ਅਮ੍ਰਿਤਸਰ: ਸਾਲ 2022 ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜਰ ਹਰ ਇੱਕ ਸਿਆਸੀ ਪਾਰਟੀ ਦੇ ਨੇਤਾ ਤੇ ਨੁਮਇੰਦਿਆਂ ਵਲੋਂ ਪੰਜਾਬ ਵਿੱਚ ਚੋਣਾਂ ਦਾ ਮੁੱਢ ਬੰਨਣਾ ਸ਼ੁਰੂ ਕਰ ਦਿੱਤਾ ਗਿਆ ਹੈ। ਜਿਸ ਲਈ ਹੁਣ ਤੋਂ ਕਮਰ ਕੱਸਦਿਆਂ ਨਵੀਆਂ ਨਿਯੁਕਤੀਆਂ ਦੀ ਰਵਾਇਤ ਸ਼ੁਰੂ ਹੋ ਚੁੱਕੀ ਹੈ।
ਇਸੇ ਤਹਿਤ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਵਿਖੇ ਭਾਰਤੀ ਜਨਤਾ ਪਾਰਟੀ ਦੀ ਵਿਸ਼ੇਸ਼ ਮੀਟਿੰਗ ਬਲਵਿੰਦਰ ਸਿੰਘ ਗਿੱਲ ਵਾਈਸ ਪ੍ਰਧਾਨ ਬੀਜੇਪੀ ਮੋਰਚਾ ਪੰਜਾਬ ਦੇ ਗ੍ਰਹਿ ਵਿਖੇ ਹੋਈ। ਜਿਸ ਵਿੱਚ ਰਾਜੀਵ ਕੁਮਾਰ ਮਾਣਾ ਸਟੇਟ ਮੈਂਬਰੀ ਬੀਜੇਪੀ ਪੰਜਾਬ ਵਿਸੇਸ਼ ਤੌਰ ਤੇ ਪਹੁੰਚੇ। ਇਸ ਮੀਟਿੰਗ ਦੌਰਾਨ ਪਾਰਟੀ ਪ੍ਰਤੀ ਵਧੀਆ ਸੇਵਾਵਾਂ ਨਿਭਾੳੇੁਣ ਵਾਲੇ ਵਰਕਰਾਂ ਨੂੰ ਅਹੁਦੇਦਾਰੀਆਂ ਦੇ ਕੇ ਨਿਵਾਜਿਆ ਗਿਆ। ਇਸ ਦੌਰਾਨ ਪਾਰਟੀ ਨਾਲ ਲੰਬੇ ਸਮੇਂ ਤੋਂ ਜੁੜੇ ਅਤੇ ਪਾਰਟੀ ਲਈ ਦਿਨ ਰਾਤ ਇੱਕ ਕਰਨ ਵਾਲੇ ਬੂਟਾ ਸਿੰਘ ਫੌਜੀ ਦੀਆਂ ਸੇਵਾਵਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਭਾਰਤੀ ਜਨਤਾ ਪਾਰਟੀ ਐਸ.ਸੀ ਮੋਰਚਾ ਜੰਡਿਆਲਾ ਗੁਰੂ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਉਪਰੰਤ ਰਾਜੀਵ ਕੁਮਾਰ ਮਾਣਾ ਤੇ ਬਲਵਿੰਦਰ ਗਿੱਲ ਨੇ ਬੂਟਾ ਸਿੰਘ ਫੌਜੀ ਨੂੰ ਸਨਮਾਨਿਤ ਕਰਦਿਆਂ ਨਵੀਂ ਨਿਯੁਕਤੀ ਲਈ ਵਧਾਈ ਦਿੱਤੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵ ਨਿਯੁਕਤ ਪ੍ਰਧਾਨ ਬੂਟਾ ਸਿੰਘ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਦਿੱਤੀ ਗਈ ਜਿੰਮੇਵਾਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਵਾਗਾਂ ਅਤੇ ਪਾਰਟੀ ਦੀਆਂ ਸੇਵਾਵਾਂ ਨੂੰ ਘਰ ਘਰ ਪਹੁੰਚਾਵਾਗਾਂ।