ਅਗਰਵਾਲ ਵਲੋਂ ਸਮਾਪਤ ਕਰਵਾ ਦਿੱਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਐਸਡੀਐਮ ਨੂੰ ਮੰਗ ਪੱਤਰ ਸੌਂਪਿਆ ਜਿਸ ਤੋਂ ਬਾਅਦ ਉਨ੍ਹਾਂ ਨੇ ਭਰੋਸਾ ਦਿੱਤਾ ਕਿ ਉਹ ਬੱਸ ਯੂਨੀਅਨਾਂ ਦੀਆਂ ਮੰਗਾਂ ਨੂੰ ਉਪਰ ਤੱਕ ਪਹੁੰਚਾਉਣਗੇ ਤੇ 17 ਮਾਰਚ ਨੂੰ ਮੀਟਿੰਗ ਕਰਵਾ ਦਿੱਤੀ ਜਾਵੇਗੀ।
ਬੱਸ ਆਪਰੇਟਰ ਯੂਨੀਅਨ ਦੇ ਪ੍ਰਧਾਨ ਬਲਵਿੰਦਰ ਸਿੰਘ ਬੱਬੂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸੋਮਵਾਰ ਨੂੰ ਅੰਮ੍ਰਿਤਸਰ ਪ੍ਰਸ਼ਾਸਨ ਵੱਲੋਂ ਐਸਡੀਐਮ ਹਿਮਾਂਸ਼ੂ ਅਗਰਵਾਲ ਦੇ ਨਾਲ ਆਰਟੀਏ ਅਧਿਕਾਰੀ ਅਤੇ ਪੁਲਿਸ ਅਧਿਕਾਰੀ ਵੀ ਮੌਕੇ 'ਤੇ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਐਸਡੀਐਮ ਨੇ ਬੱਸ ਆਪਰੇਟਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨਾਲ ਗੱਲਬਾਤ ਕੀਤੀ ਹੈ ਤੇ ਉਨ੍ਹਾਂ ਨੂੰ 17 ਮਾਰਚ ਨੂੰ ਚੰਡੀਗੜ੍ਹ ਵਿਚ ਮੀਟਿੰਗ ਵਿੱਚ ਬੁਲਾਇਆ ਗਿਆ ਹੈ ਤੇ ਮੰਗਾਂ 'ਤੇ ਗੱਲਬਾਤ ਕੀਤੀ ਜਾਵੇਗੀ।
ਉਨ੍ਹਾਂ ਨੇ ਬੱਸ ਆਪਰੇਟਰਾਂ ਕੋਲੋਂ ਮੰਗ ਪੱਤਰ ਲੈ ਕੇ ਉਨ੍ਹਾਂ ਨੂੰ ਜੂਸ ਪਿਲਾ ਕੇ ਉਨ੍ਹਾਂ ਦੀ ਭੁੱਖ ਹੜਤਾਲ ਨੂੰ ਖ਼ਤਮ ਕੀਤਾ ਹੈ। ਐਸਡੀਐਮ ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਉਹ ਇਨ੍ਹਾਂ ਪ੍ਰਦਰਸ਼ਨਕਾਰੀਆਂ ਨਾਲ ਮੀਟਿੰਗ ਕਰਨਗੇ ਅਤੇ ਜੋ ਵੀ ਬਣਦਾ ਹੱਕ ਹੋਵੇਗਾ ਉਸ ਨੂੰ ਸਰਕਾਰ ਤੱਕ ਪਹੁੰਚਾਇਆ ਜਾਵੇਗਾ।
ਇਹ ਵੀ ਪੜ੍ਹੋ: ਕਰਤਾਰਪੁਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਨੂੰ ਕਿਉਂ ਤੰਗ ਕਰ ਰਹੀ ਪੁਲਿਸ?