ਅੰਮ੍ਰਿਤਸਰ : ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ਨਜ਼ਦੀਕ ਨਜਾਇਜ਼ ਉਸਾਰੀ ਦੇ ਚਲਦੇ ਕਲੋਨੀ ਦੇ ਮਕਾਨਾਂ ਨੂੰ ਪਹੁੰਚ ਰਹੇ ਨੁਕਸਾਨ ਸੰਬਧੀ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨਿਗਮ ਕਮਿਸ਼ਨਰ ਅਤੇ ਡੀਸੀ ਅੰਮ੍ਰਿਤਸਰ ਦੇ ਨਾਲ ਪੰਹੁਚੇ ਅਤੇ ਮੌਕੇ ਦਾ ਜਾਇਜ਼ਾ ਲਿਆ। ਇਸ ਮੌਕੇ ਨਿਗਮ ਕਮਿਸ਼ਨਰ ਅਤੇ ਡੀਸੀ ਨਾਲ ਉਸਾਰੀ ਵਾਲੀ ਥਾਂ ਉੱਤੇ ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਨਜਾਇਜ਼ ਉਸਾਰੀ ਨਹੀਂ ਹੋਣ ਦਿੱਤੀ ਜਾਵੇਗੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਜੋ ਹੋਇਆ ਹੈ ਉਹ ਬਹੁਤ ਮਾੜਾ ਹੈ ਕਿ ਗਰੀਬ ਲੋਕਾਂ ਦੇ ਘਰ ਢਾਹ ਦਿੱਤੇ ਗਏ ਹਨ। ਗਰੀਬਾਂ ਦੇ ਘਰ ਢਾਹ ਕੇ ਉਸਾਰੀ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਲ਼ੋਕ ਮੇਰੇ ਕੋਲ ਆਪਣੀਆ ਸ਼ਿਕਾਇਤਾਂ ਲੈਕੇ ਆਏ ਸਨ ਅਤੇ ਮੈਂ ਸਾਰੇ ਦਸਤਾਵੇਜ਼ ਚੈੱਕ ਕੀਤੇ ਹਨ। ਇਨ੍ਹਾਂ ਨਾਲ ਸਾਰੀ ਗੱਲ ਕਰਨ ਤੋਂ ਬਾਅਦ ਮੈਂ ਸਭ ਨੂੰ ਵਿਸ਼ਵਾਸ ਦਿਵਾਇਆ ਹੈ ਕਿ ਬਿਲਡਿੰਗ ਬਣ ਗਈ ਹੈ ਪਰ ਹੁਣ ਅਗਲੀ ਸਾਰੀ ਕਾਰਵਾਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਨਿਗਰਾਨੀ ਵਿੱਚ ਹੋਵੇਗੀ।
ਕਿਸੇ ਨਾਲ ਵੀ ਧੱਕਾ ਨਹੀਂ ਹੋਣ ਦੇਵੇਗੀ ਆਮ ਆਦਮੀ ਪਾਰਟੀ ਦੀ ਸਰਕਾਰ : ਧਾਲੀਵਾਲ ਨੇ ਭਰੋਸਾ ਦਿਵਾਇਆ ਕਿ ਅਤੇ ਕਿਹਾ ਕੋਈ ਵੀ ਗੈਰ ਕਾਨੂੰਨੀ ਕੰਮ ਨਹੀਂ ਹੋਣ ਦਿੱਤਾ ਜਾਵੇਗਾ। ਉਥੇ ਕੋਈ ਗੁੰਡਾ ਗਰਦੀ ਨਹੀਂ ਹੋਵੇਗੀ। ਉਹਨਾਂ ਕਿਹਾ ਕਿ ਗੁਰੂਨਗਰੀ ਵਿਚ ਕਿਸੇ ਵੀ ਤਰ੍ਹਾਂ ਦਾ ਨਜਾਇਜ਼ ਕੰਮ ਨਜਾਇਜ਼ ਉਸਾਰੀ ਨਹੀ ਹੌਣ ਦਿਤੀ ਜਾਵੇਗੀ ਅਤੇ ਜੋ ਵੀ ਸ਼ਿਕਾਇਤ ਆਉਂਦੀ ਹੈ ਉਸਦਾ ਮੌਕੇ 'ਤੇ ਨਿਪਟਾਰਾ ਕੀਤਾ ਜਾਵੇਗਾ ਅਤੇ ਜੋ ਲੋਕ ਅਜਿਹੀ ਹਰਕਤ ਕਰਦੇ ਪਾਏ ਗਏ ਉਹਨਾ 'ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਹੁਣ ਵੀ ਆਨਲਾਈਨ ਸੂਚਨਾ ਮਿਲਣ ਉਪਰੰਤ ਮੌਕੇ 'ਤੇ ਪਹੁੰਚੇ ਹਾਂ ਅਤੇ ਮੌਕੇ 'ਤੇ ਅਧਿਕਾਰੀਆ ਨੂੰ ਨਾਲ ਲੈ ਮੌਕੇ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
- ਖ਼ਤਰੇ 'ਚ ਪੰਜਾਬ ਦੀ ਸਨਅਤ, ਇੰਡਸਟਰੀਆਂ ਕਰ ਰਹੀਆਂ ਪਲਾਇਨ, ਕਈ ਬੰਦ ਹੋਣ ਦੀ ਕਗਾਰ 'ਤੇ, ਵੇਖੋ ਖਾਸ ਰਿਪੋਰਟ
- Pink Bollworm Attack: ਮਾਲਵੇ ਖੇਤਰ ਵਿੱਚ ਨਰਮੇ ਉੱਤੇ ਗੁਲਾਬੀ ਸੁੰਡੀ ਦੀ ਮਾਰ, ਕਿਸਾਨਾਂ ਦੀ ਵਧੀ ਚਿੰਤਾ
- ਚੰਡੀਗੜ੍ਹ ਦੌਰੇ 'ਤੇ ਭਾਜਪਾ ਕੌਂਮੀ ਪ੍ਰਧਾਨ ਜੇਪੀ ਨੱਢਾ, ਪਹਿਲਾਂ ਕੈਪਟਨ ਤੇ ਫਿਰ ਖੱਟਰ ਨਾਲ ਕੀਤੀ ਮੁਲਾਕਾਤ
ਪਲੇਟਫਾਰਮ ਬਣਾਉਣ ਲਈ ਮੰਗ-ਪੱਤਰ ਦਿੱਤਾ : ਜ਼ਿਕਰਯੋਗ ਹੈ ਕਿ ਮੌਕੇ ਦਾ ਜਾਇਜ਼ਾ ਲਾਇਕ ਤੋਂ ਬਾਅਦ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਰੇਲਵੇ ਬੋਰਡ ਦੇ ਚੇਅਰਮੈਨ ਅਨਿਲ ਕੁਮਾਰ ਨੂੰ ਇਤਿਹਾਸਕ ਨਗਰੀ ਰਮਦਾਸ ਵਿਖੇ ਬਾਬਾ ਬੁੱਢਾ ਜੀ ਦੇ ਨਾਂ ’ਤੇ ਰੇਲਵੇ ਸਟੇਸ਼ਨ-ਕਮ-ਪਲੇਟਫਾਰਮ ਬਣਾਉਣ ਅਤੇ ਭਗਤਾਂ ਵਾਲਾ ਦਾਣਾ ਮੰਡੀ ਨੂੰ ਤਰਨਤਾਰਨ ਰੋਡ ਤੋਂ ਲਾਂਘਾ ਬਣਾਉਣ ਲਈ ਮੰਗ-ਪੱਤਰ ਵੀ ਦਿੱਤਾ। ਇਸ ਮੌਕੇ ਕੈਬਨਿਟ ਮੰਤਰੀ ਧਾਲੀਵਾਲ ਵੱਲੋਂ ਮੰਗ ਕੀਤੀ ਗਈ ਕਿ ਰਮਦਾਸ, ਜੋ ਕਿ ਇਕ ਬਹੁਤ ਹੀ ਇਤਿਹਾਸਕ ਕਸਬਾ ਹੈ ਅਤੇ ਇਸ ਥਾਂ ਉੱਤੇ ਅੰਗਰੇਜ਼ਾਂ ਦੇ ਸਮੇਂ ਤੋਂ ਰੇਲਾਂ ਦੀ ਆਵਾਜਾਈ ਹੈ।ਪਰ ਇੱਥੇ ਅਜੇ ਤੱਕ ਪਲੇਟਫਾਰਮ ਨਹੀਂ ਬਣਾਇਆ ਗਿਆ, ਜਿਸ ਕਾਰਨ ਇਥੇ ਆਉਣ-ਜਾਣ ਵਾਲੇ ਯਾਤਰੀਆਂ ਖ਼ਾਸ ਕਰ ਕੇ ਬੱਚਿਆਂ, ਬਜ਼ੁਰਗਾਂ ਨੂੰ ਬਹੁਤ ਮੁਸ਼ਕਿਲ ਪੇਸ਼ ਆਉਂਦੀ ਹੈ। ਇਸ ਦਾ ਹਾਲ ਕੀਤਾ ਜਾਵੇ ਤਾਂ ਜੋ ਲੋਕ ਸੌਖੇ ਹੋ ਸਕਣ।