ਅੰਮ੍ਰਿਤਸਰ: ਆਪਣੀ ਸਰਕਾਰ ਦੇ 4 ਸਾਲ ਪੂਰੇ ਹੋਣ ’ਤੇ ਅੰਮ੍ਰਿਤਸਰ ਵਿੱਚ ਕੀਤੀ ਗਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਿਨੇਟ ਮੰਤਰੀ ਓਪੀ ਸੋਨੀ ਨੇ ਕਿਹਾ ਸਾਡੀ ਸਰਕਾਰ ਨੇ ਖੇਤੀ ਕਾਨੂੰਨਾਂ ਦਾ ਜ਼ੋਰਦਾਰ ਵਿਰੋਧ ਕੀਤਾ ਹੈ, ਜੇਕਰ ਰਾਸ਼ਟਰਪਤੀ ਨੇ ਪੰਜਾਬ ਵੱਲੋਂ ਪਾਸ ਕੀਤੇ ਗਏ ਬਿੱਲਾਂ ਨੂੰ ਸਹਿਮਤੀ ਨਾ ਦਿੱਤੀ ਤਾਂ ਅਸੀਂ ਸੁਪਰੀਮ ਕੋਰਟ ਜਾਵਾਂਗੇ।
ਇਹ ਵੀ ਪੜੋ: 2022 ਚੋਣਾਂ ਸਬੰਧੀ ਪੰਜਾਬ ਭਾਜਪਾ ਨੇ ਕੀਤੀ ਬੈਠਕ
ਸੋਨੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਦੀ ਸਪਲਾਈ ਦਾ ਲੱਕ ਤੋੜਨ ਵਿੱਚ ਸਫ਼ਲਤਾ ਹਾਸਿਲ ਕੀਤੀ ਹੈ ਤੇ ਪਿਛਲੇ 4 ਸਾਲਾਂ ਤੋਂ ਨਸ਼ੇ ਦਾ ਬੁਰੀ ਤਰੀਕੇ ਨਾਲ ਲੱਕ ਤੋੜ ਦਿੱਤਾ ਹੈ। ਉਹਨਾਂ ਨੇ ਕਿਹਾ ਕਿ ਪਿਛਲੀ ਸਰਕਾਰ ਦੌਰਾਨ ਰੇਤ ਉੱਤੇ 35 ਕਰੋੜ ਦੀ ਆਮਦਨ ਹੁੰਦੀ ਸੀ ਤੇ ਹੁਣ ਦੇ ਮੌਜੂਦਾ ਸਮੇਂ ਵਿੱਚ 350 ਕਰੋੜ ਰੁਪਏ ਤਕ ਪੁੱਜ ਜਾਣ ਦਾ ਹਵਾਲਾ ਦਿੱਤਾ ਹੈ।
ਉਹਨਾਂ ਨੇ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਪ੍ਰਤੀ ਕਾਫੀ ਗੰਭੀਰ ਹੈ ਤੇ ਮੁੱਖ ਮੰਤਰੀ ਦੀ ਅਗਵਾਈ ਹੇਠ ਸਾਰੇ ਸੂਬੇ ਵਿੱਚ ਸਖਤੀ ਕੀਤੀ ਜਾ ਰਹੀ ਹੈ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਦੀ ਭਲਾਈ ਲਈ ਸਰਕਾਰ ਦਾ ਸਾਥ ਦੇਣ ਤਾਂ ਜੋ ਕੋਰੋਨਾ ਨੂੰ ਹਰਾਇਆ ਜਾ ਸਕੇ।
ਇਹ ਵੀ ਪੜੋ: ਲੋਕ ਸਭਾ ਸਪੀਕਰ ਓਮ ਬਿਰਲਾ ਕੋਰੋਨਾ ਪੌਜ਼ੀਟਿਵ, ਏਮਜ਼ 'ਚ ਭਰਤੀ