ਅੰਮ੍ਰਿਤਸਰ: ਅਜਨਾਲਾ ਦੀ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵੱਢੀ ਮੁਹਿੰਮ ਦੇ ਚੱਲਦਿਆਂ ਇੱਕ ਨੌਜਵਾਨ ਨੂੰ ਕਾਬੂ ਕਰਕੇ ਉਸ ਕੋਲੋਂ ਚੋਰੀ ਦੇ 2 ਮੋਟਰਸਾਈਕਲ (Motorcycles) ਬਰਾਮਦ ਕੀਤੇ ਹਨ। ਇਸ ਬਾਰੇ ਜਾਂਚ ਅਧਿਕਾਰੀ ਸੁਖਜੀਤ ਸਿੰਘ ਨੇ ਦੱਸਿਆ ਕਿ ਓਹਨਾ ਵੱਲੋਂ ਬਿਜਲੀ ਘਰ ਅਜਨਾਲਾ ਨਜ਼ਦੀਕ ਨਾਕਾਬੰਦੀ ਕਰਕੇ ਵਹੀਕਲਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ।
ਉਨ੍ਹਾਂ ਦਾ ਕਹਿਣਾ ਹੈ ਗੁਪਤ ਸੂਚਨਾ (Confidential Information) ਮਿਲੀ ਸੀ ਕਿ ਰਣਜੀਤ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਧਾਰੀਵਾਲ ਕਲੇਰ ਚੋਰੀ ਸ਼ੁਦਾ ਮੋਟਰਸਾਈਕਲ ਹੀਰੋ ਸਪਲੈਂਡਰ ਪਲਸ ਬਿਨਾਂ ਨੰਬਰ ਤੇ ਸਵਾਰ ਹੋ ਕੇ ਕਸਬਾ ਅਜਨਾਲਾ ਨੂੰ ਕਿਸੇ ਨੂੰ ਵੇਚਣ ਆ ਰਿਹਾ। ਜਿਸ ਉਪਰੰਤ ਤੁਰੰਤ ਨਾਕਾਬੰਦੀ ਕਰਕੇ ਉਕਤ ਵਿਅਕਤੀ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕਰਕੇ ਮੁਕੱਦਮਾ ਦਰਜ਼ ਕੀਤਾ ਗਿਆ।
ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਮਾਣਯੋਗ ਅਦਾਲਤ ਕੋਲੋਂ ਇਸ ਦਾ ਰਿਮਾਂਡ ਲੈ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ।ਪੁਲਿਸ ਦਾ ਕਹਿਣਾ ਹੈ ਕਿ ਸ਼ਹਿਰ ਵਿਚ ਨਾਕੇਬੰਦੀ ਕਰਕੇ ਸ਼ਰਾਰਤੀ ਅਨਸਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ।