ਅੰਮ੍ਰਿਤਸਰ : ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਬਜੁਰਗ ਸਾਡੇ ਸਮਾਜ ਦਾ ਸਰਮਾਇਆ ਹਨ ਅਤੇ ਸਾਡੀ ਤਰੱਕੀ ਵਿਚ ਹੀ ਸਾਡੇ ਬਜ਼ੁਰਗਾ ਦਾ ਹੱਥ ਹੈ। ਕੈਬਨਿਟ ਮੰਤਰੀ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਜਗਦੀਸ਼ ਸਦਨ ਹਾਲ ਡਲਿਆਨਾ ਮੰਦਿਰ ਜੰਡਿਆਲਾ ਗੁਰੂ ਵਿਖੇ ਜ਼ਿਲ੍ਹਾ ਪੱਧਰੀ ਸੀਨੀਅਰ ਸਿਟੀਜਨ ਦਿਵਸ ਮਨਾਉਣ ਮੌਕੇ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ।
ਜਰੂਰੀ ਹਦਾਇਤਾਂ ਜਾਰੀ : ਇਸ ਮੌਕੇ ਈ.ਟੀ.ਓ. ਨੇ ਕਿਹਾ ਕਿ ਜ਼ਿਲ੍ਹੇ ਦੇ ਸਮੁੱਚੇ ਦਫ਼ਤਰਾਂ ਵਿਖੇ ਤਾਇਨਾਤ ਅਧਿਕਾਰੀਆਂ/ਕਰਮਚਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਦਫ਼ਤਰਾਂ ਵਿਖੇ ਆਉਣ ਵਾਲੇ ਸੀਨੀਅਰ ਸਿਟੀਜਨ ਦਾ ਕੰਮ ਪਹਿਲ ਦੇ ਅਧਾਰ ਉੱਤੇ ਕਰਨ ਨੂੰ ਯਕੀਨੀ ਬਣਾਇਆ ਜਾਵੇ ਅਤੇ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਸੀਨੀਅਰ ਸਿਟੀਜ਼ਨਾਂ ਦੀ ਪੂਰੀ ਜੀਰੀਏਟ੍ਰਿਕ ਜਾਂਚ ਤੋਂ ਇਲਾਵਾ ਨੱਕ, ਕੰਨ, ਗਲੇ ਤੇ ਅੱਖਾ ਦੀ ਜਾਂਚ ਕੀਤੀ ਗਈ ਅਤੇ ਲੋੜਵੰਦਾਂ ਨੂੰ ਮੁਫ਼ਤ ਐਨਕਾਂ ਵੀ ਵੰਡੀਆਂ ਗਈਆਂ ਅਤੇ ਅੱਖਾਂ ਦੀ ਮੁਫਤ ਸਰਜਰੀ ਅਸੈਂਸਮੈਂਟ ਕੀਤੀ ਗਈ। ਇਸ ਦੌਰਾਨ ਵੱਖ-ਵੱਖ ਤਰ੍ਹਾਂ ਦੀਆਂ ਪੈਨਸ਼ਨ ਸਕੀਮ ਅਧੀਨ ਫਾਰਮ ਭਰੇ ਗਏ ਅਤੇ ਸੀਨੀਅਰ ਸਿਟੀਜ਼ਨਾਂ ਨੂੰ ਕਾਰਡ ਮੌਕੇ ਤੇ ਬਣਾ ਕੇ ਵੰਡੇ ਗਏ।
- ਭਾਈ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਏ ਅਖੰਡ ਪਾਠ ਸਾਹਿਬ ਦਾ ਪਿਆ ਭੋਗ
- Moga Accident : ਮੋਗਾ ਸੜਕ ਹਾਦਸੇ 'ਚ ਜਾਨ ਗਵਾਉਣ ਵਾਲੇ ਲਾੜੇ ਦੀ ਲੁਧਿਆਣਾ ਦੇ ਬੱਦੋਵਾਲ ਆਉਣੀ ਸੀ ਬਰਾਤ, 21 ਜੋੜਿਆਂ ਦਾ ਹੋਣਾ ਸੀ ਸਮੂਹਿਕ ਵਿਆਹ
- Black Diwali : ਪ੍ਰਾਈਵੇਟ ਬੱਸ ਅਪਰੇਟਰਾਂ ਨੇ ਕਾਲੀ ਦੀਵਾਲੀ ਮਨਾਉਣ ਦਾ ਕੀਤਾ ਐਲਾਨ, ਲਾਏ ਪੋਸਟਰ, ਜਾਣੋ ਕਾਰਨ
ਉਨ੍ਹਾਂ ਦੱਸਿਆ ਕਿ ਮੈਡੀਕਲ ਕੈਂਪ ਦੌਰਾਨ 1052 ਬਜ਼ੁਰਗਾਂ ਦੀ ਸਿਹਤ ਜਾਂਚ ਕੀਤੀ ਗਈ, ਜਿਸ ਵਿੱਚ 170 ਈ.ਐਨ.ਟੀ ਦੇ, 147 ਆਰਥੋ ਦੇ, 150 ਜਨਰਲ ਓ.ਪੀ.ਡੀ. ਦੇ, 550 ਬਜ਼ੁਰਗਾਂ ਦੀ ਅੱਖਾਂ ਦੀ ਜਾਂਚ ਕਰਕੇ 500 ਬਜ਼ੁਰਗਾਂ ਨੂੰ ਐਨਕਾਂ ਦੀ ਵੰਡ ਕੀਤੀ ਅਤੇ 35 ਬਜ਼ੁਰਗਾਂ ਦੇ ਆਯੂਸ਼ਮਾਨ ਕਾਰਡ ਵੀ ਬਣਾਏ ਗਏ। ਇਸ ਮੌਕੇ ਬਜ਼ੁਰਗਾਂ ਦੇ ਮੁਕਾਬਲੇ ਵੀ ਕਰਵਾਏ ਗਏ ਅਤੇ ਜੇਤੂ ਬਜ਼ੁਰਗਾਂ ਨੂੰ ਇਨਾਮਾਂ ਦੀ ਵੰਡ ਵੀ ਕੀਤੀ ਗਈ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।