ਅੰਮ੍ਰਿਤਸਰ: ਅਜਨਾਲਾ ਦੇ ਰਾਵੀ ਦਰਿਆ ਦੇ ਕੰਢੇ ਪੈਂਦੀਆਂ ਜਮੀਨਾਂ ਪਾਣੀ ਦੇ ਵਹਾਅ ਕਾਰਨ ਰੁੜ ਰਹੀਆਂ ਹਨ। ਜਿਸ ਨੂੰ ਰੋਕਣ ਲਈ ਪੱਥਰ ਦੇ ਸਪੱਰ ਬਣਾਏ ਜਾਣਗੇ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਹ ਐਲਾਨ ਅਜਨਾਲਾ ਹਲਕੇ ਦੀਆਂ ਰਾਵੀ ਦਰਿਆ ਦੀ ਭੇਟ ਚੜੀਆਂ ਜਮੀਨਾਂ ਦਾ ਮੌਕਾ ਵੇਖਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕੀਤਾ। ਉਹ ਡਿਪਟੀ ਕਮਿਸ਼ਨਰ ਅਮਿਤ ਤਲਵਾੜ, ਐਸ ਡੀ ਐਮ ਅਤੇ ਹੋਰ ਅਧਿਕਾਰੀਆਂ ਨੂੰ ਨਾਲ ਲੈ ਕੇ ਇਹ ਸਾਰੇ ਹਾਲਾਤ ਦਾ ਜਾਇਜ ਵੇਖਣ ਪੁੱਜੇ ਤਾਂ ਜੋ ਇਸ ਮਸਲੇ ਦਾ ਕੋਈ ਫੌਰੀ ਹੱਲ ਕੀਤਾ ਜਾ ਸਕੇ।
ਕਿਸਾਨਾਂ ਨੂੰ ਮੁਆਵਜ਼ੇ ਦੀ ਅਪੀਲ: ਉਨ੍ਹਾਂ ਕਿਹਾ ਕਿ ਮੈਂ ਇਹ ਮਸਲਾ ਕੁੱਝ ਮਹੀਨੇ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧਿਆਨ ਵਿੱਚ ਲਿਆ ਕੇ ਬਿਆਸ, ਸਤਲੁਜ ਅਤੇ ਰਾਵੀ ਦਰਿਆ ਦੀ ਭੇਟ ਚੜੀਆਂ ਜਮੀਨਾਂ ਦਾ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਅਪੀਲ ਕੀਤੀ ਸੀ। ਜਿਸ ਦਾ ਉਨ੍ਹਾਂ ਹਾਂ ਪੱਖੀ ਹੁੰਗਾਰਾ ਦਿੰਦੇ ਅਧਿਕਾਰੀਆਂ ਨੂੰ ਇਸ ਮੁੱਦੇ ਦਾ ਕੋਈ ਚੰਗਾ ਹੱਲ ਦੇਣ ਦੀ ਹਦਾਇਤ ਕਰਦੇ ਕਿਹਾ ਹੈ ਕਿ ਇਨ੍ਹਾਂ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ।
- CM ਮਾਨ ਦਾ ਫਿਰ ਤੱਤਾ ਟਵੀਟ-'ਜਦੋਂ ਹੋ ਜਾਣ ਇਕੱਠੇ...ਸ਼ਹੀਦਾਂ ਦੀਆਂ ਯਾਦਗਾਰਾਂ 'ਚੋਂ ਪੈਸੇ ਕਮਾਉਣ ਵਾਲੇ, ਇਹਨੂੰ ਕਹਿੰਦੇ ਨੇ...ਇੱਕੋ ਥਾਲੀ ਦੇ ਚੱਟੇ-ਵੱਟੇ'
- ਦਿੱਲੀ 'ਚ ਮੁੜ ਸ਼ੁਰੂ ਹੋਵੇਗਾ ਵੱਡਾ ਅੰਦੋਲਨ, 7 ਜੂਨ ਨੂੰ ਦਿੱਲੀ ਵਿਖੇ ਹੋਵੇਗੀ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ
- Khelo India University Games: ਪੰਜਾਬ ਯੂਨੀਵਰਸਿਟੀ ਪਹਿਲੇ, ਗੁਰੂ ਨਾਨਕ ਦੇਵ ਯੂਨੀਵਰਸਿਟੀ ਰਹੀ ਦੂਜੇ ਨੰਬਰ 'ਤੇ
ਕੇਂਦਰ 'ਤੇ ਨਿਸ਼ਾਨਾ: ਉਨ੍ਹਾਂ ਕੇਂਦਰ ਸਰਕਾਰ ਵੱਲੋਂ ਰਾਜ ਦੀ ਰਿਣ ਯੋਜਨਾ ਵਿੱਚ ਕੀਤੀ ਗਈ ਕਟੌਤੀ ਨੂੰ ਸੂਬੇ ਨਾਲ ਵਿਤਕਰਾ ਕਰਾਰ ਦਿੰਦੇ ਹੋਏ ਕਿਹਾ ਕਿ ਪਹਿਲਾਂ ਆਰ ਡੀ ਐਫ ਵਿੱਚ ਕਟੌਤੀ ਅਤੇ ਹੁਣ ਕਰਜ਼ਾ ਯੋਜਨਾ ਵਿੱਚ ਕਟੌਤੀ ਕਰਕੇ ਪੰਜਾਬ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸ਼ੁਰੂ ਤੋਂ ਹੀ ਪੰਜਾਬ ਨਾਲ ਵਿਤਕਰਾ ਕਰਦੀ ਆਈ ਹੈ। ਕੇਂਦਰ ਸਰਕਾਰ ਦੀਆਂ ਨੀਤੀਆਂ ਪੰਜਾਬ ਵਿਰੋਧੀ ਹਨ। ਉਨ੍ਹਾਂ ਕਿਹਾ ਕਿ ਸੀਐਮ ਭਗਵੰਤ ਮਾਨ ਨੇ ਵੀ ਭਰੋਸਾ ਦਿੱਤਾ ਹੈ ਕਿ ਪੀੜਤ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ।