ਅੰਮ੍ਰਿਤਸਰ: ਐਤਵਾਰ ਨੂੰ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਵਿਖੇ ਵੱਡਾ ਭੰਡਾਰਾ ਹੋਣ ਦੇ ਚਲਦਿਆਂ ਜਿੱਥੇ ਡੇਰਾ ਬਿਆਸ ਦੇ ਲੱਖਾਂ ਸ਼ਰਧਾਲੂ ਸਤਸੰਗ ਸੁਣਨ ਲਈ ਪੁੱਜੇ, ਉੱਥੇ ਹੀ ਐਤਵਾਰ ਨੂੰ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਸਤਸੰਗ ਸੁਣਨ ਪੁੱਜੇ ਅਤੇ ਡੇਰਾ ਬਿਆਸ ਮੁਖੀ ਨਾਲ ਮੁਲਾਕਾਤ ਕੀਤੀ।ਇਸੇ ਦੌਰਾਨ ਪੰਜਾਬ ਦੇ ਖੇਤੀਬਾੜੀ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੀ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਵਿਖੇ ਪੁੱਜੇ ਅਤੇ ਉਨ੍ਹਾਂ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ।
"ਰਾਧਾ ਸੁਆਮੀ ਸਤਿਸੰਗ ਬਿਆਸ ਵਿਖੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਮਿਲੇ ਹਾਂ।ਉਨ੍ਹਾਂ ਕਿਹਾ ਕਿ ਰਾਧਾ ਸੁਆਮੀ ਸਤਿਸੰਗ ਬਿਆਸ ਵੱਲੋਂ ਲਗਾਤਾਰ ਦਹਾਕਿਆਂ ਤੋਂ ਸਮਾਜ ਵਿੱਚ ਅਧਿਆਤਮਿਕ ਚੇਤਨਾ ਜਗਾ ਕੇ ਮਨੁੱਖਤਾ ਅਤੇ ਸਮਾਜ ਸੇਵਾ ਦਾ ਜੋ ਕਾਰਜ ਕੀਤਾ ਜਾ ਰਿਹਾ ਹੈ, ਉਹ ਆਪਣੇ ਆਪ ਵਿੱਚ ਅਦਭੁਤ ਅਤੇ ਪ੍ਰੇਰਨਾਦਾਇਕ ਹੈ।" ਕੈਬਨਿਟ ਮੰਤਰੀ ਲਾਲ ਜੀਤ ਸਿੰਘ ਭੁੱਲਰ
2 ਘੰਟੇ ਡੇਰੇ ਅੰਦਰ ਰਹੇ ਮੰਤਰੀ: ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕੈਬਨਿਟ ਮੰਤਰੀ ਡੇਰਾ ਬਿਆਸ ਪੁੱਜਣ ਉਪਰੰਤ ਕਰੀਬ 2 ਘੰਟੇ ਡੇਰੇ ਦੇ ਅੰਦਰ ਰਹੇ, ਜਿਸ ਉਪਰੰਤ ਉਨ੍ਹਾਂ ਦਾ ਕਾਫ਼ਿਲਾ ਡੇਰਾ ਬਿਆਸ ਤੋਂ ਵਾਪਿਸ ਰਵਾਨਾ ਹੋ ਗਿਆ।ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਉਪਰੰਤ ਕੈਬਨਿਟ ਮੰਤਰੀ ਲਾਲ ਜੀਤ ਸਿੰਘ ਭੁੱਲਰ ਨੇ ਜਾਣਕਾਰੀ ਸਾਂਝੇ ਕਰਦਿਆ ਲਿਿਖਆ ਕਿ ਅੱਜ ਰਾਧਾ ਸੁਆਮੀ ਸਤਿਸੰਗ ਬਿਆਸ ਵਿਖੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਮਿਲੇ ਹਾਂ।ਉਨ੍ਹਾਂ ਕਿਹਾ ਕਿ ਰਾਧਾ ਸੁਆਮੀ ਸਤਿਸੰਗ ਬਿਆਸ ਵੱਲੋਂ ਲਗਾਤਾਰ ਦਹਾਕਿਆਂ ਤੋਂ ਸਮਾਜ ਵਿੱਚ ਅਧਿਆਤਮਿਕ ਚੇਤਨਾ ਜਗਾ ਕੇ ਮਨੁੱਖਤਾ ਅਤੇ ਸਮਾਜ ਸੇਵਾ ਦਾ ਜੋ ਕਾਰਜ ਕੀਤਾ ਜਾ ਰਿਹਾ ਹੈ, ਉਹ ਆਪਣੇ ਆਪ ਵਿੱਚ ਅਦਭੁਤ ਅਤੇ ਪ੍ਰੇਰਨਾਦਾਇਕ ਹੈ।ਜਿਕਰਯੋਗ ਹੈ ਕਿ ਅਕਸਰ ਵੱਖ ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਵਿਖੇ ਸ਼ਰਧਾ ਭਾਵਨਾ ਨਾਲ ਆਸ਼ੀਰਵਾਦ ਪ੍ਰਾਪਤ ਕਰਨ ਜਾਂਦੇ ਹਨ।