ETV Bharat / state

ਮਲੇਰੀਆਂ ਦਿਵਸ ਪ੍ਰੋਗਰਾਮ 'ਚ ਪੁੱਜੇ ਕੈਬਨਿਟ ਮੰਤਰੀ ਹਰਭਜਨ ਸਿੰਘ, ਕਿਹਾ... - ਕੈਬਨਿਟ ਮੰਤਰੀ ਹਰਭਜਨ ਸਿੰਘ ETO

ਅੰਮ੍ਰਿਤਸਰ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ, ਜਿਸ ਵਿੱਚ ਵਿਭਾਗ ਵੱਲੋਂ ਇੱਕ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸ਼ਿਰਕਤ ਕੀਤੀ।

ਮਲੇਰੀਆਂ ਦਿਵਸ ਪ੍ਰੋਗਰਾਮ 'ਚ ਪੁੱਜੇ ਕੈਬਨਿਟ ਮੰਤਰੀ ਹਰਭਜਨ ਸਿੰਘ

author img

By

Published : Apr 25, 2022, 7:01 PM IST

ਅੰਮ੍ਰਿਤਸਰ: ਅੱਜ ਅੰਮ੍ਰਿਤਸਰ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ, ਜਿਸ ਵਿੱਚ ਵਿਭਾਗ ਵੱਲੋਂ ਇੱਕ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸ਼ਿਰਕਤ ਕੀਤੀ।

ਇਸੇ ਦੌਰਾਨ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਮਲੇਰੀਆ ਤੋਂ ਬਚਣ ਲਈ ਆਪਣੇ ਆਲੇ-ਦੁਆਲੇ ਦੀ ਸਫਾਈ ਰੱਖੋ, ਪਿਛਲੇ ਸਾਲ ਅੰਮ੍ਰਿਤਸਰ ਵਿੱਚ ਮਲੇਰੀਆ ਦਾ ਇੱਕ ਵੀ ਕੇਸ ਸਾਹਮਣੇ ਨਹੀਂ ਆਇਆ, ਜਿਸ ਦਾ ਸਿਹਰਾ ਅੰਮ੍ਰਿਤਸਰ ਦੇ ਸਿਹਤ ਵਿਭਾਗ ਨੂੰ ਜਾਂਦਾ ਹੈ।

ਮਲੇਰੀਆਂ ਦਿਵਸ ਪ੍ਰੋਗਰਾਮ 'ਚ ਪੁੱਜੇ ਕੈਬਨਿਟ ਮੰਤਰੀ ਹਰਭਜਨ ਸਿੰਘ

ਨਵਜੋਤ ਸਿੰਘ ਸਿੱਧੂ ਦੀ ਅਗਵਾਈ 'ਚ ਅੱਜ ਪੰਜਾਬ ਭਰ 'ਚ ਬਿਜਲੀ ਕੱਟ ਨੂੰ ਲੈ ਕੇ ਧਰਨਾ ਦਿੱਤਾ ਜਾ ਰਿਹਾ ਹੈ, ਜਿਸ 'ਤੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਕਾਂਗਰਸ ਵਿਰੋਧੀ ਧਿਰ 'ਚ ਹੈ, ਇਸ ਲਈ ਉਨ੍ਹਾਂ ਨੂੰ ਆਵਾਜ਼ ਉਠਾਉਣ ਦਾ ਪੂਰਾ ਹੱਕ ਹੈ ਪਰ ਜਦੋਂ ਨਵਜੋਤ ਸਿੰਘ ਸਿੱਧੂ ਨੂੰ ਇਹ ਮੰਤਰਾਲਾ ਦਿੱਤਾ ਗਿਆ ਸੀ ਤਾਂ ਉਨ੍ਹਾਂ ਨੇ ਇਸ ਨੂੰ ਰੱਦ ਕਰ ਦਿੱਤਾ ਸੀ, ਉਹ ਇਸ ਵਿੱਚ ਕੰਮ ਨਹੀਂ ਕਰਨਾ ਚਾਹੁੰਦੇ ਸਨ ਅਤੇ ਅੱਜ ਜਦੋਂ ਉਨ੍ਹਾਂ ਦੇ ਹੱਥਾਂ ਵਿੱਚ ਕੋਈ ਤਾਕਤ ਨਹੀਂ ਹੈ ਤਾਂ ਉਹ ਇਸ ਤਰ੍ਹਾਂ ਵਿਰੋਧ ਕਰ ਰਹੇ ਹਨ ਜਿਸ ਦਾ ਕੋਈ ਮਤਲਬ ਨਹੀਂ ਹੈ।

ਅੱਜ ਪੰਜਾਬ ਦੇ ਮੁੱਖ ਮੰਤਰੀ ਦਿੱਲੀ ਦੇ ਦੌਰੇ 'ਤੇ ਹਨ, ਜਿੱਥੇ ਸਿੱਖਿਆ ਮਾਡਲ ਅਤੇ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ, ਉੱਥੇ ਇਹ ਸਵਾਲ ਵੀ ਉਠਾਇਆ ਜਾ ਰਿਹਾ ਹੈ ਕਿ ਪੰਜਾਬ ਮਾਡਲ ਦੀ ਦਿੱਲੀ ਦੀ ਨਹੀਂ ਪੰਜਾਬ ਨੂੰ ਲੋੜ ਹੈ। ਹਰਭਜਨ ਸਿੰਘ ਵੀਡੀਉ ਨੇ ਕਿਹਾ ਕਿ ਪੰਜਾਬ ਦਾ ਮਾਡਲ ਪੰਜਾਬ 'ਚ ਲਾਗੂ ਹੋਵੇਗਾ ਪਰ ਇਸ 'ਚ ਕੁਝ ਸਮਾਂ ਚਾਹੀਦਾ ਹੈ, ਜਿਸ 'ਤੇ ਕੰਮ ਹੋਵੇਗਾ ਅਤੇ ਇਹ ਲੋਕਾਂ 'ਤੇ ਨਿਰਭਰ ਕਰੇਗਾ।

ਕਣਕ ਦੀ ਖਰੀਦ ਸਬੰਧੀ ਬੋਲਦਿਆਂ ਹਰਭਜਨ ਸਿੰਘ ਦੀ ਟੀਮ ਨੇ ਕਿਹਾ ਕਿ ਮੰਡੀਆਂ ਵਿੱਚ ਸਰਕਾਰੀ ਪੱਖ ਤੋਂ ਪੁਖਤਾ ਪ੍ਰਬੰਧ ਕੀਤੇ ਹੋਏ ਹਨ, ਲਿਫਟਿੰਗ ਸਹੀ ਸਮੇਂ 'ਤੇ ਕੀਤੀ ਜਾ ਰਹੀ ਹੈ ਅਤੇ ਫਸਲ ਦੀ ਅਦਾਇਗੀ ਵੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਮਾਨ ਸਰਕਾਰ ਲੋਕਾਂ ਦੇ ਕੰਮ ਕਰੇ, ਹੋਰ ਲੋਕਾਂ ਨੇ ਉਨ੍ਹਾਂ ਨੂੰ ਫੋੜੇ 'ਤੇ ਲਗਾਉਣ ਲਈ ਜਿਤਾਇਆ: ਕਾਂਗੜ

ETV Bharat Logo

Copyright © 2025 Ushodaya Enterprises Pvt. Ltd., All Rights Reserved.